29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸੀ. ਆਈ. ਏ. ਸਟਾਫ ਮੋਗਾ ਪੁਲਿਸ ਵਲੋਂ 12 ਕਿੱਲੋ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ

ਮੋਗਾ, 28 ਸਤੰਬਰ (ਗੁਰਤੇਜ ਸਿੰਘ ਬੱਬੀ)-ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸੀ. ਆਈ.

ਅਜੀਤ ਡੈਸਕ 29-09-2026
ਮੋਗਾ, 28 ਸਤੰਬਰ (ਗੁਰਤੇਜ ਸਿੰਘ ਬੱਬੀ)-ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸੀ. ਆਈ. ਏ. ਸਟਾਫ ਮੋਗਾ ਪੁਲਿਸ ਨੇ 12 ਕਿੱਲੋ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰ ਲਿਆ। ਅੱਜ ਇਸ ਸਬੰਧੀ ਐਸ.ਪੀ. (ਡੀ) ਅਜੇ ਰਾਜ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਸੀ. ਆਈ. ਏ. ਸਟਾਫ ਮੋਗਾ ਦੇ ਮੁੱਖ ਅਫਸਰ ਇੰਸਪੈਕਟਰ ਦਲਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਜਦੋਂ ਸਹਾਇਕ ਥਾਣੇਦਾਰ ਲਵਜੀਤ ਸਿੰਘ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਕਿ ਸੋਲਵ ਉਰਫ ਜਾਨੀ ਵਾਸੀ ਪੀਰੇ ਕੇ ਉਤਾੜ ਜ਼ਿਲ੍ਹਾ ਫਾਜ਼ਿਲਕਾ ਤੇ ਬਲਜਿੰਦਰ ਸਿੰਘ ਉਰਫ ਲਵਲੀ ਵਾਸੀ ਪੀਰੇ ਕੇ ਉਤਾੜ ਜ਼ਿਲ੍ਹਾ ਫਾਜ਼ਿਲਕਾ ਆਪਣੀ ਮਾਰੂਤੀ ਕਾਰ ’ਤੇ ਸਵਾਰ ਹੋ ਕੇ ਭਾਰੀ ਮਾਤਰਾ ’ਚ ਹੈਰੋਇਨ ਲੈ ਕੇ ਅਜੀਤਵਾਲ ਦੀ ਦਾਣਾ ਮੰਡੀ ਕੋਲ ਖੜ੍ਹੇ ਹਨ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਦੋਹਾਂ ਨੂੰ 12 ਕਿੱਲੋ ਹੈਰੋਇਨ ਸਮੇਤ ਕਾਬੂ ਕਰ ਲਿਆ। ਐਸ. ਪੀ. ਅਜੇ ਰਾਜ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਨੌਜਵਾਨਾਂ ਨੇ ਮੁੱਢਲੀ ਪੁੱਛਗਿੱਛ ਦੌਰਾਨ ਮੰਨਿਆ ਕਿ ਬਰਾਮਦ ਕੀਤੀ ਗਈ ਹੈਰੋਇਨ ਉਨ੍ਹਾਂ ਮਨਪ੍ਰੀਤ ਸਿੰਘ ਉਰਫ ਗੋਨੀ ਵਾਸੀ ਬੌਡੇ ਥਾਣਾ ਬੱਧਨੀ ਕਲਾਂ ਨੂੰ ਸਪਲਾਈ ਕਰਨੀ ਸੀ ਤੇ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਡੀ. ਐਸ. ਪੀ. ਜਤਿੰਦਰ ਸਿੰਘ ਅਤੇ ਸੀ. ਆਈ. ਏ. ਸਟਾਫ ਦੇ ਮੁੱਖ ਅਫਸਰ ਇੰਸਪੈਕਟਰ ਦਲਜੀਤ ਸਿੰਘ ਬਰਾੜ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ’ਚ ਭਾਜਪਾ ਸਰਕਾਰ ਆਉਣ ’ਤੇ ਕੋਈ ਸਕੀਮ ਨਹੀਂ ਹੋਵੇਗੀ ਬੰਦ-ਨਾਇਬ ਸਿੰਘ ਸੈਣੀ ਅਗਲੀ ਖ਼ਬਰ ਈ. ਟੀ. ਪੀ. ਬੀ. ਵਲੋਂ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਦੇ ਗ੍ਰੰਥੀ ਮਨਜੀਤ ਸਿੰਘ ਨੂੰ ਨੋਟਿਸ ਜਾਰੀ ਜਾਅਲਸਾਜ਼ੀ ਦੇ ਲਗਾਏ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।