22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਗੁਰਦੁਆਰਾ ਕਰਤਾਰਪੁਰ ਸਾਹਿਬ ਪਾਕਿਸਤਾਨ ਤੋਂ ਮਹਾਨ ਨਗਰ ਕੀਰਤਨ ਡੇਰਾ ਬਾਬਾ ਨਾਨਕ ਹਿੰਦ - ਪਾਕਿ ਸਰਹੱਦ ਦੀ ਜ਼ੀਰੋ ਲੈਣ ’ ਤੇ ਪੁੱਜਾ

ਡੇਰਾ ਬਾਬਾ ਨਾਨਕ, 21 ਸਤੰਬਰ (ਹੀਰਾ ਸਿੰਘ ਮਾਂਗਟ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਨੂੰ ਸਮਰਪਿਤ ਅੱਜ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਤੋਂ ਮਹਾਨ ਨਗਰ ਕੀਰਤਨ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ਹਿੰਦ-ਪਾਕਿ ਜ਼ੀਰੋ ਲਾਇਨ ’ਤੇ ਪੁੱਜਾ। ਇਸ ਮੌਕੇ ਲਹਿੰਦੇ ਪੰਜਾਬ ਤੋਂ ਪੁੱਜੀਆਂ ਸੰਗਤਾਂ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਲਾਂਘਾ ਖੋਲਣ ਲਈ ਅਰਦਾਸ ਕੀਤੀ ਗਈ।

ਅਜੀਤ ਡੈਸਕ 22-09-2026
ਡੇਰਾ ਬਾਬਾ ਨਾਨਕ, 21 ਸਤੰਬਰ (ਹੀਰਾ ਸਿੰਘ ਮਾਂਗਟ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਨੂੰ ਸਮਰਪਿਤ ਅੱਜ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਤੋਂ ਮਹਾਨ ਨਗਰ ਕੀਰਤਨ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ਹਿੰਦ-ਪਾਕਿ ਜ਼ੀਰੋ ਲਾਇਨ ’ਤੇ ਪੁੱਜਾ। ਇਸ ਮੌਕੇ ਲਹਿੰਦੇ ਪੰਜਾਬ ਤੋਂ ਪੁੱਜੀਆਂ ਸੰਗਤਾਂ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਲਾਂਘਾ ਖੋਲਣ ਲਈ ਅਰਦਾਸ ਕੀਤੀ ਗਈ। ਇਸ ਮੌਕੇ ਭਾਰਤ ਵਾਲੇ ਪਾਸੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸੰਗਤਾਂ ਸਮੇਤ ਹਿੰਦ-ਪਾਕਿ ਸਰਹੱਦ ’ਤੇ ਪੁੱਜੇ, ਪਰ ਬੀ.ਐਸ.ਐਫ. ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਅਤੇ ਸੰਗਤਾਂ ਨੂੰ ਜ਼ੀਰੋ ਲਾਇਨ ਤੱਕ ਨਹੀਂ ਜਾਣ ਦਿੱਤਾ, ਜਿਸ ਕਰਕੇ ਉਨ੍ਹਾਂ ਵਲੋਂ ਭਾਰਤ ਵਾਲੇ ਪਾਸੇ ਬਣੇ ਗੁਰਦੁਆਰਾ ਬਾਬਾ ਸਿੱਧ ਸੋਹ ਦੇ ਨਜ਼ਦੀਕ ਸੰਗਤਾਂ ਸਮੇਤ ਬੈਠ ਕੇ ਪਹਿਲਾਂ ਸ੍ਰੀ ਰਹਿਰਾਸ ਸਾਹਿਬ ਜੀ ਦਾ ਪਾਠ ਕੀਤਾ ਗਿਆ। ਉਪਰੰਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਲਈ ਅਰਦਾਸ ਕੀਤੀ ਗਈ। ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੁੜਗੱਜ ਨੇ ਕਿਹਾ ਕਿ ਭਾਰਤ ਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਵੱਡਾ ਦਿਲ ਕਰਦਿਆਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਇਹ ਲਾਂਘਾ ਨਵੰਬਰ 2019 ਦੌਰਾਨ ਖੋਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਲਾਂਘਾ ਜੋ ਭਾਰਤ ਸਰਕਾਰ ਵਲੋਂ ਆਪ੍ਰੇਸ਼ਨ ਸੰਧੂਰ ਦੌਰਾਨ ਬੰਦ ਕਰ ਦਿੱਤਾ ਗਿਆ ਸੀ, ਉਸ ਲਾਂਘੇ ਨੂੰ ਮੁੜ ਖੋਲਣ ਵਾਸਤੇ ਅੱਜ ਸੰਗਤਾਂ ਸਮੇਤ ਅੰਤਰਰਾਸ਼ਟਰੀ ਸਰਹੱਦ ’ਤੇ ਖਲੋ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸਨਮੁਖ ਹੋ ਕੇ ਅਰਦਾਸ ਕੀਤੀ ਗਈ ਹੈ। ਇਸ ਮੌਕੇ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰ, ਮੈਨੇਜਰ ਰਣਜੀਤ ਸਿੰਘ ਕਲਿਆਣਪੁਰ, ਕੁਲਜੀਤ ਸਿੰਘ ਮਝੈਲ, ਜੋਗਾ ਸਿੰਘ ਮਾਨ, ਜਸਵਿੰਦਰ ਸਿੰਘ ਸਰਪੰਚ ਝੰਗੀ, ਬਲਵਿੰਦਰ ਸਿੰਘ ਢਿੱਲੋਂ, ਡਾਕਟਰ ਬਲਰਾਜ ਸਿੰਘ ਕੋਟਲੀ, ਬਲਵਿੰਦਰ ਸਿੰਘ ਗਾਜ਼ੀ ਨੰਗਲ, ਸਿਮਰਜੀਤ ਸਿੰਘ ਬਾਜਵਾ ਵੈਰੋਕੇ, ਜੋਗਾ ਸਿੰਘ ਮਾਨ, ਸਤਨਾਮ ਸਿੰਘ ਪਟਵਾਰੀ, ਬਲਜਿੰਦਰ ਸਿੰਘ ਠੇਠਰਕੇ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਵਿਰੋਧੀ ਧਿਰ ਨਾਲ ਸੰਬੰਧਿਤ ਮੈਂਬਰਾਂ ਨੇ ਮੌਜੂਦਾ ਪੰਥਕ ਹਾਲਾਤ ’ਤੇ ਵਿਚਾਰ ਕਰਨ ਲਈ 25 ਨੂੰ ਜਲੰਧਰ ’ਚ ਸੱਦੀ ਪੰਥਕ ਇਕੱਤਰ... ਅਗਲੀ ਖ਼ਬਰ ਚੰਦ ਸਿੰਘ ਫਤਿਹਪੁਰੀ ਦੀ ਬੇਵਕਤੀ ਮੌਤ ਨਾਲ ਅਗਾਂਹਵਧੂ ਧਿਰਾਂ ਨੂੰ ਵੱਡਾ ਘਾਟਾ-ਮਾੜੀਮੇਘਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।