27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਕੇਂਦਰੀ ਪੰਜਾਬੀ ਲੇਖਕ ਸਭਾ ਦੀ ਚੋਣ 25 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗੀ

ਜਲੰਧਰ, 26 ਸਤੰਬਰ (ਜਸਪਾਲ ਸਿੰਘ)-ਕੇੰਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਸਾਲ 2026 ਤੋਂ 2029 ਤੱਕ ਲਈ 12 ਅਹੁਦੇਦਾਰਾਂ ਦੀ ਚੋਣ 25 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਰਾਹੀਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਵੇਗੀ।

ਅਜੀਤ ਡੈਸਕ 27-09-2026
ਜਲੰਧਰ, 26 ਸਤੰਬਰ (ਜਸਪਾਲ ਸਿੰਘ)-ਕੇੰਦਰੀ ਪੰਜਾਬੀ ਲੇਖਕ ਸਭਾ (ਰਜਿ.) ਦੇ ਸਾਲ 2026 ਤੋਂ 2029 ਤੱਕ ਲਈ 12 ਅਹੁਦੇਦਾਰਾਂ ਦੀ ਚੋਣ 25 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਰਾਹੀਂ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਵੇਗੀ। ਕੇਂਦਰੀ ਸਭਾ ਦੀ ਕਾਰਜਕਾਰਨੀ ਨੇ ਇਹ ਚੋਣ ਕਰਵਾਉਣ ਲਈ ਡਾ. ਲਖਵਿੰਦਰ ਸਿੰਘ ਜੌਹਲ ਨੂੰ ਚੋਣ ਅਧਿਕਾਰੀ ਨਿਯੁਕਤ ਕੀਤਾ ਹੈ ਤੇ ਨਾਲ ਹੀ ਸਹਾਇਕ ਚੋਣ ਅਧਿਕਾਰੀਆਂ ਵਜੋਂ ਉੱਘੇ ਪੱਤਰਕਾਰ ਸਤਨਾਮ ਸਿੰਘ ਮਾਣਕ ਤੇ ਪ੍ਰੋ. ਤੇਜਿੰਦਰ ਵਿਰਲੀ ਨੂੰ ਨਿਯੁਕਤ ਕੀਤਾ ਗਿਆ ਹੈ। ਤਿੰਨਾਂ ਹੀ ਚੋਣ ਅਧਿਕਾਰੀਆਂ ਨੇ ਅੱਜ ਇਥੇ ਮੀਟਿੰਗ ਕਰਨ ਉਪਰੰਤ ਕਿਹਾ ਕਿ ਚੋਣ ਦੌਰਾਨ ਸਭਾ ਦੇ ਪ੍ਰਧਾਨ ਤੇ ਸੀਨੀਅਰ ਮੀਤ ਪ੍ਰਧਾਨ ਤੋਂ ਇਲਾਵਾ 5 ਮੀਤ ਪ੍ਰਧਾਨ (ਜਿਨ੍ਹਾਂ ’ਚ ਇਕ ਔਰਤ ਉਮੀਦਵਾਰ ਲਈ ਰਾਖਵਾਂ), ਇਕ ਜਨਰਲ ਸਕੱਤਰ ਤੇ 4 ਸਕੱਤਰ (ਜਿਨ੍ਹਾਂ ’ਚ ਇਕ ਔਰਤ ਉਮੀਦਵਾਰ ਲਈ ਰਾਖਵਾਂ) ਅਹੁਦੇਦਾਰ ਚੁਣੇ ਜਾਣਗੇ। ਉਨ੍ਹਾਂ ਕਿਹਾ ਕਿ ਚਾਹਵਾਨ ਉਮੀਦਵਾਰ ਆਪੋ-ਆਪਣੀ ਨਾਮਜ਼ਦਗੀ ਸੰਬੰਧੀ ਲੋੜੀਂਦੇ ਫ਼ਾਰਮ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਤੋਂ ਪ੍ਰਾਪਤ ਕਰ ਕੇ, ਜਾਂ “ਪੰਜਾਬੀ ਲੇਖਕ” ਦੇ ਤਾਜ਼ਾ ਅੰਕ ਵਿਚੋਂ ਲੈ ਕੇ, ਉਸ ਫ਼ਾਰਮ ਨੂੰ ਭਰ ਕੇ ਚੋਣ ਅਧਿਕਾਰੀ ਨੂੰ 7 ਅਕਤੂਬਰ ਤੋਂ 14 ਅਕਤੂਬਰ ਸ਼ਾਮ 4 ਵਜੇ ਤੱਕ ਰਜਿਸਟਰਡ ਪੱਤਰ ਰਾਹੀਂ ਪਹੁੰਚਾ ਸਕਦੇ ਹਨ ਜਾਂ ਖੁਦ ਆ ਕੇ ਬੰਦ ਲਿਫ਼ਾਫ਼ੇ ਵਿਚ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਦਫ਼ਤਰ ਸਕੱਤਰ (ਭੂਵਨ ਜੋਸ਼ੀ) ਨੂੰ ਦੇ ਸਕਦੇ ਹਨ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਅਕਤੂਬਰ ਨੂੰ (ਬਾਅਦ ਦੁਪਹਿਰ 2 ਵਜੇ ਤੋਂ ਸ਼ਾਮ 4 ਵਜੇ ਤੱਕ) ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿਖੇ ਹੋਵੇਗੀ। ਚੋਣ ਨਾ ਲੜਨ ਦੇ ਚਾਹਵਾਨ ਉਮੀਦਵਾਰ 16 ਅਕਤੂਬਰ ਨੂੰ (ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ) ਆਪਣਾ ਨਾਂਅ ਵਾਪਸ ਲੈ ਸਕਦੇ ਹਨ। ਵੋਟਾਂ ਪੈਣ ਉਪਰੰਤ ਉਸੇ ਦਿਨ ਵੋਟਾਂ ਦੀ ਗਿਣਤੀ ਕਰਕੇ ਨਤੀਜੇ ਦਾ ਐਲਾਨ ਕਰ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਭਾਰਤ 10 ਫ਼ੀਸਦੀ ਤੋਂ ਵੱਧ ਆਰਥਿਕ ਵਿਕਾਸ ਹਾਸਿਲ ਕਰ ਸਕਦਾ ਹੈ-ਸੀਤਾਰਮਨ ਅਗਲੀ ਖ਼ਬਰ ਪੰਜਾਬ ਵਿਚ ਕ੍ਰੈਡਿਟ ਕਾਰਡ ਦੇ ਨਾਂਅ ֹ ’ਤੇ ਹੋ ਰਿਹੈ ਵੱਡਾ ਧੋਖਾ-ਮਿੰਟਾਂ ਵਿਚ ਖਾਲੀ ਹੋ ਰਹੇ ਨੇ ਖਾਤੇ ਸੁਖਵਿੰਦਰ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।