08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ 51ਵਾਂ ਸਰਬ ਹਿੰਦ ਸਾਲਾਨਾ ਸਮਾਗਮ 10-11 ਨੂੰ-ਮਨਜੀਤ ਸਿੰਘ ਹੈਪੀ

ਬਟਾਲਾ, 6 ਅਕਤੂਬਰ (ਹਰਦੇਵ ਸਿੰਘ ਸੰਧੂ)- ਆਲ ਇੰਡੀਆ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ 51ਵਾਂ ਸਾਲਾਨਾ ਸਰਬ ਹਿੰਦ ਸਮਾਗਮ 10-11 ਅਕਤੂਬਰ ਨੂੰ ਪੰਜ ਗੁਰੂ ਸਾਹਿਬਾਨ ਤੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਕਸਬਾ ਰਮਦਾਸ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਮਨਾਇਆ ਜਾ ਰਿਹਾ ਹੈ। ਇਸ ਬਾਰੇ ਸੁਸਾਇਟੀ ਦੇ ਪ੍ਰਧਾਨ ਸਵਿੰਦਰ ਸਿੰਘ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਭੱਟੀ, ਅਮਰਜੀਤ ਸਿੰਘ, ਗੁਰਜੀਤ ਸਿੰਘ ਗੋਲਡੀ ਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅੰਤਰਰਾਸ਼ਟਰੀ ਸੰਸਥਾਂ ਬਟਾਲਾ ਦੇ ਜਨਰਲ ਸਕੱਤਰ ਮਨਜੀਤ ਸਿੰਘ ਹੈਪੀ ਨੇ ਦੱਸਿਆ ਕਿ 10 ਅਕਤੂਬਰ ਨੂੰ ਸ੍ਰੀ ਸੁਖਮਨੀ ਸਾਹਿਬ ਜੀ ਦੇ ਸਮੂਹਿਕ ਰੂਪ ਵਿਚ ਪਾਠ ਕੀਤੇ ਜਾਣਗੇ।

ਅਜੀਤ ਡੈਸਕ 07-10-2026
ਬਟਾਲਾ, 6 ਅਕਤੂਬਰ (ਹਰਦੇਵ ਸਿੰਘ ਸੰਧੂ)- ਆਲ ਇੰਡੀਆ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ 51ਵਾਂ ਸਾਲਾਨਾ ਸਰਬ ਹਿੰਦ ਸਮਾਗਮ 10-11 ਅਕਤੂਬਰ ਨੂੰ ਪੰਜ ਗੁਰੂ ਸਾਹਿਬਾਨ ਤੇ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਕਸਬਾ ਰਮਦਾਸ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਮਨਾਇਆ ਜਾ ਰਿਹਾ ਹੈ। ਇਸ ਬਾਰੇ ਸੁਸਾਇਟੀ ਦੇ ਪ੍ਰਧਾਨ ਸਵਿੰਦਰ ਸਿੰਘ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਭੱਟੀ, ਅਮਰਜੀਤ ਸਿੰਘ, ਗੁਰਜੀਤ ਸਿੰਘ ਗੋਲਡੀ ਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅੰਤਰਰਾਸ਼ਟਰੀ ਸੰਸਥਾਂ ਬਟਾਲਾ ਦੇ ਜਨਰਲ ਸਕੱਤਰ ਮਨਜੀਤ ਸਿੰਘ ਹੈਪੀ ਨੇ ਦੱਸਿਆ ਕਿ 10 ਅਕਤੂਬਰ ਨੂੰ ਸ੍ਰੀ ਸੁਖਮਨੀ ਸਾਹਿਬ ਜੀ ਦੇ ਸਮੂਹਿਕ ਰੂਪ ਵਿਚ ਪਾਠ ਕੀਤੇ ਜਾਣਗੇ। ਉਪਰੰਤ ਦੀਵਾਨ ਸਜਾਏ ਜਾਣਗੇ ਜਿਸ ਵਿਚ ਪੰਥ ਪ੍ਰੀਸ਼ਦ ਰਾਗੀ ਤੇ ਪ੍ਰਚਾਰਕ ਸ਼ਬਦ ਗੁਰੂ ਨਾਲ ਜੋੜਨਗੇ ਤੇ 11 ਅਕਤੂਬਰ ਨੂੰ ਸਵੇਰੇ ਅੰਮ੍ਰਿਤ ਵੇਲੇ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਦਾ ਪਾਠ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆ ਦੀ ਅਗਵਾਈ ਵਿਚ ਰਮਦਾਸ ਦੀ ਧਰਤੀ ਨੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਬਾਹਰੋਂ ਆਈਆਂ ਸੁਸਾਇਟੀਆਂ ਦੀ ਸੇਵਾ ਅਤੇ ਰਿਹਾਇਸ਼ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ।
ਪਿਛਲੀ ਖ਼ਬਰ ਚਾਵਲਾ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਓ.ਐਸ.ਡੀ. ਤੋਂ ਚਾਰ ਘੰਟੇ ਪੁੱਛ-ਪੜਤਾਲ ਅਗਲੀ ਖ਼ਬਰ ਹਾਈ ਕੋਰਟ ਦੀ ਸਖ਼ਤੀ ਨੇ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ’ਤੇ ਖੜ੍ਹੇ ਕੀਤੇ ਸਵਾਲ-ਪਰਗਟ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।