11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪੰਜਾਬ ਸਰਕਾਰ ਦਾ ਮੁਲਾਜ਼ਮਾਂ ਲਈ ਕੱਢਿਆ ‘ਅਣਅਧਿਕਾਰਤ ਗੈਰਹਾਜ਼ਰੀ’ ਸੰਬੰਧੀ ਕਾਰਵਾਈ ਦਾ ਫੈਸਲਾ ਵਾਪਸ

ਚੰਡੀਗੜ੍ਹ, 10 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਨੇ ਡਿਊਟੀ ਤੋਂ ਅਣਅਧਿਕਾਰਤ ਤੌਰ ’ਤੇ ਗੈਰਹਾਜ਼ਰ ਰਹੇ ਮੁਲਾਜ਼ਮਾਂ ਸਬੰਧੀ ਕੀਤੀ ਜਾ ਰਹੀ ਅਨੁਸ਼ਾਸਨੀ ਕਾਰਵਾਈ ਨੂੰ ਲੈ ਕੇ ਅਹਿਮ ਫੈਸਲਾ ਲੈਂਦਿਆਂ ਪਹਿਲਾਂ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸ ਦੇ ਪੱਤਰ ਨੂੰ ਵਾਪਸ ਲਏ ਜਾਣ ਸਬੰਧੀ ਆਦੇਸ਼ ਜਾਰੀ ਕਰ ਦਿੱਤੇ ਹਨ। ਇਸ ਸਬੰਧੀ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਅੱਜ ਮੁੜ ਪੱਤਰ ਜਾਰੀ ਕੀਤਾ ਗਿਆ ਹੈ।

ਅਜੀਤ ਡੈਸਕ 11-09-2026
ਚੰਡੀਗੜ੍ਹ, 10 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਨੇ ਡਿਊਟੀ ਤੋਂ ਅਣਅਧਿਕਾਰਤ ਤੌਰ ’ਤੇ ਗੈਰਹਾਜ਼ਰ ਰਹੇ ਮੁਲਾਜ਼ਮਾਂ ਸਬੰਧੀ ਕੀਤੀ ਜਾ ਰਹੀ ਅਨੁਸ਼ਾਸਨੀ ਕਾਰਵਾਈ ਨੂੰ ਲੈ ਕੇ ਅਹਿਮ ਫੈਸਲਾ ਲੈਂਦਿਆਂ ਪਹਿਲਾਂ ਜਾਰੀ ਕੀਤੇ ਗਏ ਕਾਰਨ ਦੱਸੋ ਨੋਟਿਸ ਦੇ ਪੱਤਰ ਨੂੰ ਵਾਪਸ ਲਏ ਜਾਣ ਸਬੰਧੀ ਆਦੇਸ਼ ਜਾਰੀ ਕਰ ਦਿੱਤੇ ਹਨ। ਇਸ ਸਬੰਧੀ ਆਮ ਰਾਜ ਪ੍ਰਬੰਧ ਵਿਭਾਗ ਵਲੋਂ ਅੱਜ ਮੁੜ ਪੱਤਰ ਜਾਰੀ ਕੀਤਾ ਗਿਆ ਹੈ। ਸਰਕਾਰ ਦੇ ਇਸ ਫੈਸਲੇ ਨੂੰ ਪੰਜਾਬ ਦੇ ਉਨ੍ਹਾਂ ਮੁਲਾਜ਼ਮਾਂ ਲਈ ਵੱਡੀ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ, ਜਿਨ੍ਹਾਂ ਖ਼ਿਲਾਫ਼ ਡਿਊਟੀ ਤੋਂ ਅਣਅਧਿਕਾਰਤ ਗੈਰਹਾਜ਼ਰੀ ਦੇ ਮਾਮਲੇ ਵਿਚ ਵਿਭਾਗੀ ਕਾਰਵਾਈ ਸ਼ੁਰੂ ਕੀਤੀ ਗਈ ਸੀ। ਸਰਕਾਰ ਵਲੋਂ ਜਾਰੀ ਤਾਜ਼ਾ ਪੱਤਰ ਨਾਲ ਅਜਿਹੇ ਮੁਲਾਜ਼ਮਾਂ ’ਤੇ ਲਟਕ ਰਹੀ ਅਨੁਸ਼ਾਸਨੀ ਕਾਰਵਾਈ ਦੇ ਮਾਮਲੇ ਵਿਚ ਵੱਡਾ ਮੋੜ ਆਇਆ ਹੈ। ਇਸ ਫੈਸਲੇ ਨਾਲ ਮੁਲਾਜ਼ਮ ਵਰਗ ਨੂੰ ਵੱਡੀ ਰਾਹਤ ਮਿਲਣ ਦੇ ਨਾਲ ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਚੱਲ ਰਹੇ ਤਣਾਅ ਨੂੰ ਘਟਾਉਣ ਦੀ ਦਿਸ਼ਾ ਵਿਚ ਵੀ ਇਸ ਨੂੰ ਅਹਿਮ ਕਦਮ ਮੰਨਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਮੁਲਾਜ਼ਮਾਂ ਦੇ ਪੈਨਸ਼ਨ-ਬਕਾਏ ਲਟਕਾਉਣ ’ਤੇ ਹਾਈ ਕੋਰਟ ਸਖ਼ਤ, 31 ਅਕਤੂਬਰ ਤੱਕ ਨਿਪਟਾਰੇ ਦੇ ਹੁਕਮ ਅਗਲੀ ਖ਼ਬਰ ਗੁਰਜੋਤ ਕੌਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਸੈਨੇਟ ਦੇ ਮੈਂਬਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।