ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ ਬੀ.ਸੀ. ਸਰੀ ਕੈਨੇਡਾ ਨੂੰ ਲਿਖਤੀ ਸਪੱਸ਼ਟੀਕਰਨ ਦੇਣ ਦੇ ਆਦੇਸ਼
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ ਸਰੀ ਕੈਨੇਡਾ ਨੂੰ ਪੱਤਰ ਲਿਖ ਕੇ ਮਰਯਾਦਾ ਦਾ ਖਿਆਲ ਕੀਤੇ ਬਿਨ੍ਹਾਂ ਪਾਵਨ ਸਰੂਪ ਕੁਝ ਸ਼ਰਧਾਲੂਆਂ ਨੂੰ ਭੇਜੇ ਜਾਣ ਦੀ ਆਗਿਆ ਦੇਣ ਦੇ ਸੰਬੰਧ ਵਿਚ ਲਿਖਤੀ ਸਪੱਸ਼ਟੀਕਰਨ ਦੇਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਸਕੱਤਰੇਤ ਇੰਚਾਰਜ ਬਗੀਚਾ ਸਿੰਘ ਨੇ ਲਿਖੇ ਪੱਤਰ ਵਿਚ ਕਿਹਾ ਕਿ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਾਣਕਾਰੀ ਪੁੱਜੀ ਹੈ ਕਿ ਬੀਤੇ ਦਿਨੀਂ ਟੋਰਾਂਟੋ ਕੈਨੇਡਾ ਤੋਂ ਕੁਝ ਸਿੰਘ ਪਾਵਨ ਸਰੂਪ ਪ੍ਰਾਪਤ ਕਰਨ ਲਈ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ, ਸਰੀ, ਬੀ.
ਅੰਮ੍ਰਿਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ ਸਰੀ ਕੈਨੇਡਾ ਨੂੰ ਪੱਤਰ ਲਿਖ ਕੇ ਮਰਯਾਦਾ ਦਾ ਖਿਆਲ ਕੀਤੇ ਬਿਨ੍ਹਾਂ ਪਾਵਨ ਸਰੂਪ ਕੁਝ ਸ਼ਰਧਾਲੂਆਂ ਨੂੰ ਭੇਜੇ ਜਾਣ ਦੀ ਆਗਿਆ ਦੇਣ ਦੇ ਸੰਬੰਧ ਵਿਚ ਲਿਖਤੀ ਸਪੱਸ਼ਟੀਕਰਨ ਦੇਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਸਕੱਤਰੇਤ ਇੰਚਾਰਜ ਬਗੀਚਾ ਸਿੰਘ ਨੇ ਲਿਖੇ ਪੱਤਰ ਵਿਚ ਕਿਹਾ ਕਿ ਸਕੱਤਰੇਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਾਣਕਾਰੀ ਪੁੱਜੀ ਹੈ ਕਿ ਬੀਤੇ ਦਿਨੀਂ ਟੋਰਾਂਟੋ ਕੈਨੇਡਾ ਤੋਂ ਕੁਝ ਸਿੰਘ ਪਾਵਨ ਸਰੂਪ ਪ੍ਰਾਪਤ ਕਰਨ ਲਈ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ, ਸਰੀ, ਬੀ.ਸੀ., ਕੈਨੇਡਾ ਵਿਖੇ ਪਹੁੰਚੇ ਸਨ। ਇਸ ਮੌਕੇ ਪਾਵਨ ਬੀੜਾਂ ਲੈ ਕੇ ਜਾਣ ਵਾਲੀ ਗੱਡੀਆਂ ਦੀ ਮਰਯਾਦਾ ਤੇ ਗੁਰੂ ਸਾਹਿਬ ਦੇ ਸਤਿਕਾਰ ਪੱਖੋਂ ਜਾਂਚ ਕੀਤੇ ਬਿਨਾਂ ਹੀ ਪ੍ਰਬੰਧਕਾਂ ਵਲੋਂ ਪਾਵਨ ਬੀੜਾਂ ਦੇਣ ਦੀ ਆਗਿਆ ਕੀਤੇ ਜਾਣ ਸੰਬੰਧੀ ਘਟਨਾ ਸਾਹਮਣੇ ਆਈ ਹੈ। ਭਾਵੇਂ ਗੁਰਦੁਆਰਾ ਸਾਹਿਬ ਵਲੋਂ ਸੋਸ਼ਲ ਮੀਡੀਆ ਰਾਹੀਂ ਇਸ ਸੰਬੰਧੀ ਸਪੱਸ਼ਟੀਕਰਨ ਅਤੇ ਸੰਗਤ ਕੋਲੋਂ ਖਿਮਾ ਜਾਚਨਾ ਜਨਤਕ ਕੀਤੀ ਗਈ ਹੈ, ਪ੍ਰੰਤੂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਹੋਏ ਆਦੇਸ਼ ਅਨੁਸਾਰ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ ਬੀ.ਸੀ. ਕੈਨੇਡਾ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣਾ ਲਿਖਤੀ ਸਪੱਸ਼ਟੀਕਰਨ 15 ਦਿਨਾਂ ਦੇ ਅੰਦਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ।