ਖ਼ੈਬਰ ਪਖਤੂਨਖਵਾ ’ਚ ਐਮਰਜੈਂਸੀ ਲਗਾਉਣ ਦੀ ਤਿਆਰੀ ਮੁਕੰਮਲ
ਸੁਰਿੰਦਰ ਕੋਛੜ
ਅੰਮ੍ਰਿਤਸਰ, 10 ਅਕਤੂਬਰ-ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸੂਬਾ ਖ਼ੈਬਰ ਪਖਤੂਨਖਵਾ ’ਚ ਬਣੀ ਪਾਕਿਸਤਾਨੀ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੀ ਸੂਬਾਈ ਸਰਕਾਰ ਵਲੋਂ ਕੱਢੇ ਜਾ ਰਹੇ ਵਿਸ਼ਾਲ ਲੌਂਗ ਮਾਰਚ ਤੋਂ ਸ਼ਾਹਬਾਜ਼ ਸ਼ਰੀਫ਼ ਦੀ ਅਗਵਾਈ ਵਾਲੀ ਸੰਘੀ ਸਰਕਾਰ ਸਹਿਮੀ ਹੋਈ ਹੈ, ਜਿਸ ਦੇ ਚੱਲਦਿਆਂ ਇਮਰਾਨ ਖ਼ਾਨ ਅਤੇ ਉਨ੍ਹਾਂ ਦੀ ਪਾਰਟੀ ਨੂੰ ਵੱਡਾ ਝਟਕਾ ਦੇਣ ਦੇ ਇਰਾਦੇ ਨਾਲ ਸੰਘੀ ਸਰਕਾਰ ਨੇ ਖ਼ੈਬਰ ਪਖਤੂਨਖਵਾ ’ਚ ਐਮਰਜੈਂਸੀ ਜਾਂ ਰਾਜਪਾਲ ਰਾਜ ਲਗਾਉਣ ਲਈ ਸਾਰੀਆਂ ਪ੍ਰਸ਼ਾਸਕੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਉੱਧਰ, ਪੀ. ਟੀ. ਆਈ. ਦਾ ਲੌਂਗ ਮਾਰਚ ਅੱਜ ਸੱਤਵੇਂ ਦਿਨ ’ਚ ਦਾਖ਼ਲ ਹੋ ਗਿਆ। ਬੀਤੀ ਰਾਤ ਪਿਸ਼ਾਵਰ ਤੋਂ ਆਉਣ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਚਾਰਸੱਦਾ ਦੇ ਰਜ਼ਾਰ ਗਰਾਊਂਡ ਤੋਂ ਆਪਣਾ ਸਫ਼ਰ ਮੁੜ ਸ਼ੁਰੂ ਕੀਤਾ। ਮੁੱਖ ਮੰਤਰੀ ਸੋਹੇਲ ਅਫ਼ਰੀਦੀ ਦੀ ਅਗਵਾਈ ਹੇਠ ਨਿਕਲ ਰਿਹਾ ਇਹ ਮਾਰਚ ਚਾਰਸੱਦਾ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਅੱਜ ਦੇਰ ਰਾਤ ਮਰਦਾਨ ਪਹੁੰਚੇਗਾ। ਪ੍ਰਾਪਤ ਵੇਰਵਿਆਂ ਅਨੁਸਾਰ ਐਮਰਜੈਂਸੀ ਲਗਾਉਣ ਦੀਆਂ ਤਿਆਰੀਆਂ ਤਹਿਤ ਖ਼ੈਬਰ ਪਖਤੂਨਖਵਾ ਸੂਬੇ ਦੇ ਡਿਪਟੀ ਕਮਿਸ਼ਨਰਾਂ ਅਤੇ ਸਕੱਤਰਾਂ ’ਚ ਪ੍ਰਸ਼ਾਸਕੀ ਫੇਰਬਦਲ ਦੇ ਨਾਲ-ਨਾਲ ਖੇਤਰੀ ਅਤੇ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਦੀਆਂ ਨਵੀਆਂ ਨਿਯੁਕਤੀਆਂ ਦੀ ਸੂਚੀ ਵੀ ਤਿਆਰ ਕਰ ਲਈ ਗਈ ਹੈ। ਸ਼ੁਰੂਆਤੀ ਤੌਰ ’ਤੇ ਖ਼ੈਬਰ ਪਖਤੂਨਖਵਾ ਦੇ 12 ਜ਼ਿਲ੍ਹਿਆਂ ’ਚ ਐਮਰਜੈਂਸੀ ਲਗਾਉਣ ਦੀ ਤਜਵੀਜ਼ ’ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਸੂਬੇ ਦੀ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਲਈ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਪ੍ਰਧਾਨ ਮੰਤਰੀ ਹਾਊਸ ਵਿਖੇ ਇਕ ਅਹਿਮ ਮੀਟਿੰਗ ਬੁਲਾਈ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਤਾਰਿਕ ਫ਼ਜ਼ਲ ਚੌਧਰੀ ਨੇ ਸਪਸ਼ਟ ਕੀਤਾ ਕਿ ਸਰਕਾਰ ਨੇ ਇਸ ਮਾਮਲੇ ’ਤੇ ਵਿਚਾਰ-ਵਟਾਂਦਰਾ ਪੂਰਾ ਕਰ ਲਿਆ ਹੈ, ਪਰ ਅਜੇ ਕੋਈ ਅੰਤਿਮ ਫ਼ੈਸਲਾ ਨਹੀਂ ਲਿਆ ਗਿਆ। ਸ਼ਰੀਫ਼ ਦੇ ਸਿਆਸੀ ਮਾਮਲਿਆਂ ਬਾਰੇ ਸਲਾਹਕਾਰ ਰਾਣਾ ਸਨਾਉੱਲ੍ਹਾ ਨੇ ਚਿਤਾਵਨੀ ਦਿੱਤੀ ਹੈ ਕਿ ਖ਼ੈਬਰ ਪਖਤੂਨਖਵਾ ’ਚ ਐਮਰਜੈਂਸੀ ਦਾ ਮੁੱਦਾ ਹੁਣ ਗੰਭੀਰ ਮੋੜ ਵੱਲ ਵੱਧ ਰਿਹਾ ਹੈ।
ਪਾਕਿ ਸਰਕਾਰ ਇਮਰਾਨ ਖ਼ਾਨ ਨੂੰ ਦੇ ਸਕਦੀ ਵੱਡਾ ਝਟਕਾ
ਪਾਕਿ ਸਰਕਾਰ ਇਮਰਾਨ ਖ਼ਾਨ ਨੂੰ ਦੇ ਸਕਦੀ ਵੱਡਾ ਝਟਕਾ ਸੁਰਿੰਦਰ ਕੋਛੜ ਅੰਮ੍ਰਿਤਸਰ, 10 ਅਕਤੂਬਰ-ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸੂਬਾ ਖ਼ੈਬਰ ਪਖਤੂਨਖਵਾ ’ਚ ਬਣੀ ਪਾਕਿਸਤਾਨੀ ਤਹਿਰੀਕ-ਏ-ਇਨਸਾਫ਼ (ਪੀ. ਟੀ.
ਚਾਰਸੱਦਾ ’ਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਸੋਹੇਲ ਅਫ਼ਰੀਦੀ। ਤਸਵੀਰ ਰਾਹੀਂ : ਸੁਰਿੰਦਰ ਕੋਛੜ
11-10-2026