09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪਟਨਾ ਸਾਹਿਬ ’ਚ ਖੁੱਲ੍ਹੇਗਾ ‘ਚਾਰ ਸਾਹਿਬਜ਼ਾਦੇ ਐੱਮ.ਆਰ.ਆਈ., ਸੀ.ਟੀ. ਸਕੈਨ ਸੈਂਟਰ’

ਅੰਮ੍ਰਿਤਸਰ, 8 ਅਕਤੂਬਰ (ਜਸਵੰਤ ਸਿੰਘ ਜੱਸ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਨ ਆਉਂਦੀਆਂ ਸੰਗਤਾਂ ਅਤੇ ਸਥਾਨਕ ਲੋੜਵੰਦ ਲੋਕਾਂ ਨੂੰ ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਜਲਦੀ ਹੀ ‘ਚਾਰ ਸਾਹਿਬਜ਼ਾਦੇ ਐੱਮ. ਆਰ.

ਅਜੀਤ ਡੈਸਕ 09-10-2026
ਅੰਮ੍ਰਿਤਸਰ, 8 ਅਕਤੂਬਰ (ਜਸਵੰਤ ਸਿੰਘ ਜੱਸ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰਨ ਆਉਂਦੀਆਂ ਸੰਗਤਾਂ ਅਤੇ ਸਥਾਨਕ ਲੋੜਵੰਦ ਲੋਕਾਂ ਨੂੰ ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਜਲਦੀ ਹੀ ‘ਚਾਰ ਸਾਹਿਬਜ਼ਾਦੇ ਐੱਮ.ਆਰ.ਆਈ., ਸੀ.ਟੀ. ਸਕੈਨ ਸੈਂਟਰ’ ਸ਼ੁਰੂ ਕੀਤਾ ਜਾਵੇਗਾ । ਇਸ ਸਬੰਧੀ ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਤੇ ਬਿਹਾਰ ਸਰਕਾਰ ਵਿਚਾਲੇ ਐੱਮ.ਓ.ਯੂ. (ਸਮਝੌਤਾ ਪੱਤਰ) ’ਤੇ ਦਸਤਖ਼ਤ ਕੀਤੇ ਗਏ ਹਨ। ਸਰਕਾਰ ਵਲੋਂ ਵਧੀਕ ਚੀਫ਼ ਸਕੱਤਰ ਸ੍ਰੀ ਦੀਪਕ ਕੁਮਾਰ ਨੇ ਇਸ ਪੱਤਰ ’ਤੇ ਦਸਤਖ਼ਤ ਕੀਤੇ। ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ ਅਤੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਨੇ ਬਿਹਾਰ ਦੇ ਰਾਜਪਾਲ ਦਾ ਧੰਨਵਾਦ ਕੀਤਾ। ਤਖਤ ਸਾਹਿਬ ਕਮੇਟੀ ਦੇ ਮੀਡੀਆ ਇੰਚਾਰਜ ਸੁਦੀਪ ਸਿੰਘ ਨੇ ਦੱਸਿਆ ਕਿ ਮਹਾਰਾਸ਼ਟਰ ਨਿਵਾਸੀ ਗੁਰਿੰਦਰ ਸਿੰਘ ਵਲੋਂ ਤਖ਼ਤ ਸਾਹਿਬ ਵਿਖੇ ਉਕਤ ਸੈਂਟਰ ਸਥਾਪਿਤ ਕਰਨ ਦਾ ਪ੍ਰਸਤਾਵ ਰੱਖਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਬਿਹਾਰ ਸਰਕਾਰ ਵਲੋਂ ਮੰਗਲ ਤਲਾਬ ਨੇੜੇ ਜ਼ਮੀਨ ਮੁਹੱਈਆ ਕਰਵਾਈ ਗਈ ਸੀ, ਹੁਣ ਸਮਝੌਤਾ ਪੱਤਰ ਤੇ ਦਸਤਖ਼ਤ ਹੋਣ ਨਾਲ ਸੈਂਟਰ ਦੇ ਨਿਰਮਾਣ ਅਤੇ ਸੰਚਾਲਨ ਦਾ ਰਾਹ ਪੱਧਰਾ ਹੋ ਗਿਆ ਹੈ।
ਪਿਛਲੀ ਖ਼ਬਰ ਸੋਸ਼ਲ ਮੀਡੀਆ ਦੀਆਂ ਅਫ਼ਵਾਹਾਂ ਬਣ ਰਹੀਆਂ ਨੇ ਹਿੰਸਾ ਦਾ ਕਾਰਨ-ਹਾਈ ਕੋਰਟ ਅਗਲੀ ਖ਼ਬਰ ਪਾਕਿ ਸਰਕਾਰ ਤੇ ਪੀ. ਟੀ. ਆਈ. ਮੌਲਾਨਾ ਨੂੰ ਵਿਚੋਲਾ ਬਣਾਉਣ ਲਈ ਸਹਿਮਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।