05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਹਲਕੇ ਤੋਂ ਭਾਰੀ ਮੀਂਹ ਪਿਆ

ਚੰਡੀਗੜ੍ਹ, 4 ਸਤੰਬਰ (ਸੁਖਵਿੰਦਰ ਸਿੰਘ ਸ਼ਾਨ)-ਪੰਜਾਬ ਵਿਚ ਅੱਜ ਵੱਖ ਵੱਖ ਜ਼ਿਲ੍ਹਿਆਂ ਵਿਚ ਹਲਕੇ ਤੋਂ ਦਰਮਿਆਨਾ ਮੀਂਹ ਪਿਆ, ਜਦੋਂ ਕਿ ਪਟਿਆਲਾ ਜ਼ਿਲ੍ਹੇ ਵਿਚ ਭਾਰੀ ਮੀਂਹ ਦੇ ਨਾਲ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਦੀਆਂ ਤੇਜ਼ ਹਵਾਵਾਂ ਵੀ ਚੱਲੀਆਂ। ਮੀਂਹ ਪੈਣ ਕਾਰਨ ਦਿਨ ਦੇ ਤਾਪਮਾਨ ਵਿਚ 1.

ਅਜੀਤ ਡੈਸਕ 05-09-2026
ਚੰਡੀਗੜ੍ਹ, 4 ਸਤੰਬਰ (ਸੁਖਵਿੰਦਰ ਸਿੰਘ ਸ਼ਾਨ)-ਪੰਜਾਬ ਵਿਚ ਅੱਜ ਵੱਖ ਵੱਖ ਜ਼ਿਲ੍ਹਿਆਂ ਵਿਚ ਹਲਕੇ ਤੋਂ ਦਰਮਿਆਨਾ ਮੀਂਹ ਪਿਆ, ਜਦੋਂ ਕਿ ਪਟਿਆਲਾ ਜ਼ਿਲ੍ਹੇ ਵਿਚ ਭਾਰੀ ਮੀਂਹ ਦੇ ਨਾਲ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਦੀਆਂ ਤੇਜ਼ ਹਵਾਵਾਂ ਵੀ ਚੱਲੀਆਂ। ਮੀਂਹ ਪੈਣ ਕਾਰਨ ਦਿਨ ਦੇ ਤਾਪਮਾਨ ਵਿਚ 1.6 ਡਿਗਰੀ ਸੈਲਸੀਅਸ ਦੀ ਕਮੀ ਆਈ ਹੈ, ਜਿਸ ਕਾਰਨ ਸੂਬਾ ਵਾਸੀਆਂ ਨੂੰ ਗਰਮੀ ਅਤੇ ਹੁੰਮ੍ਹਸ ਭਰੇ ਮਾਹੌਲ ਤੋਂ ਭਾਰੀ ਰਾਹਤ ਮਿਲੀ ਹੈ। ਅਨੁਮਾਨ ਹੈ ਕਿ 6 ਸਤੰਬਰ ਤੱਕ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਹਲਕੇ ਤੋਂ ਭਾਰੀ ਮੀਂਹ ਪਵੇਗਾ। ਮੌਸਮ ਵਿਭਾਗ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ ਰੂਪਨਗਰ, ਜਲੰਧਰ, ਫ਼ਤਹਿਗੜ੍ਹ ਸਾਹਿਬ, ਲੁਧਿਆਣਾ, ਮਲੇਰਕੋਟਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਬਠਿੰਡਾ, ਅੰਮ੍ਰਿਤਸਰ, ਫ਼ਿਰੋਜ਼ਪੁਰ, ਸੰਗਰੂਰ, ਫ਼ਰੀਦਕੋਟ ਅਤੇ ਬਰਨਾਲਾ ਵਿਚ ਵੀ ਹਲਕੇ ਤੋਂ ਦਰਮਿਆਨਾ ਮੀਂਹ ਪਿਆ।
ਪਿਛਲੀ ਖ਼ਬਰ ਅੱਧੀ ਰਾਤ ਨੂੰ ਹਾਈ ਕੋਰਟ ਪੁੱਜਿਆ ਫਾਰਮ ਹਾਊਸ ਢਾਹੁਣ ਦਾ ਮਾਮਲਾ ਸਰਕਾਰ ਵਲੋਂ 11 ਸਤੰਬਰ ਤੱਕ ਕਾਰਵਾਈ ਨਾ ਕਰਨ ਦਾ ਭਰੋਸਾ ਅਗਲੀ ਖ਼ਬਰ ‘ਈਜ਼ੀ ਕੁਨੈਕਟ’ ਹਵਾਈ ਸੇਵਾ ਪੰਜਾਬ ਤੇ ਐਨ.ਆਰ.ਆਈ. ਭਾਈਚਾਰੇ ਲਈ ਇਤਿਹਾਸਕ ਤੋਹਫ਼ਾ-ਕੇਵਲ ਸਿੰਘ ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।