11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਰਈਆ ਵਿਖੇ ਕਾਮਰੇਡ ਪਾਸਲਾ ਦੇ ਕਰੀਬੀ ਸਾਥੀ ਗੁਰਨਾਮ ਦਾਊਦ ਨੂੰ ਸ਼ਰਧਾਂਜਲੀਆਂ

ਰਈਆ, 10 ਸਤੰਬਰ (ਸ਼ਰਨਬੀਰ ਸਿੰਘ ਕੰਗ)-ਲੰਘੇ ਦਿਨੀਂ ਇਕ ਦਰਦਨਾਕ ਸੜਕ ਹਾਦਸੇ ’ਚ ਦੁਖਦਾਈ ਵਿਛੋੜਾ ਦੇ ਗਏ ਨਾਮਵਰ ਕਮਿਊਨਿਸਟ ਆਗੂ ਕਾਮਰੇਡ ਮੰਗਤ ਰਾਮ ਪਾਸਲਾ ਦੇ ਕਰੀਬੀ ਸਾਥੀ ਦਿਹਾਤੀ ਮਜਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਅਤੇ ਕੇਂਦਰੀ ਕਮੇਟੀ ਆਗੂ ਕਾਮਰੇਡ ਗੁਰਨਾਮ ਸਿੰਘ ਦਾਊਦ ਨਮਿਤ ਸ਼ਰਧਾਂਜਲੀ ਸਮਾਗਮ ਦਾਣਾ ਮੰਡੀ ਰਈਆ ਵਿਚ ਹੋਇਆ, ਸ਼ਰਧਾਂਜਲੀ ਭੇਟ ਕਰਨ ਲਈ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ.

ਅਜੀਤ ਡੈਸਕ 11-09-2026
ਰਈਆ, 10 ਸਤੰਬਰ (ਸ਼ਰਨਬੀਰ ਸਿੰਘ ਕੰਗ)-ਲੰਘੇ ਦਿਨੀਂ ਇਕ ਦਰਦਨਾਕ ਸੜਕ ਹਾਦਸੇ ’ਚ ਦੁਖਦਾਈ ਵਿਛੋੜਾ ਦੇ ਗਏ ਨਾਮਵਰ ਕਮਿਊਨਿਸਟ ਆਗੂ ਕਾਮਰੇਡ ਮੰਗਤ ਰਾਮ ਪਾਸਲਾ ਦੇ ਕਰੀਬੀ ਸਾਥੀ ਦਿਹਾਤੀ ਮਜਦੂਰ ਸਭਾ ਦੇ ਸੂਬਾਈ ਜਨਰਲ ਸਕੱਤਰ ਅਤੇ ਕੇਂਦਰੀ ਕਮੇਟੀ ਆਗੂ ਕਾਮਰੇਡ ਗੁਰਨਾਮ ਸਿੰਘ ਦਾਊਦ ਨਮਿਤ ਸ਼ਰਧਾਂਜਲੀ ਸਮਾਗਮ ਦਾਣਾ ਮੰਡੀ ਰਈਆ ਵਿਚ ਹੋਇਆ, ਸ਼ਰਧਾਂਜਲੀ ਭੇਟ ਕਰਨ ਲਈ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਦੇ ਜਨਰਲ ਸਕੱਤਰ ਸਾਥੀ ਮੰਗਤਰਾਮ ਪਾਸਲਾ, ਸੀ.ਪੀ.ਆਈ. (ਐੱਮ.ਐੱਲ.) ਲਿਬ੍ਰੇਸ਼ਨ ਦੇ ਜਨਰਲ ਸਕੱਤਰ ਸਾਥੀ ਦੀਪਾਂਕਰ ਭੱਟਾਚਾਰੀਆ, ਬਿਹਾਰ ਤੋਂ ਪੰਜ ਵਾਰ ਵਿਧਾਇਕ ਚੁਣੇ ਗਏ ਸਾਥੀ ਸੱਤਿਆ ਦੇਵ ਉਚੇਚੇ ਹਾਜ਼ਰ ਹੋਏ। ਬੁਲਾਰਿਆਂ ਨੇ ਸਾਥੀ ਦਾਊਦ ਦੀਆਂ ਕਿਰਤੀ ਲਹਿਰ ਲਈ ਘਾਲੀਆਂ ਘਾਲਣਾਵਾਂ ਤੇ ਮਿਸਾਲੀ ਜੀਵਨ ਨੂੰ ਮਾਣ ਨਾਲ ਸਿਜਦਾ ਕੀਤਾ । ਪਾਰਟੀ ਦੀ ਪੰਜਾਬ ਰਾਜ ਕਮੇਟੀ ਦੇ ਪ੍ਰਧਾਨ ਰਤਨ ਸਿੰਘ ਰੰਧਾਵਾ, ਹਰਿਆਣਾ ਰਾਜ ਕਮੇਟੀ ਦੇ ਸਕੱਤਰ ਤੇਜਿੰਦਰ ਸਿੰਘ ਥਿੰਦ, ਭਰਾਤਰੀ ਖੱਬੀਆਂ ਪਾਰਟੀਆਂ ਦੇ ਸੂਬਾਈ ਆਗੂਆਂ ਪ੍ਰਿਥੀਪਾਲ ਸਿੰਘ ਮਾੜੀਮੇਘਾ, ਸੁਖਦਰਸ਼ਨ ਨੱਤ, ਕਿਰਨਜੀਤ ਸਿੰਘ ਸੇਖੋਂ ਤੇ ਕਸ਼ਮੀਰ ਸਿੰਘ ਘੁੱਗਸ਼ੋਰ, ਦੇਸ਼ ਭਗਤ ਯਾਦਗਾਰ ਜਲੰਧਰ ਦੇ ਪ੍ਰਧਾਨ ਕੁਲਵੰਤ ਸਿੰਘ ਸੰਧੂ, ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ, ਸਾਬਕਾ ਵਿਧਾਇਕਾਂ ਤਰਸੇਮ ਜੋਧਾਂ ਤੇ ਸੰਤੋਖ ਸਿੰਘ ਭਲਾਈਪੁਰ ਨੇ ਵੀ ਵਿਛੜੇ ਸਾਥੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ । ਇਸ ਮੌਕੇ ਸਾ: ਵਿਧਾਇਕ ਭਲਾਈਪੁਰ ਅਤੇ ਸਾਥੀਆਂ ਨੇ ਕਾਂਗਰਸ ਪਾਰਟੀ ਵਲੋਂ ਕਾਮਰੇਡ ਦਾਊਦ ਦੀ ਸ਼ਾਨਦਾਰ ਤਸਵੀਰ ਅਤੇ ਦੁਸ਼ਾਲਾ ਦੇ ਕੇ ਕਾਮਰੇਡ ਦਾਊਦ ਦੀ ਪਤਨੀ ਨੂੰ ਸਨਮਾਨਿਤ ਕੀਤਾ ਗਿਆ । ਮੰਚ ਸੰਚਾਲਕ ਦੇ ਫਰਜ ਸਾਥੀ ਪਰਗਟ ਸਿੰਘ ਜਾਮਾਰਾਏ ਨੇ ਅਦਾ ਕੀਤੇ । ਪੁੱਜੇ ਸਾਥੀਆਂ ਦਾ ਧੰਨਵਾਦ ਸਾਥੀ ਦਰਸ਼ਨ ਨਾਹਰ ਨੇ ਕੀਤਾ। ਆਰੰਭ ’ਚ ਇਨਕਲਾਬੀ ਕਵੀਸ਼ਰੀ ਜਥਾ ਰਸੂਲਪੁਰ ਵਲੋਂ ਕ੍ਰਾਂਤੀਕਾਰੀ ਗੀਤ ਪੇਸ਼ ਕੀਤੇ ਗਏ।
ਪਿਛਲੀ ਖ਼ਬਰ ਘਰ ’ਚ ਇਕੱਲੇ ਰਹਿੰਦੇ ਵਿਅਕਤੀ ਦਾ ਕਤਲ ਅਗਲੀ ਖ਼ਬਰ ਸੱਜਣ ਕੁਮਾਰ ਦੀ ਮੌਤ ’ਤੇ ਅਫਸੋਸ ਕਰਨ ਗਏ ਭਾਜਪਾ ਸੰਸਦ ਮੈਂਬਰ ਬਿਧੂੜੀ ਨੇ ਜਥੇਦਾਰ ਗੜਗੱਜ ਨੂੰ ਪੱਤਰ ਲਿਖ ਕੇ ਮੰਗੀ ਖਿਮਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।