04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਮੁੱਖ ਮੰਤਰੀ ਦਫਤਰ ਵਿਚੋਂ ਚਲਦੇ ਸੰਗਠਿਤ ਭ੍ਰਿਸ਼ਟਾਚਾਰ ਦੇ ਘੁਟਾਲੇ ਦੀ ਸੀ . ਬੀ . ਆਈ . ਜਾਂਚ ਕਰਵਾਈ ਜਾਵੇ

ਚੰਡੀਗੜ੍ਹ, 3 ਸਤੰਬਰ (ਪ੍ਰੋ. ਅਵਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਸੀਨੀਅਰ ਆਗੂਆਂ ਦੇ ਵਫ਼ਦ ਨੇ ਅੱਜ ਪੰਜਾਬ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਸੂਬੇ ਦੀ ਕਾਨੂੰਨ ਵਿਵਸਥਾ, ਭ੍ਰਿਸ਼ਟਾਚਾਰ ਤੇ ਹੋਰ ਗੰਭੀਰ ਮੁੱਦਿਆਂ ਸਬੰਧੀ ਮੰਗ ਪੱਤਰ ਸੌਂਪਿਆ।

ਅਜੀਤ ਡੈਸਕ 04-09-2026
ਚੰਡੀਗੜ੍ਹ, 3 ਸਤੰਬਰ (ਪ੍ਰੋ. ਅਵਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਸੀਨੀਅਰ ਆਗੂਆਂ ਦੇ ਵਫ਼ਦ ਨੇ ਅੱਜ ਪੰਜਾਬ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਸੂਬੇ ਦੀ ਕਾਨੂੰਨ ਵਿਵਸਥਾ, ਭ੍ਰਿਸ਼ਟਾਚਾਰ ਤੇ ਹੋਰ ਗੰਭੀਰ ਮੁੱਦਿਆਂ ਸਬੰਧੀ ਮੰਗ ਪੱਤਰ ਸੌਂਪਿਆ। ਵਫ਼ਦ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਹੁਦੇ ਤੋਂ ਹਟਾਉਣ ਦੇ ਨਾਲ-ਨਾਲ ਆਪਣੇ ਵਲੋਂ ਲਗਾਏ ਗਏ ਦੋਸ਼ਾਂ ਦੀ ਨਿਰਪੱਖ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਕਰਵਾਉਣ ਦੀ ਮੰਗ ਕੀਤੀ। ਰਾਜਪਾਲ ਕਟਾਰੀਆ ਨਾਲ ਮੁਲਾਕਾਤ ਉਪਰੰਤ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਦੇ ਪਰਿਵਾਰ ਨਾਲ ਸਬੰਧਿਤ ਵਿਅਕਤੀਆਂ ਵਲੋਂ ਕੁੱਝ ਗੰਭੀਰ ਅਪਰਾਧਿਕ ਮਾਮਲਿਆਂ ’ਚ ਕਥਿਤ ਤੌਰ ’ਤੇ ਦਖ਼ਲਅੰਦਾਜ਼ੀ ਕੀਤੀ ਜਾ ਰਹੀ ਹੈ । ਉਨ੍ਹਾਂ ਦਾਅਵਾ ਕੀਤਾ ਕਿ ਜਬਰ ਜਨਾਹ ਦੇ ਮਾਮਲਿਆਂ ’ਚ ਕਥਿਤ ਸਮਝੌਤਿਆਂ ਅਤੇ ਰਾਹਤ ਦੇਣ ਦੇ ਬਦਲੇ ਵੱਡੀ ਰਕਮ ਦੀ ਮੰਗ ਕੀਤੇ ਜਾਣ ਦੇ ਦੋਸ਼ ਸਾਹਮਣੇ ਆਏ ਹਨ । ਉਨ੍ਹਾਂ ਕਥਿਤ ਤੌਰ ’ਤੇ 5 ਕਰੋੜ ਰੁਪਏ ਦੀ ਮੰਗ ਦੇ ਮਾਮਲੇ ਦੀ ਜਾਂਚ ਸੀ. ਬੀ. ਆਈ. ਤੋਂ ਕਰਵਾਉਣ ਦੀ ਮੰਗ ਕੀਤੀ। ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਇਕ ਅਮਰੀਕੀ ਨਾਗਰਿਕ, ਜਿਸਦੀ ਪਛਾਣ ਉਨ੍ਹਾਂ ਵਲੋਂ ਗੁਰੀ ਚਾਹਲ ਵਜੋਂ ਦੱਸੀ ਗਈ, ਖ਼ਿਲਾਫ਼ ਦੋ ਔਰਤਾਂ ਵਲੋਂ ਪੁਲਿਸ ਕੋਲ ਸ਼ਿਕਾਇਤਾਂ ਦਿੱਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ’ਚੋਂ ਇਕ ਮਾਮਲਾ ਐਸ.ਏ.ਐਸ. ਨਗਰ (ਮੁਹਾਲੀ) ਅਤੇ ਦੂਜਾ ਅੰਮ੍ਰਿਤਸਰ ਨਾਲ ਸਬੰਧਿਤ ਹੈ ਤੇ ਇਕ ਮਹਿਲਾ ਦੇ ਬਿਆਨ ਮੈਜਿਸਟਰੇਟ ਦੇ ਸਾਹਮਣੇ ਵੀ ਦਰਜ ਹੋਣ ਦਾ ਦਾਅਵਾ ਕੀਤਾ ਗਿਆ ਹੈ। ਵਫ਼ਦ ਨੇ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਦਾ ਮੁੱਦਾ ਵੀ ਰਾਜਪਾਲ ਕੋਲ ਉਠਾਇਆ। ਸੁਖਬੀਰ ਨੇ ਦੋਸ਼ ਲਗਾਇਆ ਕਿ ਸੂਬੇ ’ਚ ਗੈਂਗਸਟਰਵਾਦ, ਲੁੱਟ-ਖੋਹ ਤੇ ਹੋਰ ਅਪਰਾਧਿਕ ਘਟਨਾਵਾਂ ਵਧਣ ਕਾਰਨ ਲੋਕਾਂ ’ਚ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਅਮਨ-ਕਾਨੂੰਨ ਦੀ ਸਥਿਤੀ ਨੂੰ ਸੰਭਾਲਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਦੀ ਲੋੜ ਹੈ। ਅਕਾਲੀ ਦਲ (ਬ) ਦੇ ਵਫ਼ਦ ਨੇ ਰਾਜਪਾਲ ਤੋਂ ਮੰਗ ਕੀਤੀ ਕਿ ਪਾਰਟੀ ਵਲੋਂ ਮੰਗ ਪੱਤਰ ’ਚ ਉਠਾਏ ਗਏ ਸਾਰੇ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ ਸਹੀ ਪਾਏ ਜਾਣ ਦੀ ਸੂਰਤ ’ਚ ਸਬੰਧਿਤ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਇਸ ਵਫ਼ਦ ਵਿਚ ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਨਨਕਾਣਾ ਸਾਹਿਬ ਵਿਖੇ ਪੰਜਵੇਂ ਪਾਤਿਸ਼ਾਹ ਨਾਲ ਸੰਬੰਧਿਤ ਗੁਰਦੁਆਰੇ ਨੂੰ ਢਾਹ ਕੇ ਬਣਾਈ ਹਵੇਲੀ ਅਗਲੀ ਖ਼ਬਰ ਨਿਪਾਲ ਤ੍ਰਾਸਦੀ : ਸ਼੍ਰੋਮਣੀ ਕਮੇਟੀ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਕਾਰਜ ਤੇ ਲੰਗਰ ਸੇਵਾ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।