08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ’ਤੇ ਦੋ ਰੋਜ਼ਾ ਧਾਰਮਿਕ ਦੀਵਾਨ ਆਰੰਭ

ਝਬਾਲ, 7 ਅਕਤੂਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ ਸ਼ੋ੍ਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 6, 7 ਤੇ 8 ਅਕਤੂਬਰ ਨੂੰ ਮਨਾਏ ਜਾ ਰਹੇ ਤਿੰਨ ਰੋਜ਼ਾ ਸਾਲਾਨਾ ਮੇਲੇ ਦੇ ਸੰਬੰਧ ਵਿਚ ਦੋ ਰੋਜ਼ਾ ਚੱਲਣ ਵਾਲੇ ਧਾਰਮਿਕ ਦੀਵਾਨ ਆਰੰਭ ਹੋ ਗਏ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਦੇ ਭੋਗ ਉਪਰੰਤ ਬਾਬਾ ਬੁੱਢਾ ਸਾਹਿਬ ਵਿਖੇ ਦੋ ਰੋਜ਼ਾ ਸਲਾਨਾ ਧਾਰਮਿਕ ਦੀਵਾਨ ਆਰੰਭ ਹੋ ਗਏ ।

ਅਜੀਤ ਡੈਸਕ 08-10-2026
ਝਬਾਲ, 7 ਅਕਤੂਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈੱਡ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ ਸ਼ੋ੍ਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 6, 7 ਤੇ 8 ਅਕਤੂਬਰ ਨੂੰ ਮਨਾਏ ਜਾ ਰਹੇ ਤਿੰਨ ਰੋਜ਼ਾ ਸਾਲਾਨਾ ਮੇਲੇ ਦੇ ਸੰਬੰਧ ਵਿਚ ਦੋ ਰੋਜ਼ਾ ਚੱਲਣ ਵਾਲੇ ਧਾਰਮਿਕ ਦੀਵਾਨ ਆਰੰਭ ਹੋ ਗਏ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ਪਾਠ ਦੇ ਭੋਗ ਉਪਰੰਤ ਬਾਬਾ ਬੁੱਢਾ ਸਾਹਿਬ ਵਿਖੇ ਦੋ ਰੋਜ਼ਾ ਸਲਾਨਾ ਧਾਰਮਿਕ ਦੀਵਾਨ ਆਰੰਭ ਹੋ ਗਏ । ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਕਰਕੇ, ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਦੇ ਰੂਪ ਵਿਚ ਦੀਵਾਨ ਹਾਲ ਵਿਖੇ ਲਿਜਾਇਆ ਗਿਆ । ਰਸਤੇ ਵਿਚ ਬਾਬਾ ਬੁੱਢਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਬੈਂਡ ਅਤੇ ਗਤਕੇ ਦੇ ਜੌਹਰ ਦਿਖਾਏ ਗਏ । ਦੀਵਾਨ ਹਾਲ ਵਿਖੇ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਵਲੋਂ ਅਰਦਾਸ ਕੀਤੀ ਗਈ । ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਹੁਕਮਨਾਮਾ ਲਿਆ ਤੇ ਬਾਬਾ ਬੁੱਢਾ ਸਾਹਿਬ ਦੇ ਜੀਵਨ ਨਾਲ ਸਬੰਧਤ ਕਥਾ ਵਿਚਾਰਾਂ ਕੀਤੀਆਂ । ਧਾਰਮਿਕ ਦੀਵਾਨ ਦੀ ਆਰੰਭਤਾ ਤੋਂ ਪਹਿਲਾਂ ਮੈਨੇਜ਼ਰ ਧਰਵਿੰਦਰ ਸਿੰਘ ਮਾਣੋਚਾਲ੍ਹ ਅਤੇ ਗਿਆਨੀ ਨਿਸ਼ਾਨ ਸਿੰਘ ਵਲੋਂ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਬਾਬਾ ਬਿਧੀ ਚੰਦ ਸੰਪਰਦਾਇ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਹੀਰਾ ਠੱਠੀ ਖਾਰਾ, ਬਾਬਾ ਅਵਤਾਰ ਸਿੰਘ ਧੱਤਲ, ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰੇ, ਬਾਬਾ ਨਿਰਮਲ ਸਿੰਘ, ਕਾਰ ਸੇਵਕ ਬਾਬਾ ਸੋਹਣ ਸਿੰਘ, ਚੇਅਰਮੈਨ ਗੁਰਬੀਰ ਸਿੰਘ ਝਬਾਲ, ਚੇਅ. ਕਸ਼ਮੀਰ ਸਿੰਘ ਮੰਨਣ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਰਮਜੀਤ ਸਿੰਘ ਮੁੰਡਾਪਿੰਡ, ਦਲਜੀਤ ਸਿੰਘ ਐਮਾ, ਮੇਲਾ ਇੰਚਾਰਜ ਸਕੱਤਰ ਗੁਰਨਾਮ ਸਿੰਘ ਕੋਟ, ਮਨਜਿੰਦਰ ਸਿੰਘ ਐਮਾ, ਪ੍ਰਿੰਸੀਪਲ ਜਗਰੂਪ ਕੌਰ, ਪ੍ਰਿੰਸੀਪਲ ਸਰਬਜੀਤ ਕੌਰ, ਅਰਮਿੰਦਰ ਸਿੰਘ ਮਾਣਕ, ਨਿਸ਼ਾਨ ਸਿੰਘ ਦੋਦੇ, ਮੀਤ ਮੈਨੇਜ਼ਰ ਦਿਲਬਾਗ ਸਿੰਘ, ਅਮਰਬੀਰ ਸਿੰਘ, ਨਿਰਮਲ ਸਿੰਘ ਨਾਰਲੀ, ਸਾਬਕਾ ਸਕੱਤਰ ਹਰਜੀਤ ਸਿੰਘ ਲਾਲੂ ਘੁੰਮਣ, ਸੁਰਿੰਦਰ ਸਿੰਘ ਚੂਸਲੇਵੜ, ਮਨਜਿੰਦਰ ਸਿੰਘ ਲਹਿਰੀ, ਗੁਰਮੀਤ ਸਿੰਘ ਬੰਟੀ, ਜਗਮੀਤ ਸਿੰਘ, ਭੁਪਿੰਦਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਮੇਲਾ ਵੇਖਣ ਜਾਂਦੇ ਤਿੰਨ ਨਾਬਾਲਗ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਧੂਰੀ ਦੇ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਸੌਗਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।