02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਗਿਆਨੀ ਹਰਪ੍ਰੀਤ ਸਿੰਘ ਵਲੋਂ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ

ਚੰਡੀਗੜ੍ਹ, 1 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਸ਼੍ਰੋਮਣੀ ਕਮੇਟੀ ਦੇ ਦੋ ਚੁਣੇ ਹੋਏ ਮੈਂਬਰਾਂ ਭਾਈ ਮਿੱਠੂ ਸਿੰਘ ਕਾਹਨੇਕੇ ਤੇ ਭਾਈ ਜਸਵੰਤ ਸਿੰਘ ਪੁੜੈਣ ਖ਼ਿਲਾਫ਼ ਕੀਤੀ ਗਈ ਕਾਰਵਾਈ ’ਤੇ ਗੰਭੀਰ ਸਵਾਲ ਉਠਾਏ ਹਨ ।

ਅਜੀਤ ਡੈਸਕ 02-10-2026
ਚੰਡੀਗੜ੍ਹ, 1 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਸ਼੍ਰੋਮਣੀ ਕਮੇਟੀ ਦੇ ਦੋ ਚੁਣੇ ਹੋਏ ਮੈਂਬਰਾਂ ਭਾਈ ਮਿੱਠੂ ਸਿੰਘ ਕਾਹਨੇਕੇ ਤੇ ਭਾਈ ਜਸਵੰਤ ਸਿੰਘ ਪੁੜੈਣ ਖ਼ਿਲਾਫ਼ ਕੀਤੀ ਗਈ ਕਾਰਵਾਈ ’ਤੇ ਗੰਭੀਰ ਸਵਾਲ ਉਠਾਏ ਹਨ । ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਪੱਤਰ ਵਿਚ ਕਿਹਾ ਕਿ ਉਨ੍ਹਾਂ ਨੂੰ ਦੋਵਾਂ ਮੈਂਬਰਾਂ ਖ਼ਿਲਾਫ਼ ਬਿਨਾਂ ਸਪਸ਼ਟੀਕਰਨ ਲਏ ਅਤੇ ਪੱਖ ਸੁਣੇ ਸਿੱਧੀ ਕਾਰਵਾਈ ਕੀਤੇ ਜਾਣ ’ਤੇ ਦੁੱਖ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਿਸੇ ਵੀ ਵਿਅਕਤੀ ਜਾਂ ਸੰਸਥਾ ਸਬੰਧੀ ਫ਼ੈਸਲਾ ਲੈਣ ਸਮੇਂ ਸਿੱਖ ਰਹਿਤ-ਮਰਿਆਦਾ, ਪੰਥਕ ਵਿਧੀ-ਵਿਧਾਨ ਅਤੇ ਇਤਿਹਾਸਕ ਪਰੰਪਰਾਵਾਂ ਨੂੰ ਧਿਆਨ ਵਿਚ ਰੱਖਣਾ ਬਹੁਤ ਜ਼ਰੂਰੀ ਹੈ । ਉਨ੍ਹਾਂ ਦੋਸ਼ ਲਾਇਆ ਕਿ ਉਕਤ ਦੋਵੇਂ ਮੈਂਬਰਾਂ ਨੂੰ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਸ਼ਾਮਿਲ ਹੋਣ ਤੋਂ ਰੋਕਿਆ ਗਿਆ ਅਤੇ ਇਸ ਪੂਰੇ ਮਾਮਲੇ ਵਿਚ ਉਨ੍ਹਾਂ ਦਾ ਪੱਖ ਸੁਣਨ ਦੀ ਪ੍ਰਕਿਰਿਆ ਨਹੀਂ ਅਪਣਾਈ ਗਈ । ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਕਤ ਮੈਂਬਰਾਂ ਵਲੋਂ ਕੀਤੀ ਮੁਲਾਕਾਤ ਦੇ ਮਾਮਲੇ ਦਾ ਵੀ ਜ਼ਿਕਰ ਕੀਤਾ । ਉਨ੍ਹਾਂ ਕਾਰਜਕਾਰੀ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਗੁਰਬਾਣੀ, ਸਿੱਖ ਇਤਿਹਾਸ ਅਤੇ ਪੰਥਕ ਮਰਿਆਦਾ ਦੀ ਰੌਸ਼ਨੀ ਵਿਚ ਇਨ੍ਹਾਂ ਮਾਮਲਿਆਂ ਬਾਰੇ ਸਪਸ਼ਟਤਾ ਪੈਦਾ ਕਰਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ‘ਸੱਤ ਮੈਂਬਰੀ ਕਮੇਟੀ’ ਦੇ ਗਠਨ ਬਾਰੇ ਜਥੇਦਾਰ ਗੜਗੱਜ ਨੂੂੰ ਪੱਤਰ ਭੇਜ ਕੇ ਦਿੱਤੀ ‘ਅਧਿਕਾਰਤ ਜਾਣਕਾਰੀ’ ਅਗਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਨਾਲ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।