11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਕਾਲੀ ਝੰਡੀ ਦਿਖਾਉਣ ਵਾਲੇ ਮੋਹਨਜੀਤ ਸਿੰਘ ਦੀ ਕਥਿਤ ਕੁੱਟਮਾਰ ਦਾ ਮਾਮਲਾ ਹਾਈ ਕੋਰਟ ਪੁੱਜਾ

ਚੰਡੀਗੜ੍ਹ, 10 ਸਤੰਬਰ (ਸੰਦੀਪ ਕੁਮਾਰ ਮਾਹਨਾ) -ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰੋਗਰਾਮ ਦੌਰਾਨ ਕਾਲੀ ਝੰਡੀ ਦਿਖਾਉਣ ਵਾਲੇ ਸੰਗਰੂਰ ਦੇ ਪਿੰਡ ਸ਼ੇਰੋਂ ਵਾਸੀ ਮੋਹਨਜੀਤ ਸਿੰਘ ਦੀ ਕਥਿਤ ਕੁੱਟਮਾਰ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਪੁੱਜ ਗਿਆ ਹੈ । ਮੋਹਨਜੀਤ ਸਿੰਘ ਦੇ ਪਿਤਾ ਗੁਰਮੇਲ ਸਿੰਘ ਨੇ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.

ਅਜੀਤ ਡੈਸਕ 11-09-2026
ਚੰਡੀਗੜ੍ਹ, 10 ਸਤੰਬਰ (ਸੰਦੀਪ ਕੁਮਾਰ ਮਾਹਨਾ) -ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰੋਗਰਾਮ ਦੌਰਾਨ ਕਾਲੀ ਝੰਡੀ ਦਿਖਾਉਣ ਵਾਲੇ ਸੰਗਰੂਰ ਦੇ ਪਿੰਡ ਸ਼ੇਰੋਂ ਵਾਸੀ ਮੋਹਨਜੀਤ ਸਿੰਘ ਦੀ ਕਥਿਤ ਕੁੱਟਮਾਰ ਦਾ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਪੁੱਜ ਗਿਆ ਹੈ । ਮੋਹਨਜੀਤ ਸਿੰਘ ਦੇ ਪਿਤਾ ਗੁਰਮੇਲ ਸਿੰਘ ਨੇ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੋਹਨਜੀਤ ਸਿੰਘ ਨੂੰ ਸਿਰਫ਼ ਕਾਲੀ ਝੰਡੀ ਦਿਖਾਉਣ ਕਾਰਨ ਪੁਲਿਸ ਵਲੋਂ ਕਥਿਤ ਤੌਰ ’ਤੇ ਬੁਰੀ ਤਰ੍ਹਾਂ ਕੁੱਟਿਆ ਗਿਆ ਪਟੀਸ਼ਨਕਰਤਾ ਨੇ ਮਾਮਲੇ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਲਈ ਜਾਂਚ ਸੀ.ਬੀ.ਆਈ. ਨੂੰ ਸੌਂਪਣ ਦੀ ਅਪੀਲ ਕੀਤੀ ਹੈ। ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮਾਮਲੇ ਵਿਚ ਹੁਣ ਤੱਕ ਕੀਤੀ ਗਈ ਜਾਂਚ ਦੀ ਸਥਿਤੀ ਰਿਪੋਰਟ ਤਲਬ ਕੀਤੀ ਹੈ।
ਪਿਛਲੀ ਖ਼ਬਰ ਭਾਰਤ ਮਹਿਲਾ ਟੀ-20 ਏਸ਼ੀਆ ਕੱਪ ਦੇ ਫਾਈਨਲ ਵਿਚ ਅਗਲੀ ਖ਼ਬਰ ਡੀ.ਏ. ਮਾਮਲੇ ’ਚ ਹਾਈ ਕੋਰਟ ਦੇ ਕਾਰਜਕਾਰੀ ਮੁੱਖ ਜੱਜ ’ਤੇ ਟਿੱਪਣੀ ਨੂੰ ਲੈ ਕੇ ਮਾਣਹਾਨੀ ਪਟੀਸ਼ਨ ਦਾਇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।