19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਚੋਣਾਂ ਦੇ ਮੱਦੇਨਜ਼ਰ ਆਬਕਾਰੀ ਵਿਭਾਗ ਕੱਸਣ ਲੱਗਾ ਸ਼ਿਕੰਜਾ

ਜਲੰਧਰ, 18 ਸਤੰਬਰ (ਸ਼ਿਵ)-ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਆਬਕਾਰੀ ਵਿਭਾਗ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਮੋਹਾਲੀ ਵਿਖੇ ਅੱਜ ਆਬਕਾਰੀ ਕਮਿਸ਼ਨਰ ਪੰਜਾਬ ਜਤਿੰਦਰ ਜੋਰਵਾਲ ਦੀ ਪ੍ਰਧਾਨਗੀ ਹੇਠ ਅਹਿਮ ਹੋਈ ਮੀਟਿੰਗ ਵਿਚ ਸੂਬੇ ਭਰ ਦੇ ਵਿਭਾਗੀ ਅਧਿਕਾਰੀਆਂ ਨੂੰ ਨਾਜਾਇਜ਼ ਸ਼ਰਾਬ ਦੇ ਭੰਡਾਰਨ ਅਤੇ ਵੱਡੀ ਮਾਤਰਾ ਵਿਚ ਸ਼ਰਾਬ ਦਾ ਸਟਾਕ ਕਰਨ ਵਾਲਿਆਂ ’ਤੇ ਨਜ਼ਰ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।

ਅਜੀਤ ਡੈਸਕ 19-09-2026
ਜਲੰਧਰ, 18 ਸਤੰਬਰ (ਸ਼ਿਵ)-ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਆਬਕਾਰੀ ਵਿਭਾਗ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਮੋਹਾਲੀ ਵਿਖੇ ਅੱਜ ਆਬਕਾਰੀ ਕਮਿਸ਼ਨਰ ਪੰਜਾਬ ਜਤਿੰਦਰ ਜੋਰਵਾਲ ਦੀ ਪ੍ਰਧਾਨਗੀ ਹੇਠ ਅਹਿਮ ਹੋਈ ਮੀਟਿੰਗ ਵਿਚ ਸੂਬੇ ਭਰ ਦੇ ਵਿਭਾਗੀ ਅਧਿਕਾਰੀਆਂ ਨੂੰ ਨਾਜਾਇਜ਼ ਸ਼ਰਾਬ ਦੇ ਭੰਡਾਰਨ ਅਤੇ ਵੱਡੀ ਮਾਤਰਾ ਵਿਚ ਸ਼ਰਾਬ ਦਾ ਸਟਾਕ ਕਰਨ ਵਾਲਿਆਂ ’ਤੇ ਨਜ਼ਰ ਰੱਖਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਆਪਣੇ-ਆਪਣੇ ਇਲਾਕਿਆਂ ਵਿਚ ਨਿਗਰਾਨੀ ਵਧਾਉਣ ਅਤੇ ਨਾਜਾਇਜ਼ ਤੌਰ ’ਤੇ ਬਣਾਏ ਜਾ ਰਹੇ ਸ਼ਰਾਬ ਦੇ ਗੁਦਾਮਾਂ ’ਤੇ ਨਜ਼ਰ ਰੱਖਣ ਲਈ ਕਿਹਾ ਗਿਆ। ਮੀਟਿੰਗ ਵਿਚ ਕਪੂਰਥਲਾ ਤੋਂ ਨਾਜਾਇਜ਼ ਤੌਰ ’ਤੇ ਆਉਣ ਵਾਲੀ ਸ਼ਰਾਬ ਦੀ ਜਲੰਧਰ ਵਿਚ ਵਿਕਰੀ ਅਤੇ ਵੱਡੀ ਮਾਤਰਾ ਵਿਚ ਫੜੀ ਗਈ ਸ਼ਰਾਬ ਦੇ ਮਾਮਲੇ ’ਤੇ ਵੀ ਚਿੰਤਾ ਪ੍ਰਗਟਾਈ ਗਈ। ਇਸ ਤੋਂ ਇਲਾਵਾ ਜ਼ਹਿਰੀਲੀ ਸ਼ਰਾਬ ਤੋਂ ਬਚਾਅ ਲਈ ਹਾਲ ਹੀ ਵਿਚ ਬਾਜ਼ਾਰ ਵਿਚ ਉਤਾਰੀ ਗਈ 40 ਡਿਗਰੀ ਵਾਲੀ ਸ਼ਰਾਬ ਦੀ ਵਿਕਰੀ ਬਾਰੇ ਵੀ ਚਰਚਾ ਕੀਤੀ ਗਈ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਇਸ ਸ਼ਰਾਬ ਦੀ ਵਿਕਰੀ ਲਈ ਉਨ੍ਹਾਂ ਇਲਾਕਿਆਂ ਨੂੰ ਤਰਜੀਹ ਦਿੱਤੀ ਜਾਵੇ, ਜਿੱਥੇ ਪਹਿਲਾਂ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਮੀਟਿੰਗ ਦੌਰਾਨ ਮੈਰਿਜ ਪੈਲੇਸਾਂ ਅਤੇ ਹੋਰ ਸਮਾਗਮ ਵਾਲੀਆਂ ਥਾਵਾਂ ’ਤੇ ਵਰਤੀਆਂ ਜਾਣ ਵਾਲੀਆਂ ਸ਼ਰਾਬ ਦੀਆਂ ਖਾਲੀ ਬੋਤਲਾਂ ਨੂੰ ਤੋੜਨ ਦੀ ਪ੍ਰਕਿਰਿਆ ਦੀ ਨਿਗਰਾਨੀ ਕਰਨ ਬਾਰੇ ਵੀ ਚਰਚਾ ਕੀਤੀ ਗਈ।
ਪਿਛਲੀ ਖ਼ਬਰ ਰੱਖੜਾ ਮਿੰਨੀ ਕਿਸਾਨ ਮੇਲਾ 23 ਨੂੰ ਅਗਲੀ ਖ਼ਬਰ ਧਾਰਮਿਕ ਸਮਾਗਮ ਵਿਚ ਮੈਡਮ ਦਿਵਿਆ ਕੰਵਰ ਨੇ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।