ਨਿਪਾਲ ਤ੍ਰਾਸਦੀ : ਸ਼੍ਰੋਮਣੀ ਕਮੇਟੀ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਕਾਰਜ ਤੇ ਲੰਗਰ ਸੇਵਾ ਦੀ ਸ਼ੁਰੂਆਤ
ਅੰਮ੍ਰਿਤਸਰ, 3 ਸਤੰਬਰ (ਸਟਾਫ ਰਿਪੋਰਟਰ)- ਨਿਪਾਲ ਵਿਚ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵਲੋਂ ਮਨੁੱਖਤਾ ਦੀ ਸੇਵਾ ਤਹਿਤ ਲੰਗਰ ਤੇ ਰਾਹਤ ਕਾਰਜ ਆਰੰਭ ਕਰ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਬੀਤੇ ਦਿਨਾਂ ਤੋਂ ਇਕ ਚਾਰ ਮੈਂਬਰੀ ਵਫ਼ਦ ਨਿਪਾਲ ਪੁੱਜਾ ਹੋਇਆ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੀਤ ਸਕੱਤਰ ਅਜਾਦਦੀਪ ਸਿੰਘ ਸ਼ਾਮਿਲ ਹਨ ।
ਅੰਮ੍ਰਿਤਸਰ, 3 ਸਤੰਬਰ (ਸਟਾਫ ਰਿਪੋਰਟਰ)- ਨਿਪਾਲ ਵਿਚ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵਲੋਂ ਮਨੁੱਖਤਾ ਦੀ ਸੇਵਾ ਤਹਿਤ ਲੰਗਰ ਤੇ ਰਾਹਤ ਕਾਰਜ ਆਰੰਭ ਕਰ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਬੀਤੇ ਦਿਨਾਂ ਤੋਂ ਇਕ ਚਾਰ ਮੈਂਬਰੀ ਵਫ਼ਦ ਨਿਪਾਲ ਪੁੱਜਾ ਹੋਇਆ ਹੈ, ਜਿਸ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੀਤ ਸਕੱਤਰ ਅਜਾਦਦੀਪ ਸਿੰਘ ਸ਼ਾਮਿਲ ਹਨ । ਨਿਪਾਲ ਤੋਂ ਜਾਣਕਾਰੀ ਦਿੰਦਿਆਂ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਅੱਜ ਲੰਗਰ ਦਾ ਪਹਿਲਾ ਟਰੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਫ਼ਦ ਵਲੋਂ ਬੀਤੇ ਦਿਨੀਂ ਸਰਕਾਰ ਨਾਲ ਕੀਤੀ ਗੱਲਬਾਤ ਦੌਰਾਨ ਮਨੁੱਖਤਾ ਦੀ ਸੇਵਾ ਲਈ ਨਿਪਾਲ ਆਉਣ ਵਾਲੀਆਂ ਸੰਸਥਾਵਾਂ ਅਤੇ ਲੋਕਾਂ ਨੂੰ ਸਰਹੱਦ ਤੋਂ ਰਾਹਤ ਸਮੱਗਰੀ ਲਿਆਉਣ ਦੀ ਇਜਾਜ਼ਤ ਦੇਣ ਸੰਬੰਧੀ ਸੁਝਾਅ ਦਿੱਤਾ ਸੀ, ਜਿਸ ਨੂੰ ਨਿਪਾਲ ਸਰਕਾਰ ਵਲੋਂ ਪ੍ਰਵਾਨ ਕਰ ਲਿਆ ਗਿਆ ਹੈ । ਸ਼੍ਰੋਮਣੀ ਕਮੇਟੀ ਵਲੋਂ ਕੀਤੀਆਂ ਜਾ ਰਹੀਆਂ ਰਾਹਤ ਸੇਵਾਵਾਂ ਵਿਚ ਨਿਪਾਲ ਵੱਸਦੇ ਪ੍ਰੀਤਮ ਸਿੰਘ, ਅੰਗਦ ਸਿੰਘ, ਹਰਪਾਲ ਸਿੰਘ ਪਾਲੀ ਅਤੇ ਸਥਾਨਕ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵਲੋਂ ਵੀ ਵਿਸ਼ੇਸ਼ ਸਹਿਯੋਗ ਕੀਤਾ ਜਾ ਰਿਹਾ ਹੈ ।