ਦੇਸ਼ ਵਿਚੋਂ ਭਾਜਪਾ ਦਾ ਪੱਤਣ ਹੋਣਾ ਸ਼ੁਰੂ-ਚੀਮਾ
ਸੰਗਰੂਰ, 2 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਦੇ ਵਿੱਤ, ਕਰ, ਆਬਕਾਰੀ, ਯੋਜਨਾ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਦੇਸ਼ ਵਿਚ ਭਾਰਤੀ ਜਨਤਾ ਪਾਰਟੀ ਦਾ ਪੱਤਣ ਹੋਣਾ ਸ਼ੁਰੂ ਹੋ ਗਿਆ ਹੈ ਜਿਸ ਦਾ ਅਸਰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਉੱਤੇ ਵੀ ਪਵੇਗਾ। ਪੰਜਾਬ ਵਿਚ ਭਾਜਪਾ ਦੇ ਪੈਰ ਨਹੀਂ ਲੱਗ ਰਹੇ ਕਿਉਂਕਿ ਪੰਜਾਬ ਦੇ ਲੋਕਾਂ ਨੂੰ ਪਤਾ ਹੈ ਕਿ ਭਾਜਪਾ ਸ਼ੁਰੂ ਤੋਂ ਹੀ ਪੰਜਾਬ ਵਿਰੋਧੀ ਹੈ।
ਸੰਗਰੂਰ, 2 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਦੇ ਵਿੱਤ, ਕਰ, ਆਬਕਾਰੀ, ਯੋਜਨਾ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਦੇਸ਼ ਵਿਚ ਭਾਰਤੀ ਜਨਤਾ ਪਾਰਟੀ ਦਾ ਪੱਤਣ ਹੋਣਾ ਸ਼ੁਰੂ ਹੋ ਗਿਆ ਹੈ ਜਿਸ ਦਾ ਅਸਰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਉੱਤੇ ਵੀ ਪਵੇਗਾ। ਪੰਜਾਬ ਵਿਚ ਭਾਜਪਾ ਦੇ ਪੈਰ ਨਹੀਂ ਲੱਗ ਰਹੇ ਕਿਉਂਕਿ ਪੰਜਾਬ ਦੇ ਲੋਕਾਂ ਨੂੰ ਪਤਾ ਹੈ ਕਿ ਭਾਜਪਾ ਸ਼ੁਰੂ ਤੋਂ ਹੀ ਪੰਜਾਬ ਵਿਰੋਧੀ ਹੈ। ‘ਅਜੀਤ’ ਨਾਲ ਗੱਲਬਾਤ ਦੌਰਾਨ ਪੰਜਾਬ ਕਾਂਗਰਸ ਦੇ ਬਦਲੇ ਜਾ ਰਹੇ ਪ੍ਰਧਾਨ ਬਾਰੇ ਪੁੱਛੇ ਜਾਣ ਉੱਤੇ ਉਨ੍ਹਾਂ ਕਿਹਾ ਕਿ ਪ੍ਰਧਾਨ ਭਾਵੇਂ ਰੋਜ਼ ਬਦਲ ਲਿਆ ਕਰਨ ਪਰ ਪਾਰਟੀ ਉਹੀ ਰਹਿਣੀ ਹੈ ਜਿਸ ਨੇ ਕਈ ਵਰ੍ਹੇ ਪੰਜਾਬ ਨੂੰ ਲੁੱਟਿਆ ਵੀ ਹੈ ਅਤੇ ਕੁੱਟਿਆ ਵੀ। ਇੱਕ ਪ੍ਰਸ਼ਨ ਦੇ ਉੱਤਰ ਵਿਚ ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ (ਬ) ਅੱਜ ਆਪਣੇ ਇਤਿਹਾਸ ਦੇ ਸਭ ਤੋਂ ਬੁਰੇ ਦੌਰ ਵਿਚੋਂ ਲੰਘ ਰਿਹਾ ਹੈ। ਗੱਠਜੋੜ ਲਈ ਭਾਜਪਾ ਦੀਆਂ ਮਿੰਨਤਾਂ ਕੀਤੀਆਂ ਜਾ ਰਹੀਆਂ ਹਨ ਅਤੇ ਭਾਜਪਾ ਵਾਲੇ ਵਾਰ-ਵਾਰ ਇਨਕਾਰ ਕਰ ਰਹੇ ਹਨ। ਵਾਰਿਸ ਪੰਜਾਬ ਦੇ ਪਾਰਟੀ ਬਾਰੇ ਪੁੱਛੇ ਜਾਣ ਉੱਤੇ ਉਨ੍ਹਾਂ ਕਿਹਾ ਕਿ ਸ਼ੁਰੂ ਵਿਚ ਜਾਪਦਾ ਸੀ ਕਿ ਇਹ ਪਾਰਟੀ ਇਕਦਮ ਤੇਜ਼ੀ ਨਾਲ ਅੱਗੇ ਵਧੇਗੀ ਪਰ ਹਾਲਾਤ ਏਦਾਂ ਦੇ ਬਣ ਗਏ ਕਿ ਇਸ ਪਾਰਟੀ ਦਾ ਨਿਘਾਰ ਹੋਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਅਗਾਮੀ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰਕੇ ਮੁੜ ਆਪਣੀ ਸਰਕਾਰ ਬਣਾਏਗੀ।