14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪਾਕਿ ਦੇ ਗਲੇ ਦੀ ਹੱਡੀ ਬਣਦਾ ਜਾ ਰਿਹਾ 92 ਸਿੱਖਾਂ ਦੇ ਜਥੇ ’ਤੇ ਲਗਾਈ ਰੋਕ ਦਾ ਮਾਮਲਾ ਸਿੱਖ ਸ਼ਰਧਾਲੂਆਂ ਨਾਲ ਸਰਕਾਰ ਦਾ ਰਵੱਈਆ ਬੇਹੱਦ ਅਫ਼ਸੋਸਨਾਕ-ਪਿਸ਼ਾਵਰੀ ਸੰਗਤ

ਅੰਮ੍ਰਿਤਸਰ, 13 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 92 ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦੇ ਜਥੇ ’ਤੇ ਅੰਮ੍ਰਿਤਸਰ, ਦਿੱਲੀ, ਅਨੰਦਪੁਰ ਸਾਹਿਬ, ਰਿਸ਼ੀਕੇਸ਼ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਲਗਾਈ ਰੋਕ ਦਾ ਮਾਮਲਾ ਪਾਕਿ ਸਰਕਾਰ ਦੇ ਗਲੇ ਦੀ ਹੱਡੀ ਬਣਦਾ ਜਾ ਰਿਹਾ ਹੈ। ਸੂਬਾ ਖ਼ੈਬਰ ਪਖਤੂਨਖਵਾ ਦੇ ਘੱਟ ਗਿਣਤੀ ਮਾਮਲਿਆਂ ਦੇ ਚੇਅਰਮੈਨ ਪਰਵਿੰਦਰ ਸਿੰਘ ਸਮੇਤ ਕੌਮਾਂਤਰੀ ਪੱਧਰ ’ਤੇ ਸਿੱਖ ਭਾਈਚਾਰੇ ਨੇ ਜਥੇ ਨਾਲ ਪਾਕਿ ਸਰਕਾਰ ਦੇ ਰਵੱਈਏ ਨੂੰ ਬੇਹੱਦ ਅਫ਼ਸੋਸਨਾਕ ਦੱਸਿਆ ਹੈ।

ਪਰਵਿੰਦਰ ਸਿੰਘ, ਗੁਰਬੀਰ ਸਿੰਘ, ਪਪਿੰਦਰ ਸਿੰਘ ਵਡੇਰਾ। 14-09-2026
ਅੰਮ੍ਰਿਤਸਰ, 13 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 92 ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦੇ ਜਥੇ ’ਤੇ ਅੰਮ੍ਰਿਤਸਰ, ਦਿੱਲੀ, ਅਨੰਦਪੁਰ ਸਾਹਿਬ, ਰਿਸ਼ੀਕੇਸ਼ ਅਤੇ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਲਗਾਈ ਰੋਕ ਦਾ ਮਾਮਲਾ ਪਾਕਿ ਸਰਕਾਰ ਦੇ ਗਲੇ ਦੀ ਹੱਡੀ ਬਣਦਾ ਜਾ ਰਿਹਾ ਹੈ। ਸੂਬਾ ਖ਼ੈਬਰ ਪਖਤੂਨਖਵਾ ਦੇ ਘੱਟ ਗਿਣਤੀ ਮਾਮਲਿਆਂ ਦੇ ਚੇਅਰਮੈਨ ਪਰਵਿੰਦਰ ਸਿੰਘ ਸਮੇਤ ਕੌਮਾਂਤਰੀ ਪੱਧਰ ’ਤੇ ਸਿੱਖ ਭਾਈਚਾਰੇ ਨੇ ਜਥੇ ਨਾਲ ਪਾਕਿ ਸਰਕਾਰ ਦੇ ਰਵੱਈਏ ਨੂੰ ਬੇਹੱਦ ਅਫ਼ਸੋਸਨਾਕ ਦੱਸਿਆ ਹੈ। ਜਥੇ ’ਚ ਸ਼ਾਮਿਲ ਗੁਰਬੀਰ ਸਿੰਘ ਨੇ ਦੋਸ਼ ਲਗਾਇਆ ਕਿ ਪਾਕਿ ਸਿੱਖਾਂ ਨੂੰ ਯੋਜਨਾਬੰਦ ਢੰਗ ਨਾਲ ਭਾਰਤ ਸਥਿਤ ਇਤਿਹਾਸਕ ਗੁਰਦੁਆਰਿਆਂ ਦੀ ਯਾਤਰਾ ਤੋਂ ਐੱਨ. ਓ. ਸੀ. ਨੂੰ ਆਧਾਰ ਬਣਾ ਕੇ ਰੋਕਿਆ ਗਿਆ ਹੈ ਅਤੇ ਇਸ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਉੱਧਰ, ਜਥਾ ਲੀਡਰ ਪਪਿੰਦਰ ਸਿੰਘ ਵਡੇਰਾ ਅਤੇ ਪਿਸ਼ਾਵਰੀ ਸਿੱਖ ਸੰਗਤ ਦੇ ਆਗੂਆਂ ਨੇ ਕਿਹਾ ਕਿ ਧਾਰਮਿਕ ਆਜ਼ਾਦੀ ਹਰ ਕਿਸੇ ਦਾ ਹੱਕ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨੀ ਸਿੱਖ ਯਾਤਰੀਆਂ ਨੂੰ ਸਾਰੇ ਕਾਨੂੰਨੀ ਦਸਤਾਵੇਜ਼ ਅਤੇ ਇਜਾਜ਼ਤ ਹੋਣ ਦੇ ਬਾਵਜੂਦ ਹਵਾਈ ਅੱਡੇ ’ਤੇ ਰੋਕੇ ਜਾਣ ਦੀ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ।
ਪਿਛਲੀ ਖ਼ਬਰ ਜਥੇਦਾਰ ਵਲੋਂ ਕੁਆਲਾਲੰਮਪੁਰ ’ ਚ ਮਲੇਸ਼ੀਆਈ ਸਿੱਖਾਂ ਨਾਲ ਵਿਚਾਰ - ਵਟਾਂਦਰਾ ਅਗਲੀ ਖ਼ਬਰ ਦਿੱਲੀ ਸਪੈਸ਼ਲ ਸੈੱਲ ਦੀ ਟੀਮ ਨੇ ਪਿੰਡ ਡੋਡ ਤੇ ਮਹਿਮਾ ਸਰਜਾ ਦੇ ਦੋ ਨੌਜਵਾਨਾਂ ਨੂੰ ਹਿਰਾਸਤ ’ਚ ਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।