ਤਾਲਿਬਾਨ ਨੇ ਮਸੂਦ ਅਜ਼ਹਰ ਦੇ ਅਫ਼ਗਾਨਿਸਤਾਨ ’ਚ ਹੋਣ ਤੋਂ ਕੀਤਾ ਇਨਕਾਰ
ਅੰਮ੍ਰਿਤਸਰ, 9 ਸਤੰਬਰ (ਸੁਰਿੰਦਰ ਕੋਛੜ)-ਤਾਲਿਬਾਨ ਸਰਕਾਰ ਨੇ ਪਾਕਿਸਤਾਨ ਦੇ ਇਸ ਦਾਅਵੇ ਨੂੰ ਰੱਦ ਕਰ ਦਿੱਤਾ ਹੈ ਕਿ ਅੱਤਵਾਦੀ ਸਮੂਹ ਜੈਸ਼-ਏ-ਮੁਹੰਮਦ ਦਾ ਸੰਸਥਾਪਕ ਮੌਲਾਨਾ ਮਸੂਦ ਅਜ਼ਹਰ ਅਫ਼ਗਾਨਿਸਤਾਨ ਤੋਂ ਆਪਣੀਆਂ ਕਾਰਵਾਈਆਂ ਨੂੰ ਅੰਜਾਮ ਦੇ ਰਿਹਾ ਹੈ । ਅਫ਼ਗਾਨ ਵਿਦੇਸ਼ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਨੇ ਸਾਫ਼ ਤੌਰ ’ਤੇ ਕਿਹਾ ਕਿ ਪਾਕਿ ਗ੍ਰੇ ਸੂਚੀ ਤੋਂ ਬਚਣ ਲਈ ਅਜਿਹੀਆਂ ਕਹਾਣੀਆਂ ਬਣਾ ਰਿਹਾ ਹੈ, ਜਦਕਿ ਮਸੂਦ ਅਜ਼ਹਰ ਅਫ਼ਗਾਨਿਸਤਾਨ ’ਚ ਨਹੀਂ ਹੈ।
ਅਜੀਤ ਡੈਸਕ
10-09-2026