ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕਣਾ ਮੰਦਭਾਗਾ-ਧਾਮੀ
ਅੰਮ੍ਰਿਤਸਰ, 11 ਸਤੰਬਰ (ਸਟਾਫ ਰਿਪੋਰਟਰ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਪਾਕਿਸਤਾਨ ਦੇ 100 ਦੇ ਕਰੀਬ ਸਿੱਖ ਸ਼ਰਧਾਲੂਆਂ ਨੂੰ ਫੈਸਲਾਬਾਦ ਹਵਾਈ ਅੱਡੇ ’ਤੇ ਰੋਕੇ ਜਾਣ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਭਾਰਤ ਸਰਕਾਰ ਤੋਂ ਵੀਜ਼ਾ ਪ੍ਰਾਪਤ ਕਰਨ ਵਾਲੇ ਇਨ੍ਹਾਂ ਸਿੱਖ ਸ਼ਰਧਾਲੂਆਂ ਨੂੰ ਵਾਹਗਾ-ਅਟਾਰੀ ਸਰਹੱਦ ਰਸਤੇ ਭਾਰਤ ਆਉਣ ਦੀ ਇਜਾਜ਼ਤ ਹੁੰਦੀ, ਪਰ ਜੇਕਰ ਅਜਿਹਾ ਨਹੀਂ ਹੋਇਆ ਤਾਂ ਉਨ੍ਹਾਂ ਨੂੰ ਹਵਾਈ ਰਸਤੇ ਆਉਣ ਤੋਂ ਫੈਸਲਾਬਾਦ ਹਵਾਈ ਅੱਡੇ ’ਤੇ ਪਾਕਿਸਤਾਨੀ ਅਧਿਕਾਰੀਆਂ ਵਲੋਂ ਰੋਕਣਾ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ।
ਅਜੀਤ ਡੈਸਕ
12-09-2026