03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਪੁਲਿਸ ਮੁਲਾਜ਼ਮ ’ਤੇ ਜਾਨਲੇਵਾ ਹਮਲਾ

ਗੁਰਦਾਸਪੁਰ, 2 ਸਤੰਬਰ (ਚੱਕਰਾਜਾ)-ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਅੱਡੇ ਵਿਚ ਬੀਤੇ ਕੱਲ੍ਹ ਪੰਜਾਬ ਪੁਲਿਸ ਦੇ ਕਾਂਸਟੇਬਲ ਕਰਨਪ੍ਰੀਤ ਸਿੰਘ ਅਤੇ ਉਸ ਦੀ ਭੈਣ ਉੱਪਰ ਕੁਝ ਨੌਜਵਾਨਾਂ ਵਲੋਂ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਕਰਨਪ੍ਰੀਤ ਸਿੰਘ ਪਿੰਡ ਮੁਸਤਫਾਬਾਦ ਜੱਟਾਂ ਦਾ ਰਹਿਣ ਵਾਲਾ ਹੈ, ਜਿਸ ਦੀ ਡਿਊਟੀ ਬੱਬੇਹਾਲੀ ਛਿੰਝ ਮੇਲੇ ਵਿਚ ਲੱਗੀ ਹੋਈ ਸੀ ਕਿ ਮੇਲੇ ਦੀ ਸਮਾਪਤੀ ਤੋਂ ਬਾਅਦ ਵਾਪਸ ਜਾਂਦੇ ਸਮੇਂ ਬੱਬੇਹਾਲੀ ਅੱਡੇ ’ਤੇ ਕੁਝ ਨੌਜਵਾਨਾਂ ਵਲੋਂ ਉਸ ֹ ’ਤੇ ਹਮਲਾ ਕਰਕੇ ਸੱਟਾਂ ਲਗਾਈਆਂ ਗਈਆਂ।

ਅਜੀਤ ਡੈਸਕ 03-09-2026
ਗੁਰਦਾਸਪੁਰ, 2 ਸਤੰਬਰ (ਚੱਕਰਾਜਾ)-ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਅੱਡੇ ਵਿਚ ਬੀਤੇ ਕੱਲ੍ਹ ਪੰਜਾਬ ਪੁਲਿਸ ਦੇ ਕਾਂਸਟੇਬਲ ਕਰਨਪ੍ਰੀਤ ਸਿੰਘ ਅਤੇ ਉਸ ਦੀ ਭੈਣ ਉੱਪਰ ਕੁਝ ਨੌਜਵਾਨਾਂ ਵਲੋਂ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਕਰਨਪ੍ਰੀਤ ਸਿੰਘ ਪਿੰਡ ਮੁਸਤਫਾਬਾਦ ਜੱਟਾਂ ਦਾ ਰਹਿਣ ਵਾਲਾ ਹੈ, ਜਿਸ ਦੀ ਡਿਊਟੀ ਬੱਬੇਹਾਲੀ ਛਿੰਝ ਮੇਲੇ ਵਿਚ ਲੱਗੀ ਹੋਈ ਸੀ ਕਿ ਮੇਲੇ ਦੀ ਸਮਾਪਤੀ ਤੋਂ ਬਾਅਦ ਵਾਪਸ ਜਾਂਦੇ ਸਮੇਂ ਬੱਬੇਹਾਲੀ ਅੱਡੇ ’ਤੇ ਕੁਝ ਨੌਜਵਾਨਾਂ ਵਲੋਂ ਉਸ ֹ ’ਤੇ ਹਮਲਾ ਕਰਕੇ ਸੱਟਾਂ ਲਗਾਈਆਂ ਗਈਆਂ। ਜਿਸ ਨੂੰ ਜ਼ਖ਼ਮੀ ਹਾਲਤ ਵਿਚ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਉਸ ਨੇ ਦੱਸਿਆ ਕਿ ਉਸ ਨੇ ਪਿੰਡ ਵਿਚ ਨਸ਼ਾ ਵੇਚਣ ਵਾਲ਼ੇ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਸੀ ਤੇ ਇਸੇ ਰੰਜਿਸ਼ ਦੇ ਤਹਿਤ ਹੀ ਉਸ ਉੱਪਰ ਜਾਨਲੇਵਾ ਹਮਲਾ ਕੀਤਾ ਗਿਆ ਹੈ । ਦੂਜੇ ਪਾਸੇ ਦੂਜੀ ਧਿਰ ਦੇ ਨੌਜਵਾਨ ਆਕਾਸ਼ਦੀਪ ਨੇ ਦੱਸਿਆ ਕਿ ਉਨ੍ਹਾਂ ਦਾ ਪਿਛਲੇ ਕਰੀਬ ਇਕ ਸਾਲ ਤੋਂ ਝਗੜਾ ਚੱਲਦਾ ਆ ਰਿਹਾ ਹੈ, ਜਿਸ ਦਾ ਮਾਮਲਾ ਅਦਾਲਤ ਵਿਚ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਕਰਨਪ੍ਰੀਤ ਸਿੰਘ ਵਲੋਂ ਵੀ ਇਸੇ ਅੱਡੇ ਵਿਚ ਉਸ ਦੇ ਭਰਾ ਦੀ ਕੁੱਟਮਾਰ ਕਰਕੇ ਪੱਗ ਉਤਾਰੀ ਗਈ ਸੀ ਤੇ ਅੱਜ ਵੀ ਝਗੜਾ ਉਸ ਸਮੇਂ ਹੋਇਆ ਜਦੋਂ ਕਰਨਪ੍ਰੀਤ ਸਿੰਘ ਸ਼ਰਾਬ ਪੀ ਕੇ ਉਸ ਨੂੰ ਗਾਲੀ ਗਲੋਚ ਕਰ ਰਿਹਾ ਸੀ । ਦੋਵਾਂ ਧਿਰਾਂ ਵਲੋਂ ਪੁਲਿਸ ਪ੍ਰਸ਼ਾਸਨ ਤੋਂ ਇਸ ਮਾਮਲੇ ਦੀ ਬਾਰੀਕੀ ਨਾਲ ਤਫਤੀਸ਼ ਕਰਕੇ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਵਲੋਂ 14 ਸਤੰਬਰ ਤੋਂ ਮੰਤਰੀਆਂ ਦੇ ਘਰਾਂ ਅੱਗੇ ਮੋਰਚੇ ਲਾਏ ਜਾਣਗੇ- ਕੇ.ਕੇ.ਐਮ. ਅਗਲੀ ਖ਼ਬਰ ਈ.ਡੀ. ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੀ ਭਾਜਪਾ : ਧਾਲੀਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।