02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੂੰ ਸਦਮਾ-ਮਾਤਾ ਦਾ ਦਿਹਾਂਤ

ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਹਰਪ੍ਰੀਤ ਸਿੰਘ ਫ਼ੌਜੀ, ਗੁਰਪ੍ਰੀਤ ਸਿੰਘ ਬਿਲਾਸਪੁਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਵਿੱਦਿਆ ਕੌਰ (ਧਰਮ ਪਤਨੀ ਸੂਬੇਦਾਰ ਮੇਜਰ ਤੇਜਾ ਸਿੰਘ) ਸੰਖੇਪ ਬਿਮਾਰੀ ਪਿੱਛੋਂ ਅੱਜ ਸ਼ਾਮ ਜਲੰਧਰ ਦੇ ਪਟੇਲ ਹਸਪਤਾਲ ’ਚ ਸਦੀਵੀਂ ਵਿਛੋੜਾ ਦੇ ਗਏ । ਉਹ ਪਿਛਲੇ 4-5 ਦਿਨਾਂ ਤੋਂ ਜਲੰਧਰ ਦੇ ਪਟੇਲ ਹਸਪਤਾਲ ’ਚ ਜ਼ੇਰੇ ਇਲਾਜ ਸਨ ਜਿੱਥੇ ਅੱਜ ਉਨ੍ਹਾਂ ਨੇ ਆਖ਼ਰੀ ਸਾਹ ਲਿਆ।

ਸਵ: ਵਿੱਦਿਆ ਕੌਰ 02-10-2026
ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਹਰਪ੍ਰੀਤ ਸਿੰਘ ਫ਼ੌਜੀ, ਗੁਰਪ੍ਰੀਤ ਸਿੰਘ ਬਿਲਾਸਪੁਰ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪੂਜਨੀਕ ਮਾਤਾ ਵਿੱਦਿਆ ਕੌਰ (ਧਰਮ ਪਤਨੀ ਸੂਬੇਦਾਰ ਮੇਜਰ ਤੇਜਾ ਸਿੰਘ) ਸੰਖੇਪ ਬਿਮਾਰੀ ਪਿੱਛੋਂ ਅੱਜ ਸ਼ਾਮ ਜਲੰਧਰ ਦੇ ਪਟੇਲ ਹਸਪਤਾਲ ’ਚ ਸਦੀਵੀਂ ਵਿਛੋੜਾ ਦੇ ਗਏ । ਉਹ ਪਿਛਲੇ 4-5 ਦਿਨਾਂ ਤੋਂ ਜਲੰਧਰ ਦੇ ਪਟੇਲ ਹਸਪਤਾਲ ’ਚ ਜ਼ੇਰੇ ਇਲਾਜ ਸਨ ਜਿੱਥੇ ਅੱਜ ਉਨ੍ਹਾਂ ਨੇ ਆਖ਼ਰੀ ਸਾਹ ਲਿਆ। ਉਹ 78 ਵਰ੍ਹਿਆਂ ਦੇ ਸਨ। ਇਹ ਦੁਖਦਾਈ ਖ਼ਬਰ ਮਿਲਦਿਆਂ ਹੀ ਹਲਕਾ ਨਿਹਾਲ ਸਿੰਘ ਵਾਲਾ ਤੇ ਸਮੁੱਚੇ ਜ਼ਿਲ੍ਹੇ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਦੁੱਖ ਦੀ ਘੜੀ ਵਿਚ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੇ ਉਨ੍ਹਾਂ ਦੇ ਪਰਿਵਾਰ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਹਲਕਾ ਮੋਗਾ ਦੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ, ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਹਲਕਾ ਬਾਘਾ ਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਪਲੈਨਿੰਗ ਬੋਰਡ ਬਰਿੰਦਰ ਕੁਮਾਰ ਮਧੇ ਕੇ, ਅੰਮ੍ਰਿਤਪਾਲ ਸਿੰਘ ਖ਼ਾਲਸਾ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਆਦਿ ਨੇ ਦੁੱਖ ਸਾਂਝਾ ਕੀਤਾ। ਸਵ: ਵਿੱਦਿਆ ਕੌਰ ਦਾ ਅੰਤਿਮ ਸਸਕਾਰ ਅੱਜ ਮਿਤੀ 2 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਦੁਪਹਿਰ 2 ਵਜੇ ਉਨ੍ਹਾਂ ਦੇ ਜੱਦੀ ਪਿੰਡ ਬਿਲਾਸਪੁਰ (ਮੋਗਾ) ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਪਿਛਲੀ ਖ਼ਬਰ ਪੰਜਾਬ ਕਾਂਗਰਸ: ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਅਸਤੀਫ਼ਾ ‘ਕੁਵੇਲੇ ਦੀਆਂ ਟੱਕਰਾਂ’ ਅਗਲੀ ਖ਼ਬਰ ਨੱਕ ਨਾਲ ਲੈਪਟਾਪ ’ਤੇ ਸਭ ਤੋਂ ਤੇਜ਼ ਟਾਈਪਿੰਗ ਕਰਕੇ ਕਰਿਸ਼ਮਾ ਨੂਰ ਨੇ ਬਣਾਇਆ ਵਿਸ਼ਵ ਰਿਕਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।