23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਈ.ਡੀ. ਦੇ ਸਾਬਕਾ ਅਧਿਕਾਰੀ ਤੇ ਸਾਬਕਾ ਡੀ.ਐਸ.ਪੀ. ਅੱਜ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਹੋਣਗੇ ਸ਼ਾਮਿਲ

ਚੰਡੀਗੜ੍ਹ, 22 ਸਤੰਬਰ (ਪ੍ਰੋ. ਅਵਤਾਰ ਸਿੰਘ) - ਇਨਫੋਰਸਮੈਂਟ ਡਾਇਰੈਕਟੋਰੇਟ (ਈ.

ਅਜੀਤ ਡੈਸਕ 23-09-2026
ਚੰਡੀਗੜ੍ਹ, 22 ਸਤੰਬਰ (ਪ੍ਰੋ. ਅਵਤਾਰ ਸਿੰਘ) - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਤੇ ਪੰਜਾਬ ਪੁਲਿਸ ਦੇ ਸਾਬਕਾ ਡੀ.ਐਸ.ਪੀ. ਬਲਵਿੰਦਰ ਸਿੰਘ ਸੇਖੋਂ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ 23 ਸਤੰਬਰ ਨੂੰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਹੋਣ ਜਾ ਰਹੀਆਂ ਹਨ । ਚੰਡੀਗੜ੍ਹ ਵਿਖੇ ਹੋਣ ਵਾਲੇ ਸਮਾਗਮ ਦੌਰਾਨ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅਤੇ ਬਾਪੂ ਤਰਸੇਮ ਸਿੰਘ ਦੀ ਹਾਜ਼ਰੀ ਵਿਚ ਇਹ ਸ਼ਮੂਲੀਅਤ ਹੋਣ ਦੀ ਜਾਣਕਾਰੀ ਹੈ । ਨਿਰੰਜਨ ਸਿੰਘ ਤੇ ਬਲਵਿੰਦਰ ਸਿੰਘ ਸੇਖੋਂ ਦੇ ਪਾਰਟੀ ਵਿਚ ਸ਼ਾਮਿਲ ਹੋਣ ਦੀ ਖ਼ਬਰ ਨੂੰ ਇਸ ਲਈ ਵੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਕਿ ਦੋਵੇਂ ਪੰਜਾਬ ਦੇ ਵੱਖ-ਵੱਖ ਚਰਚਿਤ ਮਾਮਲਿਆਂ ਤੇ ਆਪਣੇ ਬਿਆਨਾਂ ਕਾਰਨ ਪਹਿਲਾਂ ਵੀ ਸੁਰਖੀਆਂ ਵਿਚ ਰਹੇ ਹਨ। ਨਿਰੰਜਨ ਸਿੰਘ ਈ.ਡੀ. ਵਿਚ ਤਾਇਨਾਤੀ ਦੌਰਾਨ ਪੰਜਾਬ ਦੇ ਬਹੁ-ਚਰਚਿਤ ਡਰੱਗ ਰੈਕਟ ਨਾਲ ਜੁੜੀ ਹਵਾਲਾ ਰਾਸ਼ੀ ਜਾਂਚ ਦਾ ਹਿੱਸਾ ਰਹੇ ਸਨ, ਜਦਕਿ ਸੇਖੋਂ ਪੁਲਿਸ ਸੇਵਾ ਦੌਰਾਨ ਅਤੇ ਬਾਅਦ ਵਿਚ ਆਪਣੇ ਬਿਆਨਾਂ ਤੇ ਵਿਵਾਦਾਂ ਕਾਰਨ ਚਰਚਾ ਵਿਚ ਰਹੇ। ਨਿਰੰਜਨ ਸਿੰਘ ਉਸ ਸਮੇਂ ਚਰਚਾ ਵਿਚ ਆਏ ਸਨ, ਜਦੋਂ ਉਨ੍ਹਾਂ ਨੇ ਈ.ਡੀ. ਦੀ ਜਾਂਚ ਦੌਰਾਨ ਤਤਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ 2014 ’ਚ ਡਰੱਗ ਰੈਕਟ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛਗਿੱਛ ਕੀਤੀ ਸੀ । ਸਾਬਕਾ ਡੀ.ਐੱਸ.ਪੀ. ਬਲਵਿੰਦਰ ਸਿੰਘ ਸੇਖੋਂ ਵੀ ਪੰਜਾਬ ਵਿਚ ਪੁਲਿਸ ਸੇਵਾ ਦੌਰਾਨ ਕਈ ਮਾਮਲਿਆਂ ਨੂੰ ਲੈ ਕੇ ਚਰਚਾ ਵਿਚ ਰਹੇ। ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਉਨ੍ਹਾਂ ਦਾ ਵਿਵਾਦ ਵੀ ਸੁਰਖੀਆਂ ਵਿਚ ਰਿਹਾ ਸੀ । ਸੇਵਾਮੁਕਤੀ ਤੋਂ ਬਾਅਦ ਸੇਖੋਂ ਨੇ ਸਿਆਸੀ ਸਰਗਰਮੀ ਸ਼ੁਰੂ ਕੀਤੀ ਤੇ ਮਾਰਚ 2025 ’ਚ ਉਹ ਭਾਜਪਾ ਵਿਚ ਸ਼ਾਮਿਲ ਹੋਏ ਸਨ । ਹੁਣ ਉਨ੍ਹਾਂ ਦੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਹੋਣ ਦੀ ਜਾਣਕਾਰੀ ਨੇ ਉਨ੍ਹਾਂ ਦੇ ਸਿਆਸੀ ਸਫ਼ਰ ਵਿਚ ਇਕ ਹੋਰ ਮੋੜ ਜੋੜ ਦਿੱਤਾ ਹੈ। ਨਿਰੰਜਨ ਸਿੰਘ ਵਰਗੇ ਸਾਬਕਾ ਜਾਂਚ ਅਧਿਕਾਰੀ ਅਤੇ ਸੇਖੋਂ ਵਰਗੇ ਸਾਬਕਾ ਪੁਲਿਸ ਅਧਿਕਾਰੀ ਦਾ ਪਾਰਟੀ ਨਾਲ ਜੁੜਨਾ ਸੰਗਠਨ ਦੀਆਂ ਅਗਲੀਆਂ ਸਰਗਰਮੀਆਂ ਵਿਚ ਵੀ ਮਹੱਤਵ ਰੱਖ ਸਕਦਾ ਹੈ।
ਪਿਛਲੀ ਖ਼ਬਰ ਪੁਲਿਸ ਨੇ ਦੋ ਸ਼ੂਟਰਾਂ ਨੂੰ ਮੁਕਾਬਲੇ ਤੋਂ ਬਾਅਦ ਕੀਤਾ ਕਾਬੂ , 9 ਮੁਲਜ਼ਮਾਂ ’ ਚੋਂ 8 ਮੁਲਜ਼ਮ ਕੀਤੇ ਜਾ ਚੁੱਕੇ ਗ੍ਰਿਫ਼ਤਾਰ ਅਗਲੀ ਖ਼ਬਰ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਿਵਲ ਹਸਪਤਾਲ ਅਬੋਹਰ ਵਿਖੇ ਕਾਰਡ ਵੰਡਣ ਦੀ ਸ਼ੁਰੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।