08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਲਾਹੌਰ ’ਚ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਆਰੰਭ, ਕੱਲ੍ਹ ਪਾਏ ਜਾਣਗੇ ਭੋਗ

ਅੰਮ੍ਰਿਤਸਰ, 7 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ ’ਤੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਲਾਹੌਰ ਸਥਿਤ ਚੂਨਾ ਮੰਡੀ ’ਚ ਗੁਰਦੁਆਰਾ ਪ੍ਰਕਾਸ਼ ਅਸਥਾਨ ਗੁਰੂ ਰਾਮਦਾਸ ਜੀ ਵਿਖੇ ਮਨਾਏ ਜਾ ਰਹੇ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸਵੇਰੇ ਅਖੰਡ ਪਾਠ ਦੀ ਅਰੰਭਤਾ ਹੋਈ ਅਤੇ 9 ਅਕਤੂਬਰ ਨੂੰ ਭੋਗ ਪਾਏ ਜਾਣਗੇ । ਅਰੰਭਤਾ ਦੀ ਅਰਦਾਸ ਗ੍ਰੰਥੀ ਭਾਈ ਪਰਮਜੀਤ ਸਿੰਘ ਅਤੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਦੀ ਸੇਵਾ ਹੈੱਡ ਗ੍ਰੰਥੀ ਭਾਈ ਮਨਿੰਦਰ ਸਿੰਘ ਨੇ ਕੀਤੀ ।

ਲਾਹੌਰ ’ਚ ਗੁਰਦੁਆਰਾ ਪ੍ਰਕਾਸ਼ ਅਸਥਾਨ ਗੁਰੂ ਰਾਮਦਾਸ ਜੀ ਵਿਖੇ ਕੀਰਤਨ ਕਰਦਾ ਜਥਾ। ਤਸਵੀਰ ਰਾਹੀਂ : ਸੁਰਿੰਦਰ ਕੋਛੜ 08-10-2026
ਅੰਮ੍ਰਿਤਸਰ, 7 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ ’ਤੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਲਾਹੌਰ ਸਥਿਤ ਚੂਨਾ ਮੰਡੀ ’ਚ ਗੁਰਦੁਆਰਾ ਪ੍ਰਕਾਸ਼ ਅਸਥਾਨ ਗੁਰੂ ਰਾਮਦਾਸ ਜੀ ਵਿਖੇ ਮਨਾਏ ਜਾ ਰਹੇ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸਵੇਰੇ ਅਖੰਡ ਪਾਠ ਦੀ ਅਰੰਭਤਾ ਹੋਈ ਅਤੇ 9 ਅਕਤੂਬਰ ਨੂੰ ਭੋਗ ਪਾਏ ਜਾਣਗੇ । ਅਰੰਭਤਾ ਦੀ ਅਰਦਾਸ ਗ੍ਰੰਥੀ ਭਾਈ ਪਰਮਜੀਤ ਸਿੰਘ ਅਤੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਦੀ ਸੇਵਾ ਹੈੱਡ ਗ੍ਰੰਥੀ ਭਾਈ ਮਨਿੰਦਰ ਸਿੰਘ ਨੇ ਕੀਤੀ । ਗੁਰਦੁਆਰਾ ਪ੍ਰਕਾਸ਼ ਅਸਥਾਨ ਗੁਰੂ ਰਾਮਦਾਸ ਜੀ ਦੇ ਹੈੱਡ ਗ੍ਰੰਥੀ ਭਾਈ ਮਨਿੰਦਰ ਸਿੰਘ ਨੇ ਇਸ ਬਾਰੇ ’ਚ ‘ਅਜੀਤ’ ਨਾਲ ਲਾਹੌਰ ਤੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਅੱਜ ਭਾਈ ਹਰਦੀਪ ਸਿੰਘ, ਜੋਗਿੰਦਰ ਸਿੰਘ, ਭਾਈ ਹਰਵਿੰਦਰ ਸਿੰਘ (ਹਜ਼ੂਰੀ ਰਾਗੀ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ), ਭਾਈ ਤੇਜਮੀਤ ਸਿੰਘ, ਬੀਬੀ ਕਿਰਨ ਕੌਰ, ਅਰੂਜ਼ ਰਿਆਜ਼ ਹੰਸ, ਬੀਬੀ ਕੁਲਜੀਤ ਕੌਰ, ਜਤਿੰਦਰ ਕੌਰ, ਭਾਈ ਇੰਦਰਜੀਤ ਸਿੰਘ, ਭਾਈ ਨਈਮ ਤਾਹਿਰ ਲਾਲ, ਨਰਿੰਦਰ ਕੌਰ, ਭਾਈ ਚਮਨਦੀਪ ਸਿੰਘ, ਹਰਲੀਨ ਕੌਰ, ਸਤਪਾਲ ਕੌਰ, ਨੌਮਨਦੀਪ ਕੌਰ, ਭਾਈ ਅਨੀਲ ਕੁਮਾਰ ਜੈਕਬਾਦਾਦ, ਮਨੀਸ਼ ਕੁਮਾਰ ਸੱਖਰ, ਭਾਈ ਨਾਨਕ ਰਾਮ ਹੈਦਰਾਬਾਦ, ਭਾਈ ਮਨਦੀਪ ਸਿੰਘ, ਉਮੇਸ਼ ਕਬੀਰ ਕੁਮਾਰ ਅਤੇ ਧੀਰਜ ਕੁਮਾਰ, ਜਤਿੰਦਰ ਕੁਮਾਰ, ਅੰਮ੍ਰਿਤ ਲਾਲ ਅਤੇ ਓਮ ਕੁਮਾਰ ਸ਼ਿਕਾਰਪੁਰ ਦੇ ਕੀਰਤਨੀ ਜਥਿਆਂ ਨੇ ਕੀਰਤਨ ਕੀਤਾ। 8 ਅਕਤੂਬਰ ਨੂੰ ਦੁਪਹਿਰ 2 ਵਜੇ ਤੋਂ 3:30 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਹੋਣਗੇ ਅਤੇ 9 ਅਕਤੂਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।
ਪਿਛਲੀ ਖ਼ਬਰ ਸੰਯੁਕਤ ਕਿਸਾਨ ਸਭਾ ਨੇ ਸਾਰੀਆਂ ਫ਼ਸਲਾਂ ’ਤੇ 1% ਮਾਰਕੀਟ ਫੀਸ ਤੇ ਆਰ. ਡੀ. ਐਫ ਲਾਗੂ ਕਰ ਕੇ ਪ੍ਰੋਸੈਸਿੰਗ ਯੂਨਿਟਾਂ ਨੂੰ ਛ... ਅਗਲੀ ਖ਼ਬਰ ਇਮਰਾਨ ਖ਼ਾਨ ਦੀ ਰਿਹਾਈ ਨੂੰ ਲੈ ਕੇ ਪਾਕਿ ’ਚ ਦਿਨ-ਬ-ਦਿਨ ਵਿਗੜਦੇ ਜਾ ਰਹੇ ਹਾਲਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।