ਸ਼੍ਰੋਮਣੀ ਕਮੇਟੀ ਵਲੋਂ ਗਠਿਤ ਉੱਚ ਪੱਧਰੀ ਜਾਂਚ ਕਮੇਟੀ ਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਲੇਠੀ ਇੱਕਤਰਤਾ ਅੱਜ
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਬੀਤੇ ਦਿਨੀ ਬਹਿਰੀਨ ਤੋਂ ਆਈ ਇੱਕ ਬੀਬੀ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਮਲਕੀਤ ਸਿੰਘ ਵਰਪਾਲ ’ਤੇ ਲਾਏ ਗੰਭੀਰ ਦੋਸ਼ਾਂ ਦੀ ਜਾਂਚ ਲਈ ਗਠਿਤ ਕੀਤੀ ਉੱਚ ਪੱਧਰੀ ਕਮੇਟੀ ਦੀ ਪਲੇਠੀ ਇਕੱਤਰਤਾ ਕੱਲ੍ਹ 25 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੀ ਹੈ । ਇਸ ਮਾਮਲੇ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ 22 ਸਤੰਬਰ ਨੂੰ ਚਾਰ ਮੈਂਬਰੀ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ।
ਅਜੀਤ ਡੈਸਕ
25-09-2026