01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

645 ਕਰੋੜ ਦੇ ਆਈ.ਡੀ.ਐੱਫ.ਸੀ. ਫਸਟ ਬੈਂਕ ਮਾਮਲੇ ’ਚ ਦੂਜੇ ਦਿਨ ਵੀ ਈ.ਡੀ. ਦੀ ਕਾਰਵਾਈ

ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ’ਚ 14 ਟਿਕਾਣਿਆਂ ’ਤੇ ਜਾਂਚ ਜਾਰੀ ਚੰਡੀਗੜ੍ਹ, 30 ਸਤੰਬਰ (ਕਪਿਲ ਵਧਵਾ)-645 ਕਰੋੜ ਰੁਪਏ ਦੇ ਕਥਿਤ ਆਈ. ਡੀ.

ਅਜੀਤ ਡੈਸਕ 01-10-2026
ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ’ਚ 14 ਟਿਕਾਣਿਆਂ ’ਤੇ ਜਾਂਚ ਜਾਰੀ ਚੰਡੀਗੜ੍ਹ, 30 ਸਤੰਬਰ (ਕਪਿਲ ਵਧਵਾ)-645 ਕਰੋੜ ਰੁਪਏ ਦੇ ਕਥਿਤ ਆਈ.ਡੀ.ਐੱਫ.ਸੀ. ਫਸਟ ਬੈਂਕ ਮਾਮਲੇ ਨਾਲ ਜੁੜੇ ਹਵਾਲਾ ਰਾਸ਼ੀ ਮਾਮਲੇ ਦੀ ਜਾਂਚ ਤਹਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਸ਼ੁਰੂ ਕੀਤੀ ਗਈ ਕਾਰਵਾਈ ਬੁੱਧਵਾਰ ਨੂੰ ਦੂਜੇ ਦਿਨ ਵੀ ਜਾਰੀ ਰਹੀ। ਚੰਡੀਗੜ੍ਹ, ਮੁਹਾਲੀ ਅਤੇ ਪੰਚਕੂਲਾ ਵਿਚ 14 ਟਿਕਾਣਿਆਂ ’ਤੇ ਈ.ਡੀ. ਅਧਿਕਾਰੀਆਂ ਵਲੋਂ ਦਸਤਾਵੇਜ਼ਾਂ ਅਤੇ ਵਿੱਤੀ ਲੈਣ-ਦੇਣ ਨਾਲ ਸਬੰਧਤ ਰਿਕਾਰਡ ਦੀ ਜਾਂਚ ਕੀਤੀ ਗਈ। ਜਾਣਕਾਰੀ ਅਨੁਸਾਰ ਈ.ਡੀ. ਦੀਆਂ ਟੀਮਾਂ ਵਲੋਂ ਜਿਨ੍ਹਾਂ ਟਿਕਾਣਿਆਂ ’ਤੇ ਜਾਂਚ ਕੀਤੀ ਜਾ ਰਹੀ ਹੈ, ਉਨ੍ਹਾਂ ਵਿਚ ਜਵੈਲਰਾਂ ਦੀਆਂ ਦੁਕਾਨਾਂ ਦੇ ਨਾਲ-ਨਾਲ ਰਿਹਾਇਸ਼ੀ ਥਾਵਾਂ ਵੀ ਸ਼ਾਮਲ ਹਨ। ਕਾਰਵਾਈ ਦੌਰਾਨ ਸਬੰਧਿਤ ਟਿਕਾਣਿਆਂ ਨੂੰ ਜਾਂਚ ਅਧੀਨ ਰੱਖਦਿਆਂ ਆਮ ਲੋਕਾਂ ਦੀ ਆਵਾਜਾਈ ਰੋਕ ਦਿੱਤੀ ਗਈ। ਈ.ਡੀ. ਦੀ ਜਾਂਚ ਵਿਚ ਕਥਿਤ ਤੌਰ ’ਤੇ ਸਰਕਾਰੀ ਖਾਤਿਆਂ ਨਾਲ ਜੁੜੀ ਰਕਮ ਨੂੰ ਵੱਖ-ਵੱਖ ਜਵੈਲਰਾਂ ਅਤੇ ਉਨ੍ਹਾਂ ਨਾਲ ਸਬੰਧਿਤ ਇਕਾਈਆਂ ਦੇ ਬੈਂਕ ਖਾਤਿਆਂ ਰਾਹੀਂ ਘੁਮਾਉਣ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਜਥੇ ਨੇ ਦੂਜੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੀ ਅਰਦਾਸ ਅਗਲੀ ਖ਼ਬਰ ਕੀ ਸਾਬਕਾ ਜਥੇਦਾਰ ਸਮੇਤ ਦੋ ਧਾਰਮਿਕ ਸਿੱਖ ਸੰਸਥਾਵਾਂ ਨਾਲ ਸੰਬੰਧਿਤ ਧਾਰਮਿਕ ਆਗੂ ਵੀ ਹੋਣਗੇ ਤਲਬ ?

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।