05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸ਼ੇਰੋਂ ਦੇ ਨੌਜਵਾਨ ਨਾਲ ਕਥਿਤ ਪੁਲਿਸ ਤਸ਼ੱਦਦ ’ਤੇ ਜਾਖੜ ਨੇ ਚੁੱਕੇ ਸਵਾਲ

ਚੰਡੀਗੜ੍ਹ, 4 ਸਤੰਬਰ (ਸੰਦੀਪ ਕੁਮਾਰ ਮਾਹਨਾ) - ਪਿੰਡ ਸ਼ੇਰੋਂ ਵਿਖੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸ਼ਾਂਤਮਈ ਵਿਰੋਧ ਕਰਨ ਵਾਲੇ ਸਿੱਖ ਨੌਜਵਾਨ ਮੋਹਨਜੀਤ ਸਿੰਘ ਨਾਲ ਕਥਿਤ ਪੁਲਿਸ ਤਸ਼ੱਦਦ ਦੇ ਮਾਮਲੇ ਨੂੰ ਲੈ ਕੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ ਹੈ। ਜਾਖੜ ਨੇ ਕਥਿਤ ਪੁਲਿਸ ਜਬਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਜਨਹਿੱਤ ਦੇ ਮੁੱਦੇ ’ਤੇ ਆਪਣੇ ਸੰਵਿਧਾਨਕ ਅਧਿਕਾਰ ਤਹਿਤ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਣ ਵਾਲੇ ਨਾਗਰਿਕ ਨਾਲ ਅਜਿਹਾ ਵਿਵਹਾਰ ਲੋਕਤੰਤਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਅਜੀਤ ਡੈਸਕ 05-09-2026
ਚੰਡੀਗੜ੍ਹ, 4 ਸਤੰਬਰ (ਸੰਦੀਪ ਕੁਮਾਰ ਮਾਹਨਾ) - ਪਿੰਡ ਸ਼ੇਰੋਂ ਵਿਖੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸ਼ਾਂਤਮਈ ਵਿਰੋਧ ਕਰਨ ਵਾਲੇ ਸਿੱਖ ਨੌਜਵਾਨ ਮੋਹਨਜੀਤ ਸਿੰਘ ਨਾਲ ਕਥਿਤ ਪੁਲਿਸ ਤਸ਼ੱਦਦ ਦੇ ਮਾਮਲੇ ਨੂੰ ਲੈ ਕੇ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ ਹੈ। ਜਾਖੜ ਨੇ ਕਥਿਤ ਪੁਲਿਸ ਜਬਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਜਨਹਿੱਤ ਦੇ ਮੁੱਦੇ ’ਤੇ ਆਪਣੇ ਸੰਵਿਧਾਨਕ ਅਧਿਕਾਰ ਤਹਿਤ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਣ ਵਾਲੇ ਨਾਗਰਿਕ ਨਾਲ ਅਜਿਹਾ ਵਿਵਹਾਰ ਲੋਕਤੰਤਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਨੌਜਵਾਨ ਵਲੋਂ ਨਸ਼ਿਆਂ ਦੀ ਵਿੱਕਰੀ ਦੇ ਮੁੱਦੇ ’ਤੇ ਕੀਤੇ ਗਏ ਵਿਰੋਧ ਨੂੰ ਲੈ ਕੇ ਉਸ ਨਾਲ ਕਥਿਤ ਤੌਰ ’ਤੇ ਅਣਮਨੁੱਖੀ ਵਿਵਹਾਰ ਕੀਤਾ ਗਿਆ। ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਤੱਥ ਸਾਹਮਣੇ ਲਿਆਂਦੇ ਜਾਣੇ ਚਾਹੀਦੇ ਹਨ।
ਪਿਛਲੀ ਖ਼ਬਰ ਮੋਹਨਜੀਤ ਸਿੰਘ ਨਾਲ ਕਥਿਤ ਹਿਰਾਸਤੀ ਤਸ਼ੱਦਦ ਦਾ ਐਨ.ਐਚ.ਆਰ.ਸੀ. ਤੁਰੰਤ ਨੋਟਿਸ ਲਵੇ-ਤਰੁਣ ਚੁੱਘ ਅਗਲੀ ਖ਼ਬਰ ਨਰੋਵਾਲ ’ਚ ਹਿੰਦੂ ਮੰਦਰ ਢਾਹੁਣ ਦੇ ਭਾਰਤ ਦੇ ਦੋਸ਼ਾਂ ਨੂੰ ਪਾਕਿ ਨੇ ਨਕਾਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।