11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸ੍ਰੀ ਅਕਾਲ ਤਖਤ ਸਾਹਿਬ ਸਨਮੁਖ ਅਰਦਾਸ ਉਪਰੰਤ 6ਵੀਂ ਸਾਲਾਨਾ ਪੈਦਲ ਸ਼ਬਦ ਚੌਂਕੀ ਯਾਤਰਾ ਗੁਰਦੁਆਰਾ ਦਾਤਾ ਬੰਦੀ ਛੋੜ ਕਿਲ੍ਹਾ ਗਵਾਲੀਅਰ ਲਈ ਰਵਾਨਾ

ਅੰਮ੍ਰਿਤਸਰ, 9 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਵਲੋਂ ਸੰਤ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ 6ਵੀਂ ਸਲਾਨਾ ਪੈਦਲ ਸ਼ਬਦ ਚੌਂਕੀ ਯਾਤਰਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਨਮੁਖ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਗੁਰਦੁਆਰਾ ਦਾਤਾ ਬੰਦੀ ਛੋੜ੍ਹ ਕਿਲ੍ਹਾ ਗਵਾਲੀਅਰ (ਮੱਧ ਪ੍ਰਦੇਸ਼) ਲਈ ਰਵਾਨਾ ਹੋਈ। ਇਸ ਤੋਂ ਪਹਿਲਾਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਗੁਰਮਤਿ ਸਮਾਗਮ ਵੀ ਕਰਵਾਇਆ ।

ਅਜੀਤ ਡੈਸਕ 10-09-2026
ਅੰਮ੍ਰਿਤਸਰ, 9 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਵਲੋਂ ਸੰਤ ਬਾਬਾ ਸੇਵਾ ਸਿੰਘ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ 6ਵੀਂ ਸਲਾਨਾ ਪੈਦਲ ਸ਼ਬਦ ਚੌਂਕੀ ਯਾਤਰਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਨਮੁਖ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਗੁਰਦੁਆਰਾ ਦਾਤਾ ਬੰਦੀ ਛੋੜ੍ਹ ਕਿਲ੍ਹਾ ਗਵਾਲੀਅਰ (ਮੱਧ ਪ੍ਰਦੇਸ਼) ਲਈ ਰਵਾਨਾ ਹੋਈ। ਇਸ ਤੋਂ ਪਹਿਲਾਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਗੁਰਮਤਿ ਸਮਾਗਮ ਵੀ ਕਰਵਾਇਆ । ਰਵਾਨਗੀ ਮੌਕੇ ਅਕਾਲ ਤਖਤ ਸਾਹਿਬ ਸਨਮੁੱਖ ਅਰਦਾਸ ਭਾਈ ਪ੍ਰੇਮ ਸਿੰਘ ਅਰਦਾਸੀਏ ਵਲੋਂ ਕੀਤੀ ਗਈ । ਇਸ ਉਪਰੰਤ ਗੱਲਬਾਤ ਕਰਦਿਆਂ ਭਾਈ ਗੁਰਪ੍ਰੀਤ ਸਿੰਘ ਕਾਰ ਸੇਵਾ ਖਡੂਰ ਸਾਹਿਬ, ਸਿੱਖ ਵਿਦਵਾਨ ਪ੍ਰੋ: ਬਲਜਿੰਦਰ ਸਿੰਘ ਮੰਮਣਕੇ ਤੇ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਦੇ ਪ੍ਰਧਾਨ ਡਾ: ਗੁਰਦੇਵ ਸਿੰਘ ਧਾਰੋਵਾਲੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਪੈਦਲ ਯਾਤਰਾ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਵਲੋਂ ਆਰੰਭ ਕੀਤੀ ਗਈ ਰਵਾਇਤ ਅਤੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੀ ਪ੍ਰੇਰਨਾ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਉਪਰੰਤ ਆਰੰਭੀ ਗਈ ਹੈ ਜੋ 29 ਦਿਨਾਂ ਬਾਅਦ 7 ਅਕਤੂਬਰ ਨੂੰ ਗੁਰਦੁਆਰਾ ਦਾਤਾ ਬੰਦੀ ਛੋੜ੍ਹ ਕਿਲ੍ਹਾ ਗਵਾਲੀਅਰ ਵਿਖੇ ਪੁੱਜੇਗੀ । ਪ੍ਰੋ: ਮੰਮਣਕੇ ਨੇ ਦੱਸਿਆ ਕਿ 8 ਅਕਤੂਬਰ ਨੂੰ ਪੁਰਾਤਨ ਰਵਾਇਤ ਅਨੁਸਾਰ ਪੰਥਕ ਜਥੇਬੰਦੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਕਿਲ੍ਹਾ ਗਵਾਲੀਅਰ ਦੇ ਉੱਪਰ ਅਤੇ 9 ਅਕਤੂਬਰ ਨੂੰ ਕਿਲ੍ਹੇ ਦੇ ਹੇਠਾਂ ਦੀਆਂ ਤਿੰਨ ਪਰਿਕਰਮਾ ਕੀਤੀਆਂ ਜਾਣਗੀਆਂ। ਇਸ ਉਪਰੰਤ ਇਹ ਸ਼ਬਦ ਚੌਂਕੀ ਯਾਤਰਾ ਗਵਾਲੀਅਰ ਤੋਂ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਵਾਪਸੀ ਲਈ ਰਵਾਨਾ ਹੋਵੇਗੀ ਅਤੇ ਬੰਦੀ ਛੋੜ੍ਹਿ ਦਿਵਸ ਦਿਵਾਲੀ ਤੋਂ ਇਕ ਦਿਨ ਪਹਿਲਾਂ ਇਥੇ ਪੁੱਜ ਕੇ ਸੰਪੂਰਨ ਹੋਵੇਗੀ। ਇਸ ਨਗਰ ਪੈਦਲ ਸ਼ਬਦ ਚੌਂਕੀ ਯਾਤਰਾ ਦੀ ਰਵਾਨਗੀ ਵੇਲੇ ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਜਸਪਾਲ ਸਿੰਘ ਢੱਡੇ, ਹਜ਼ਾਰਾ ਸਿੰਘ ਨਿਸ਼ਾਨਚੀ, ਹਰਪਾਲ ਸਿੰਘ ਧਾਰੋਵਾਲੀ, ਸੱਜਣ ਸਿੰਘ ਬੱਗਾ, ਤਰਸੇਮ ਸਿੰਘ, ਬਾਬਾ ਰਣਧੀਰ ਸਿੰਘ ਡੇਰਾ ਬਾਬਾ ਨਾਨਕ, ਲਾਲੀ ਬਟਾਲਾ, ਜੋਬਨਜੀਤ ਸਿੰਘ, ਮਨਜੀਤ ਸਿੰਘ, ਜਤਿੰਦਰ ਸਿੰਘ, ਹਰਪ੍ਰੀਤ ਸਿੰਘ ਹੈਪੀ, ਅੰਗਰੇਜ਼ ਸਿੰਘ, ਬਾਬਾ ਗੁਰਮੇਸ਼ ਸਿੰਘ ਖਡੂਰ ਸਾਹਿਬ ਅਤੇ ਵਧੀਕ ਮੈਨੇਜਰ ਗੁਰਵਿੰਦਰ ਸਿੰਘ ਦੇਵੀਦਾਸਪੁਰਾ ਸਮੇਤ ਹੋਰ ਪ੍ਰਮੁੱਖ ਸ਼ਖ਼ਸ਼ੀਅਤਾਂ ਅਤੇ ਸੰਗਤਾਂ ਹਾਜ਼ਰ।
ਪਿਛਲੀ ਖ਼ਬਰ ਤਾਲਿਬਾਨ ਨੇ ਮਸੂਦ ਅਜ਼ਹਰ ਦੇ ਅਫ਼ਗਾਨਿਸਤਾਨ ’ਚ ਹੋਣ ਤੋਂ ਕੀਤਾ ਇਨਕਾਰ ਅਗਲੀ ਖ਼ਬਰ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਏ ‘ਆਪ’ ਸਰਕਾਰ- ਵੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।