07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ ਨੇ ਏ.ਐੱਸ.ਆਈ. ’ਤੇ ਗੋਲੀ ਚਲਾਉਣ ਦੀ ਜ਼ਿੰਮੇਵਾਰੀ ਲਈ

ਅਜਨਾਲਾ, 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਨੇੜੇ ਬੀਤੇ ਦਿਨੀਂ ਅੰਮ੍ਰਿਤਸਰ ਤੋਂ ਡਿਊਟੀ ਖ਼ਤਮ ਕਰਕੇ ਆਪਣੇ ਘਰ ਵਾਪਸ ਪਰਤ ਰਹੇ ਜੀ. ਆਰ.

ਏ.ਐੱਸ.ਆਈ. ਸੁਖਚੈਨ ਸਿੰਘ। 07-10-2026
ਅਜਨਾਲਾ, 6 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਨੇੜੇ ਬੀਤੇ ਦਿਨੀਂ ਅੰਮ੍ਰਿਤਸਰ ਤੋਂ ਡਿਊਟੀ ਖ਼ਤਮ ਕਰਕੇ ਆਪਣੇ ਘਰ ਵਾਪਸ ਪਰਤ ਰਹੇ ਜੀ.ਆਰ.ਪੀ. ਦੇ ਏ.ਐੱਸ.ਆਈ. ਸੁਖਚੈਨ ਸਿੰਘ ’ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿਚ ਇਕ ਸੋਸ਼ਲ ਮੀਡੀਆ ਪੋਸਟ ਸਾਹਮਣੇ ਆਈ ਹੈ, ਜਿਸ ਵਿਚ ‘ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ’ (ਟੀ. ਟੀ.ਐੱਚ.) ਵਲੋਂ ਇਸ ਘਟਨਾ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇਸ ਕਥਿਤ ਪ੍ਰੈੱਸ ਰਿਲੀਜ਼ ਵਿਚ ਘਟਨਾ ਨੂੰ ਇਕ ਸੰਗਠਨ ਨਾਲ ਜੋੜਦਿਆਂ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ। ਹਾਲਾਂਕਿ ਇਸ ਦਾਅਵੇ ਦੀ ਦੇਰ ਸ਼ਾਮ ਤੱਕ ਪੁਲਿਸ ਵਲੋਂ ਪੁਸ਼ਟੀ ਨਹੀਂ ਕੀਤੀ ਗਈ। ਉਕਤ ਸਾਰੇ ਮਾਮਲੇ ਸੰਬੰਧੀ ਥਾਣਾ ਅਜਨਾਲਾ ਵਿਖੇ ਮੁਕੱਦਮਾ ਦਰਜ ਕਰਕੇ ਪੁਲਿਸ ਵਲੋਂ ਵੱਖ-ਵੱਖ ਪਹਿਲੂਆਂ ਤੋਂ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ।
ਪਿਛਲੀ ਖ਼ਬਰ ਵਿਜੀਲੈਂਸ ਮਾਮਲੇ ’ਚ ਪੀ.ਐਸ.ਪੀ.ਸੀ.ਐਲ. ਦੇ ਡਿਪਟੀ ਨਿਗਰਾਨ ਇੰਜੀਨੀਅਰ ਮਨਦੀਪ ਸਿੰਘ ਮੁਅੱਤਲ ਅਗਲੀ ਖ਼ਬਰ ਲੜਕਿਆਂ ਵਲੋਂ ਤੰਗ ਪ੍ਰੇਸ਼ਾਨ ਕਰਨ ’ਤੇ ਵਿਦਿਆਰਥਣ ਵਲੋਂ ਖੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।