29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪਾਕਿ ਦੇ ਵਰਲਡ ਸੈਂਟਰ ਫ਼ਾਰ ਪੰਜਾਬੀ ਨੇ ਮਨਾਇਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ

ਅੰਮ੍ਰਿਤਸਰ, 28 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਵਰਲਡ ਸੈਂਟਰ ਫ਼ਾਰ ਪੰਜਾਬੀ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਸਾਦੇ ਢੰਗ ਨਾਲ ਅਦਬੀ ਅਤੇ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼ਹੀਦ ਦੀ ਯਾਦ ਨੂੰ ਸਤਿਕਾਰ ਭੇਟ ਕਰਦਿਆਂ ਕੇਕ ਵੀ ਕੱਟਿਆ ਗਿਆ।

ਅਜੀਤ ਡੈਸਕ 29-09-2026
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਵਰਲਡ ਸੈਂਟਰ ਫ਼ਾਰ ਪੰਜਾਬੀ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਸਾਦੇ ਢੰਗ ਨਾਲ ਅਦਬੀ ਅਤੇ ਯਾਦਗਾਰੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼ਹੀਦ ਦੀ ਯਾਦ ਨੂੰ ਸਤਿਕਾਰ ਭੇਟ ਕਰਦਿਆਂ ਕੇਕ ਵੀ ਕੱਟਿਆ ਗਿਆ। ਸਮਾਗਮ ਦੌਰਾਨ ਵਰਲਡ ਸੈਂਟਰ ਫ਼ਾਰ ਪੰਜਾਬੀ ਦੇ ਡਾਇਰੈਕਟਰ ਡਾ: ਅਬਦੁਲ ਰਜ਼ਾਕ ਸ਼ਾਹਿਦ, ਇਕਬਾਲ ਮੁਗ਼ਲ ਤੇ ਹੋਰ ਸਾਥੀਆਂ ਨੇ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ । ਇਸ ਮੌਕੇ ਬੋਲਦਿਆਂ ਡਾ: ਅਬਦੁਲ ਰਜ਼ਾਕ ਸ਼ਾਹਿਦ ਨੇ ਕਿਹਾ ਕਿ ਭਗਤ ਸਿੰਘ ਸਿਰਫ਼ ਇਕ ਇਤਿਹਾਸਕ ਸ਼ਖ਼ਸੀਅਤ ਹੀ ਨਹੀਂ, ਸਗੋਂ ਨੌਜਵਾਨ ਪੀੜ੍ਹੀ ਲਈ ਹਿੰਮਤ, ਵਿਚਾਰਾਂ ਦੀ ਆਜ਼ਾਦੀ ਅਤੇ ਦੇਸ਼-ਪ੍ਰੇਮ ਦਾ ਪ੍ਰਤੀਕ ਹਨ। ਇਕਬਾਲ ਮੁਗ਼ਲ ਨੇ ਕਿਹਾ ਕਿ ਭਗਤ ਸਿੰਘ ਦੇ ਵਿਚਾਰ ਅੱਜ ਵੀ ਨੌਜਵਾਨਾਂ ਦੇ ਦਿਲਾਂ ਵਿਚ ਨਵੀਂ ਚੇਤਨਾ ਤੇ ਜਾਗਰੂਕਤਾ ਦੀ ਜੋਤ ਜਗਾਉਂਦੇ ਹਨ।
ਪਿਛਲੀ ਖ਼ਬਰ ਪੂਰਨ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਸਾਲਾਨਾ ਜੋੜ ਮੇਲਾ ਸ਼ੁਰੂ ਅਗਲੀ ਖ਼ਬਰ ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਕੀਤਾ ਪਾਰਟੀਸ਼ਨ ਮਿਊਜ਼ੀਅਮ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।