ਪਾਕਿ ਦੇ ਸਿਆਲਕੋਟ ’ਚ ਸਿੱਖੀ ਤੋਂ ਪ੍ਰਭਾਵਿਤ ਹੋ ਕੇ 20 ਹਿੰਦੂ ਸਿੰਘ ਸਜੇ
ਅੰਮ੍ਰਿਤਸਰ, 6 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਿਆਲਕੋਟ ਸ਼ਹਿਰ ਵਿਚਲੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਗੁਰਦੁਆਰਾ ਬਾਬੇ ਦੀ ਬੇਰ ਦੇ ਮੁੱਖ ਸੇਵਾਦਾਰ ਜਸਕਰਨ ਸਿੰਘ ਸਿੱਧੂ ਵਲੋਂ ਖੇਤਰ ’ਚ ਕੀਤੇ ਜਾ ਰਹੇ ਸਿੱਖੀ ਦੇ ਪ੍ਰਚਾਰ ਤੋਂ ਪ੍ਰਭਾਵਿਤ ਹੋ ਕੇ ਸਿਆਲਕੋਟ ਦੇ ਲਗਭਗ 20 ਹਿੰਦੂ ਸਿੰਘ ਸੱਜੇ ਹਨ। ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ’ਤੇ ਜਸਕਰਨ ਸਿੰਘ ਸਿੱਧੂ, ਵਿਨੋਦ ਸਿੰਘ, ਸੁਨੀਲ ਸਿੰਘ ਅਤੇ ਹੀਰਾ ਸਿੰਘ ਸਿੱਧੂ ਵਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।
ਅੰਮ੍ਰਿਤਸਰ, 6 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਿਆਲਕੋਟ ਸ਼ਹਿਰ ਵਿਚਲੇ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਗੁਰਦੁਆਰਾ ਬਾਬੇ ਦੀ ਬੇਰ ਦੇ ਮੁੱਖ ਸੇਵਾਦਾਰ ਜਸਕਰਨ ਸਿੰਘ ਸਿੱਧੂ ਵਲੋਂ ਖੇਤਰ ’ਚ ਕੀਤੇ ਜਾ ਰਹੇ ਸਿੱਖੀ ਦੇ ਪ੍ਰਚਾਰ ਤੋਂ ਪ੍ਰਭਾਵਿਤ ਹੋ ਕੇ ਸਿਆਲਕੋਟ ਦੇ ਲਗਭਗ 20 ਹਿੰਦੂ ਸਿੰਘ ਸੱਜੇ ਹਨ। ਗੁਰਦੁਆਰਾ ਸਾਹਿਬ ਵਿਖੇ ਪਹੁੰਚਣ ’ਤੇ ਜਸਕਰਨ ਸਿੰਘ ਸਿੱਧੂ, ਵਿਨੋਦ ਸਿੰਘ, ਸੁਨੀਲ ਸਿੰਘ ਅਤੇ ਹੀਰਾ ਸਿੰਘ ਸਿੱਧੂ ਵਲੋਂ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਜਸਕਰਨ ਸਿੰਘ ਸਿੱਧੂ ਨੇ ਇਸ ਬਾਰੇ ’ਚ ‘ਅਜੀਤ’ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗੁਰਦੁਆਰਾ ਬਾਬੇ ਦੀ ਬੇਰ ਦੇਸ਼ ਦੀ ਵੰਡ ਤੋਂ ਬਾਅਦ ਸਾਲ 2012 ਤਕ ਬੰਦ ਰਿਹਾ ਅਤੇ ਸੰਗਤ ਲਈ ਗੁਰਦੁਆਰਾ ਸਾਹਿਬ ਖੋਲ੍ਹੇ ਜਾਣ ਉਪਰੰਤ ਸਾਲ 2016 ਤੋਂ ਇਸ ’ਚ ਉਨ੍ਹਾਂ ਦੁਆਰਾ ਵਿਧੀਪੂਰਵਕ ਪ੍ਰਕਾਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਲਗਭਗ 10 ਸਾਲਾਂ ’ਚ ਸਿਆਲਕੋਟ ਦੇ 300 ਤੋਂ ਵਧੇਰੇ ਹਿੰਦੂ ਸਿੱਖੀ ਤੋਂ ਪ੍ਰਭਾਵਿਤ ਹੋ ਕੇ ਸਿੰਘ ਸੱਜ ਚੁਕੇ ਹਨ।