ਸਵ . ਬੇਅੰਤ ਸਿੰਘ ਦੀ ਬਰਸੀ ਮੌਕੇ ਰਾਜਪਾਲ ਨੇ ਚੁਕਾਈ ਪੰਜਾਬ ਨੂੰ ‘ ਨਸ਼ਾ ਮੁਕਤ ’ ਬਣਾਉਣ ਦੀ ਸਹੁੰ
ਚੰਡੀਗੜ੍ਹ, 31 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋਂ ਅਤੇ ਹੋਰ ਆਗੂਆਂ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 31ਵੀਂ ਬਰਸੀ ਮੌਕੇ ਇੱਥੇ ਉਨ੍ਹਾਂ ਨੂੰ ਸੈਕਟਰ 42 ਵਿਖੇ ਬਣੀ ਸਮਾਰਕ ’ਤੇ ਸ਼ਰਧਾਂਜਲੀ ਭੇਟ ਕੀਤੀ। ਰਾਜਪਾਲ ਕਟਾਰੀਆ ਵਲੋਂ ਇਸ ਮੌਕੇ ਪੰਜਾਬ ਨੂੰ ‘ਨਸ਼ਾ ਮੁਕਤ’ ਬਣਾਉਣ ਦਾ ਸੰਕਲਪ ਲਿਆ ਗਿਆ ਅਤੇ ਉੱਥੇ ਅੱਜ ਸਾਰੇ ਆਗੂਆਂ ਨੂੰ ਸਹੁੰ ਚੁਕਾਈ ਕਿ ਉਹ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਜਿੱਥੇ ਯੋਗਦਾਨ ਪਾਉਣਗੇ ਉੱਥੇ ਜੇਕਰ ਉਨ੍ਹਾਂ ਕੋਲ ਨਸ਼ਿਆਂ ਸਬੰਧੀ ਕੋਈ ਜਾਣਕਾਰੀ ਹੁੰਦੀ ਹੈ ਉਹ ਵੀ ਸਰਕਾਰ ਅਤੇ ਪੁਲਿਸ ਨਾਲ ਜ਼ਰੂਰ ਸਾਂਝੀ ਕਰਨਗੇ ਤਾਂ ਜੋ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਸਕੇ।
ਚੰਡੀਗੜ੍ਹ, 31 ਅਗਸਤ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋਂ ਅਤੇ ਹੋਰ ਆਗੂਆਂ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 31ਵੀਂ ਬਰਸੀ ਮੌਕੇ ਇੱਥੇ ਉਨ੍ਹਾਂ ਨੂੰ ਸੈਕਟਰ 42 ਵਿਖੇ ਬਣੀ ਸਮਾਰਕ ’ਤੇ ਸ਼ਰਧਾਂਜਲੀ ਭੇਟ ਕੀਤੀ। ਰਾਜਪਾਲ ਕਟਾਰੀਆ ਵਲੋਂ ਇਸ ਮੌਕੇ ਪੰਜਾਬ ਨੂੰ ‘ਨਸ਼ਾ ਮੁਕਤ’ ਬਣਾਉਣ ਦਾ ਸੰਕਲਪ ਲਿਆ ਗਿਆ ਅਤੇ ਉੱਥੇ ਅੱਜ ਸਾਰੇ ਆਗੂਆਂ ਨੂੰ ਸਹੁੰ ਚੁਕਾਈ ਕਿ ਉਹ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਜਿੱਥੇ ਯੋਗਦਾਨ ਪਾਉਣਗੇ ਉੱਥੇ ਜੇਕਰ ਉਨ੍ਹਾਂ ਕੋਲ ਨਸ਼ਿਆਂ ਸਬੰਧੀ ਕੋਈ ਜਾਣਕਾਰੀ ਹੁੰਦੀ ਹੈ ਉਹ ਵੀ ਸਰਕਾਰ ਅਤੇ ਪੁਲਿਸ ਨਾਲ ਜ਼ਰੂਰ ਸਾਂਝੀ ਕਰਨਗੇ ਤਾਂ ਜੋ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਿਆ ਜਾ ਸਕੇ। ਰਾਜਪਾਲ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪੰਜਾਬ ਵਿਚ ਸ਼ਾਂਤੀ ਅਤੇ ਸਥਿਰਤਾ ਲਈ ਉਨ੍ਹਾਂ ਦੇ ਸਮਰਪਣ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਆਪਣੇ ਦਾਦਾ ਬੇਅੰਤ ਸਿੰਘ ਨੂੰ ਯਾਦ ਕਰਦਿਆਂ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪੰਜਾਬ ਵਿਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਸ਼ਮਸ਼ੇਰ ਸਿੰਘ ਦੂਲੋਂ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਬਰਸੀ ਮੌਕੇ ਰਾਜਪਾਲ ਵਲੋਂ ਨਸ਼ਿਆਂ ਖਿਲਾਫ ਚੁੱਕਿਆ ਗਿਆ ਕਦਮ ਸ਼ਲਾਘਾਯੋਗ ਉਪਰਾਲਾ ਹੈ। ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਅੱਜ ਰਾਜਪਾਲ ਵਲੋਂ ਪੰਜਾਬ ’ਚ ਨਸ਼ਿਆਂ ਨੂੰ ਖਤਮ ਕਰਨ ਲਈ ਚੁੱਕਿਆ ਗਿਆ ਕਦਮ ਬੇਹੱਦ ਸ਼ਲਾਘਾਯੋਗ ਹੈ ਜਿਸ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਇਸ ਮੌਕੇ ਸ਼ਰਧਾਂਜਲੀ ਸਮਾਰੋਹ ਵਿਚ ਉਹ ਪਰਿਵਾਰ ਵੀ ਮੌਜੂਦ ਸਨ ਜਿਨ੍ਹਾਂ ਦੇ ਮੈਂਬਰਾਂ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨਾਲ ਆਪਣੀ ਜਾਨ ਗਵਾ ਦਿੱਤੀ ਸੀ। ਇਸ ਮੌਕੇ ਸਾਬਕਾ ਵਿਧਾਇਕ ਤੇਜ ਪ੍ਰਕਾਸ਼ ਸਿੰਘ, ਗੁਰਕੀਰਤ ਸਿੰਘ ਕੋਟਲੀ, ਸਾਬਕਾ ਮੰਤਰੀ ਭਰਤ ਭੂਸ਼ਣ ਆਸ਼ੂ, ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ, ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ.ਐਸ. ਲੱਕੀ ਸਮੇਤ ਕਈ ਹੋਰ ਆਗੂ ਵੀ ਮੌਜੂਦ ਸਨ।