02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਆਈ. ਓ. ਸੀ.- ਯੂ.ਐਸ.ਏ. ਨੇ ਖੜਗੇ ਮਾਮਲੇ ਵਿਚ ਸ਼ੁੱਧੀਕਰਨ ’ਤੇ ਐਫ.ਆਈ.ਆਰ. ਕਰਨ ਦੀ ਮੰਗ ਕੀਤੀ

ਖੰਨਾ, 1 ਸਤੰਬਰ (ਹਰਜਿੰਦਰ ਸਿੰਘ ਲਾਲ)-ਇੰਡੀਅਨ ਓਵਰਸੀਜ਼ ਕਾਂਗਰਸ (ਆਈ. ਓ.

ਮਹਿੰਦਰ ਸਿੰਘ ਗਿਲਜ਼ੀਆਂ 02-09-2026
ਖੰਨਾ, 1 ਸਤੰਬਰ (ਹਰਜਿੰਦਰ ਸਿੰਘ ਲਾਲ)-ਇੰਡੀਅਨ ਓਵਰਸੀਜ਼ ਕਾਂਗਰਸ (ਆਈ. ਓ. ਸੀ.) ਯੂ. ਐਸ. ਏ. ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਹਲਦਵਾਨੀ ਦੇ ਰਾਮਲੀਲਾ ਮੈਦਾਨ ਵਿਚ ਕੀਤੇ ਗਏ ਜਨਤਕ ਭਾਸ਼ਣ ਤੋਂ ਬਾਅਦ ਸ਼ੁੱਧੀਕਰਨ ਕੀਤੇ ਜਾਣ ਦੀ ਸਖ਼ਤ ਨਿੰਦਾ ਕੀਤੀ ਹੈ । ਆਈ. ਓ. ਸੀ. ਯੂ. ਐਸ. ਏ. ਦੇ ਪ੍ਰਧਾਨ ਮਹਿੰਦਰ ਸਿੰਘ ਗਿਲਜ਼ੀਆਂ ਨੇ ਕਿਹਾ ਕਿ ਅਸੀਂ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਪਿੱਛੇ ਮਜ਼ਬੂਤੀ ਨਾਲ ਖੜ੍ਹੇ ਹਾਂ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਉੱਤਰਾਖੰਡ ਰਾਜ ਸਰਕਾਰ ਨੂੰ ਤੁਰੰਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ ਤੇ ਜ਼ਿੰਮੇਵਾਰ ਲੋਕਾਂ ਵਿਰੁੱਧ ਅਨੁਸੂਚਿਤ ਜਾਤੀਆਂ ਅੱਤਿਆਚਾਰ ਰੋਕਥਾਮ ਐਕਟ ਦੇ ਐਫ. ਆਈ. ਆਰ ਦਰਜ ਕਰਨੀ ਚਾਹੀਦੀ ਹੈ। ਗਿਲਜ਼ੀਆਂ ਨੇ ਆਰ. ਐਸ. ਐਸ. ਮੁਖੀ ਮੋਹਨ ਭਾਗਵਤ ਵਲੋਂ ਭਾਰਤ ਵਿਚਲੇ ਜਾਤੀ ਵਿਤਕਰੇ ਅਤੇ ਵਿਦੇਸ਼ਾਂ ਵਿੱਚ ਪੇਸ਼ ਕੀਤੇ ਗਏ ਸੰਦੇਸ਼ ਦੇ ਵਿਚਕਾਰ ਡੂੰਘੇ ਅੰਤਰ ਦੀ ਤਿੱਖੀ ਆਲੋਚਨਾ ਕੀਤੀ।
ਪਿਛਲੀ ਖ਼ਬਰ ਕਾਂਗਰਸ ਨਾਲ ਹੱਥ ਮਿਲਾ ਕੇ ‘ਆਪ’ ਵਲੋਂ 1984 ’ਤੇ ਨਿਆਂ ਦੀ ਦੁਹਾਈ ਕਿਉਂ-ਚੁੱਘ ਅਗਲੀ ਖ਼ਬਰ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1636.64 ਫੁੱਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।