ਸੰਯੁਕਤ ਕਿਸਾਨ ਮੋਰਚਾ ਵਲੋਂ ਆਪਣੀਆਂ ਮੰਗਾਂ ਸੰਬੰਧੀ ਵਿਸ਼ੇਸ਼ ਇਕੱਤਰਤਾ ਕੱਲ੍ਹ
ਚੰਡੀਗੜ੍ਹ, 3 ਸਤੰਬਰ (ਅਜਾਇਬ ਸਿੰਘ ਔਜਲਾ)-ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਭਾਰਤ ਦੇ ਪੰਜਾਬ ਅਤੇ ਹਰਿਆਣਾ ਚੈਪਟਰ ਦੀ ਇਕ ਅਹਿਮ ਜ਼ੂਮ ਮੀਟਿੰਗ ਹੋਈ, ਇਸ ਮੀਟਿੰਗ ’ਚ ਪ੍ਰਮੁੱਖ ਕਿਸਾਨ ਆਗੂਆਂ ਇੰਦਰਜੀਤ ਸਿੰਘ ਕੋਟਬੁੱਢਾ, ਸੁਖਜੀਤ ਸਿੰਘ ਹਰਦੋਝੰਡੇ, ਗੁਰਿੰਦਰ ਸਿੰਘ ਭੰਗੂ, ਗੁਰਸੇਵ ਸਿੰਘ ਧਾਲੀਵਾਲ, ਬਚਿੱਤਰ ਸਿੰਘ ਕੋਟਲਾ, ਬੀਬੀ ਪਰਮਜੀਤ ਕੌਰ ਸਾਈਆਂਵਾਲਾ, ਅਤੇ ਲਖਵਿੰਦਰ ਸਿੰਘ ਔਲਖ ਨੇ ਹਿੱਸਾ ਲਿਆ ਅਤੇ ਕਿਸਾਨੀ ਦੇ ਮੌਜੂਦਾ ਗੰਭੀਰ ਮੁੱਦਿਆਂ ’ਤੇ ਆਪਣੇ ਵਿਚਾਰ ਸਾਂਝੇ ਕੀਤੇ । ਆਗੂਆਂ ਨੇ ਦੱਸਿਆ ਕਿ ਇਸ ’ਚ ਫ਼ੈਸਲਾ ਕੀਤਾ ਗਿਆ ਕਿ ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਲਈ 5 ਸਤੰਬਰ ਨੂੰ ਸਵੇਰੇ 10 ਵਜੇ ਕਿਸਾਨ ਭਵਨ, ਚੰਡੀਗੜ੍ਹ ਵਿਖੇ ਦੋਵਾਂ ਸੂਬਿਆਂ ਦੇ ਆਗੂਆਂ ਦੀ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ।
ਅਜੀਤ ਡੈਸਕ
04-09-2026