29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਈ. ਟੀ. ਪੀ. ਬੀ. ਵਲੋਂ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਦੇ ਗ੍ਰੰਥੀ ਮਨਜੀਤ ਸਿੰਘ ਨੂੰ ਨੋਟਿਸ ਜਾਰੀ ਜਾਅਲਸਾਜ਼ੀ ਦੇ ਲਗਾਏ ਦੋਸ਼

ਅੰਮ੍ਰਿਤਸਰ, 28 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਜਾਰੀ ਸਪਸ਼ਟੀਕਰਨ ਨੋਟਿਸ ਨੰਬਰ 5758 ਦਾ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਦੇ ਗ੍ਰੰਥੀ ਭਾਈ ਮਨਜੀਤ ਸਿੰਘ ਵਲੋਂ ਲਿਖਤੀ ਅਤੇ ਵਿਸਥਾਰਪੂਰਵਕ ਜਵਾਬ ਦੇ ਦਿੱਤਾ ਗਿਆ ਹੈ । ਬੋਰਡ ਦੇ ਵਧੀਕ ਸਕੱਤਰ (ਸ਼ਰਾਈਨਜ਼) ਨਾਸਿਰ ਮੁਸ਼ਤਾਕ ਨੂੰ ਭੇਜੇ ਗਏ ਆਪਣੇ ਜਵਾਬ ’ਚ ਉਨ੍ਹਾਂ ਨੇ ਆਪਣੇ ’ਤੇ ਲੱਗੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਸਥਿਤੀ ਸਪਸ਼ਟ ਕੀਤੀ ਹੈ।

ਨਾਸਿਰ ਮੁਸ਼ਤਾਕ ਅਤੇ ਗ੍ਰੰਥੀ ਮਨਜੀਤ ਸਿੰਘ 29-09-2026
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਜਾਰੀ ਸਪਸ਼ਟੀਕਰਨ ਨੋਟਿਸ ਨੰਬਰ 5758 ਦਾ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਦੇ ਗ੍ਰੰਥੀ ਭਾਈ ਮਨਜੀਤ ਸਿੰਘ ਵਲੋਂ ਲਿਖਤੀ ਅਤੇ ਵਿਸਥਾਰਪੂਰਵਕ ਜਵਾਬ ਦੇ ਦਿੱਤਾ ਗਿਆ ਹੈ । ਬੋਰਡ ਦੇ ਵਧੀਕ ਸਕੱਤਰ (ਸ਼ਰਾਈਨਜ਼) ਨਾਸਿਰ ਮੁਸ਼ਤਾਕ ਨੂੰ ਭੇਜੇ ਗਏ ਆਪਣੇ ਜਵਾਬ ’ਚ ਉਨ੍ਹਾਂ ਨੇ ਆਪਣੇ ’ਤੇ ਲੱਗੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਸਥਿਤੀ ਸਪਸ਼ਟ ਕੀਤੀ ਹੈ। ਵਧੀਕ ਸਕੱਤਰ ਵਲੋਂ ਜਾਰੀ ਪੱਤਰ ’ਚ ਦੋਸ਼ ਲਗਾਇਆ ਗਿਆ ਹੈ ਕਿ ਗ੍ਰੰਥੀ ਮਨਜੀਤ ਸਿੰਘ ਨੇ ਸਮਰਥ ਅਧਿਕਾਰੀ ਦੀ ਪ੍ਰਵਾਨਗੀ ਤੋਂ ਬਿਨਾਂ ਭਾਰਤ ਜਾਣ ਵਾਲੇ 100 ਤੋਂ ਵੱਧ ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦੇ ਸੱਦਾ ਪੱਤਰ ਦੀ ਤਸਦੀਕ ਕੀਤੀ । ਪੱਤਰ ’ਚ ਕਿਹਾ ਗਿਆ ਹੈ ਕਿ ਗੁਰਦੁਆਰਾ ਡੇਹਰਾ ਸਾਹਿਬ ਦੇ ਲੈਟਰਹੈੱਡ ਦੀ ਵਰਤੋਂ ਕਰਨਾ ਅਤੇ ਖ਼ੁਦ ਨੂੰ ‘ਮੁੱਖ ਗ੍ਰੰਥੀ’ ਵਜੋਂ ਦਰਸਾਉਣਾ ਅਧਿਕਾਰ ਖੇਤਰ ਤੋਂ ਬਾਹਰ ਜਾਣਾ ਅਤੇ ਨਿਯਮਾਂ ਦੀ ਉਲੰਘਣਾ ਹੈ। ਬੋਰਡ ਨੇ ਉਨ੍ਹਾਂ ਤੋਂ ਲਿਖਤੀ ਸਪਸ਼ਟੀਕਰਨ ਮੰਗਿਆ ਸੀ ਕਿ ਉਨ੍ਹਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕਿਉਂ ਨਾ ਅਮਲ ’ਚ ਲਿਆਂਦੀ ਜਾਵੇ। ਇਸ ’ਤੇ ਮਨਜੀਤ ਸਿੰਘ ਨੇ ਆਪਣੇ ਜਵਾਬ ’ਚ ਕਾਇਦ-ਏ-ਆਜ਼ਮ ਮੁਹੰਮਦ ਅਲੀ ਜ਼ਿਨਾਹ ਦੇ ਭਾਸ਼ਣ ਦਾ ਹਵਾਲਾ ਦਿੰਦਿਆਂ ਕਿਹਾ ਕਿ ਹਰੇਕ ਪਾਕਿ ਨਾਗਰਿਕ ਨੂੰ ਆਪਣੇ ਧਾਰਮਿਕ ਅਸਥਾਨਾਂ ’ਤੇ ਜਾਣ ਦੀ ਪੂਰੀ ਆਜ਼ਾਦੀ ਹੈ । ਉਨ੍ਹਾਂ ਸਪਸ਼ਟ ਕੀਤਾ ਕਿ ਉਹ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਗ੍ਰੰਥੀ ਵਜੋਂ ਸੇਵਾ ਨਿਭਾਅ ਰਹੇ ਹਨ ਤੇ ਉਨ੍ਹਾਂ ਵਲੋਂ ਕੋਈ ਜਾਅਲੀ ਲੈਟਰਹੈੱਡ ਨਹੀਂ ਛਪਵਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਸਿੱਖ ਧਰਮ ‘ਚ ਜਨਮ ਤੋਂ ਲੈ ਕੇ ਮੌਤ ਤੱਕ ਦੇ ਸਾਰੇ ਕਾਰਜ ਗੁਰਦੁਆਰਾ ਸਾਹਿਬ ਨਾਲ ਜੁੜੇ ਹੁੰਦੇ ਹਨ ਅਤੇ ਵਿਆਹ, ਮੌਤ ਜਾਂ ਪਛਾਣ ਪੱਤਰ ਸੰਬੰਧੀ ਤਸਦੀਕ ਗ੍ਰੰਥੀ ਸਾਹਿਬਾਨ ਵਲੋਂ ਹੀ ਕੀਤੀ ਜਾਂਦੀ ਹੈ।
ਪਿਛਲੀ ਖ਼ਬਰ ਸੀ. ਆਈ. ਏ. ਸਟਾਫ ਮੋਗਾ ਪੁਲਿਸ ਵਲੋਂ 12 ਕਿੱਲੋ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ ਅਗਲੀ ਖ਼ਬਰ ਆਮ ਨਾਗਰਿਕਾਂ ਲਈ ਹੁਣ ਸਵੇਰੇ 6:30 ਵਜੇ ਖੁੱਲ੍ਹੇਗਾ ਜਲ੍ਹਿਆਂਵਾਲਾ ਬਾਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।