ਨਾਨਕਸਰ ਸੰਪਰਦਾਇ ਦੇ ਬਾਬਾ ਲੱਖਾ ਸਿੰਘ ਵਲੋਂ ਬੇਅਦਬੀ ਸੰਬੰਧੀ ਕਾਨੂੰਨ ਪਾਸ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ
ਚੰਡੀਗੜ੍ਹ, 29 ਸਤੰਬਰ (ਅਜੀਤ ਬਿਊਰੋ)-ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਨੇ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਬੇਅਦਬੀ ਸੰਬੰਧੀ ਕਾਨੂੰਨ ਪਾਸ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਿੱਖ ਭਾਈਚਾਰੇ ਦੇ ਵਲੂੰਧਰੇ ਹਿਰਦਿਆਂ ’ਤੇ ਮੱਲ੍ਹਮ ਲਗਾਏਗਾ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ’ਚ ਮਦਦਗਾਰ ਸਾਬਤ ਹੋਵੇਗਾ।
ਅਜੀਤ ਡੈਸਕ
30-09-2026