14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਸ਼੍ਰੋਮਣੀ ਅਕਾਲੀ ਦਲ (ਬ) ਬਿਜਲੀ ਕੱਟਾਂ ਵਿਰੁੱਧ 16 ਨੂੰ ਸੂਬੇ ਭਰ ’ਚ ਰੋਸ ਪ੍ਰਦਰਸ਼ਨ ਕਰੇਗਾ

ਚੰਡੀਗੜ੍ਹ, 13 ਸਤੰਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਵਿਚ ਲੰਬੇ ਬਿਜਲੀ ਕੱਟਾਂ ਦੇ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਨੇ ਭਗਵੰਤ ਮਾਨ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ।

ਅਜੀਤ ਡੈਸਕ 14-09-2026
ਚੰਡੀਗੜ੍ਹ, 13 ਸਤੰਬਰ (ਪ੍ਰੋ. ਅਵਤਾਰ ਸਿੰਘ) - ਪੰਜਾਬ ਵਿਚ ਲੰਬੇ ਬਿਜਲੀ ਕੱਟਾਂ ਦੇ ਮੁੱਦੇ ’ਤੇ ਸ਼੍ਰੋਮਣੀ ਅਕਾਲੀ ਦਲ (ਬ) ਨੇ ਭਗਵੰਤ ਮਾਨ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਪਾਰਟੀ ਵਲੋਂ 16 ਸਤੰਬਰ ਨੂੰ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਹਲਕਾ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ । ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਕਈ ਥਾਵਾਂ ’ਤੇ ਰੋਜ਼ਾਨਾ 10-10 ਘੰਟਿਆਂ ਤੱਕ ਬਿਜਲੀ ਕੱਟ ਲੱਗ ਰਹੇ ਹਨ ਤੇ ਇਸ ਕਾਰਨ ਕਿਸਾਨਾਂ, ਆਮ ਪਰਿਵਾਰਾਂ, ਵਪਾਰੀਆਂ ਤੇ ਉਦਯੋਗਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਇਸ ਲਈ ਸਰਕਾਰ ਦੀ ਪ੍ਰਸ਼ਾਸਨਿਕ ਕਾਰਗੁਜ਼ਾਰੀ ’ਤੇ ਸਵਾਲ ਉਠਾਏ ਹਨ। ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ 16 ਸਤੰਬਰ ਨੂੰ ਹੋਣ ਵਾਲੇ ਰੋਸ ਪ੍ਰਦਰਸ਼ਨਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬਿਜਲੀ ਕੱਟਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ।
ਪਿਛਲੀ ਖ਼ਬਰ ਭਲਾ ਪਿੰਡ ਨਜ਼ਦੀਕ ਏ.ਐੱਸ.ਆਈ. ਮਾਮਲੇ ਵਿਚ ਆਇਆ ਨਵਾਂ ਮੋੜ ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ ਨੇ ਲਈ ਜ਼ਿੰਮੇਵਾਰੀ ਅਗਲੀ ਖ਼ਬਰ ਪੰਜਾਬ ਵਿਚ ਗੰਨੇ ਦੀ ਫ਼ਸਲ ਅਧੀਨ ਰਕਬਾ 1.16 ਲੱਖ ਹੈਕਟੇਅਰ ਤੱਕ ਪਹੁੰਚਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।