04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ‘ਪੰਜਾਬੀ ਬੋਲੀ ਦੇ ਸੱਤਾ ਨਾਲ ਸੰਬੰਧਿਤ ਮਸਲੇ’ ’ਤੇ ਇਕ ਰੋਜ਼ਾ ਭਾਸ਼ਨ

ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਲੋਂ ਸਤਿਕਾਰਤ ਭਾਈ ਕਾਹਨ ਸਿੰਘ ਨਾਭਾ ਨੂੰ ਸਮਰਪਿਤ ‘ਪੰਜਾਬੀ ਬੋਲੀ ਦੇ ਸੱਤਾ ਨਾਲ ਸੰਬੰਧਿਤ ਮਸਲੇ’ ਵਿਸ਼ੇ ’ਤੇ ਇਕ ਰੋਜ਼ਾ ਭਾਸ਼ਣ ਕਰਵਾਇਆ ਗਿਆ । ਜਿਸ ਦੌਰਾਨ ਡਾ.

ਅਜੀਤ ਡੈਸਕ 04-09-2026
ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਬਲਜਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਲੋਂ ਸਤਿਕਾਰਤ ਭਾਈ ਕਾਹਨ ਸਿੰਘ ਨਾਭਾ ਨੂੰ ਸਮਰਪਿਤ ‘ਪੰਜਾਬੀ ਬੋਲੀ ਦੇ ਸੱਤਾ ਨਾਲ ਸੰਬੰਧਿਤ ਮਸਲੇ’ ਵਿਸ਼ੇ ’ਤੇ ਇਕ ਰੋਜ਼ਾ ਭਾਸ਼ਣ ਕਰਵਾਇਆ ਗਿਆ । ਜਿਸ ਦੌਰਾਨ ਡਾ. ਸਿਕੰਦਰ ਸਿੰਘ ਡੀਨ ਭਾਸ਼ਾਵਾਂ ਅਤੇ ਮੁਖੀ ਪੰਜਾਬੀ ਵਿਭਾਗ ਨੇ ਆਏ ਵਿਦਵਾਨਾਂ ਦਾ ਸਵਾਗਤ ਕੀਤਾ । ਇਸ ਮੌਕੇ ਰੋਜ਼ਾਨਾ ‘ਅਜੀਤ’ ਦੇ ਕਾਰਜਕਾਰੀ ਸੰਪਾਦਕ ਸਤਨਾਮ ਸਿੰਘ ਮਾਣਕ ਨੇ ਵਿਸ਼ੇਸ਼ ਭਾਸ਼ਣ ਦਿੱਤਾ । ਉਨ੍ਹਾਂ ਨੇ ਪਿਛਲੀਆਂ ਅਤੇ ਮੌਜੂਦਾ ਸਰਕਾਰਾਂ ਦੀ ਪੰਜਾਬੀ ਬੋਲੀ ਪ੍ਰਤੀ ਕਾਰਗੁਜ਼ਾਰੀ ਦਾ ਵਿਸ਼ਲੇਸ਼ਣ ਕਰਦਿਆਂ ਪੰਜਾਬੀ ਦੇ ਪ੍ਰਸਾਰ-ਪ੍ਰਚਾਰ ਲਈ ਬਜਟ ਨਾ ਰੱਖੇ ਜਾਣ ਅਤੇ ਸਰਕਾਰੀ ਸਕੂਲਾਂ ਤੇ ਕਾਲਜਾਂ ਦੀ ਸਥਿਤੀ ’ਤੇ ਚਿੰਤਾ ਪ੍ਰਗਟਾਈ। ਇਸ ਮੌਕੇ ਭਾਈ ਕਾਹਨ ਸਿੰਘ ਨਾਭਾ ਦੇ ਪੰਜਾਬੀ ਭਾਸ਼ਾ ਅਤੇ ਸਾਹਿਤ ਦੇ ਖੇਤਰ ਵਿਚ ਪਾਏ ਯੋਗਦਾਨ ਨੂੰ ਵੀ ਯਾਦ ਕੀਤਾ ਗਿਆ। ਯੂਨਵਰਸਿਟੀ ਦੇ ਉਪ ਕੁਲਪਤੀ ਡਾ. ਪਰਿਤ ਪਾਲ ਸਿੰਘ ਤੇ ਡੀਨ ਅਕਾਦਮਿਕ ਮਾਮਲੇ ਡਾ. ਸੁਖਵਿੰਦਰ ਸਿੰਘ ਬਿਲਿੰਗ ਨੇ ਸਿੱਖਿਆ ਖੇਤਰ ਵਿਚ ਵੱਧ ਰਹੇ ਸਰਕਾਰੀ ਦਖ਼ਲ ’ਤੇ ਚਿੰਤਾ ਪ੍ਰਗਟਾਈ। ਇਸ ਮੌਕੇ ਡਾ. ਹਰਦੇਵ ਸਿੰਘ ਮੁਖੀ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ, ਡਾ. ਅੰਕਦੀਪ ਕੌਰ ਅਟਵਾਲ ਮੁਖੀ ਅੰਗਰੇਜ਼ੀ ਵਿਭਾਗ, ਡਾ. ਰੁਪਿੰਦਰ ਪਾਲ ਸਿੰਘ ਮੁਖੀ ਭੋਜਨ ਤਕਨੀਕ ਵਿਭਾਗ, ਡਾ. ਹਰਨੀਤ ਬਿਲਿੰਗ ਮੁਖੀ ਸਿੱਖਿਆ ਵਿਭਾਗ, ਡਾ. ਰਮਨਦੀਪ ਕੌਰ ਮੁਖੀ ਰਾਜਨੀਤੀ ਸ਼ਾਸਤਰ ਵਿਭਾਗ ਅਤੇ ਹੋਰ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਰਹੇ। ਸਮਾਗਮ ਦੌਰਾਨ ਡਾ. ਹਰਪ੍ਰੀਤ ਕੌਰ ਨੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਬਾਖੂਬੀ ਨਿਭਾਈ ਅਤੇ ਡਾ. ਸਿਕੰਦਰ ਸਿੰਘ ਨੇ ਸਭ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਇਸ ਵਾਰ ਬਾਸਮਤੀ ਨੇ ਫੜੀ ਤੇਜ਼ੀ, ਝਾੜ ਵੀ ਵਧਣ ਦੇ ਆਸਾਰ ਨਾਭਾ ਮੰਡੀ ਵਿਚ 4050 ਰੁਪਏ ਪ੍ਰਤੀ ਕੁਇੰਟਲ ਦੇ ਉੱਚੇ ਭਾਅ ’ਤੇ... ਅਗਲੀ ਖ਼ਬਰ ਪੰਜਾਬ ਭਰ ਦੇ ਸਕੂਲ ਵੈਨ ਚਾਲਕਾਂ ਦਾ ਬਠਿੰਡਾ ਦੀ ਸੂਬਾ ਪੱਧਰੀ ਮਹਾਂ - ਪੰਚਾਇਤ ’ ਚ ਆਇਆ ਹੜ੍ਹ ਵੱਖਰੀ ਟਰਾਂਸਪੋਰਟ ਨੀਤੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।