11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਰਹੀਮਪੁਰ ਵਿਖੇ ਵਿਸ਼ਾਲ ਸਮਾਗਮ

ਹਰਭਜਨ ਸਿੰਘ ਈ.ਟੀ.ਓ., ਮਹਿੰਦਰ ਭਗਤ ਅਤੇ ਡਾ. ਗੁਰਪ੍ਰੀਤ ਕੌਰ ਮਾਨ ਹੋਏ ਨਤਮਸਤਕ

ਸੰਤਾਂ-ਮਹਾਂਪੁਰਸ਼ਾਂ ਨੂੰ ਮਿਲਦੇ ਹੋਏ ਡਾ. ਗੁਰਪ੍ਰੀਤ ਕੌਰ। 11-10-2026

ਹਰਭਜਨ ਸਿੰਘ ਈ.ਟੀ.ਓ., ਮਹਿੰਦਰ ਭਗਤ ਅਤੇ ਡਾ. ਗੁਰਪ੍ਰੀਤ ਕੌਰ ਮਾਨ ਹੋਏ ਨਤਮਸਤਕ
ਨਕੋਦਰ , 10 ਅਕਤੂਬਰ (ਗੁਰਵਿੰਦਰ ਸਿੰਘ )-ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਅੱਜ ਭਗਵਾਨ ਵਾਲਮੀਕਿ ਯੋਗ ਆਸ਼ਰਮ ਰਹੀਮਪੁਰ ਵਿਖੇ ਕਰਵਾਏ ਸਮਾਗਮ ਦੌਰਾਨ ਹਰਭਜਨ ਸਿੰਘ ਈ.ਟੀ.ਓ., ਮਹਿੰਦਰ ਭਗਤ, ਡਾ. ਗੁਰਪ੍ਰੀਤ ਕੌਰ ਮਾਨ ਪਤਨੀ ਮੁੱਖ ਮੰਤਰੀ ਭਗਵੰਤ ਮਾਨ, ਵਿਧਾਇਕ ਬਲਕਾਰ ਸਿੰਘ, ਵਿਧਾਇਕਾ ਇੰਦਰਜੀਤ ਕੌਰ ਮਾਨ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਭਗਵਾਨ ਵਾਲਮੀਕਿ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ।ਇਸ ਮੌਕੇ ਡਾ. ਗੁਰਪ੍ਰੀਤ ਕੌਰ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਲੋਕਾਂ ਨੂੰ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਧਾਰਨ ਕਰਕੇ ਜੀਵਨ ਨੂੰ ਸਫ਼ਲ ਤੇ ਖੁਸ਼ਹਾਲ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਧਰਮ ਦਾ ਬਰਾਬਰ ਸਤਿਕਾਰ ਕਰਦੀ ਹੈ। ਇਸ ਮੌਕੇ ਹਰਭਜਨ ਸਿੰਘ ਈ.ਟੀ.ਓ. ਅਤੇ ਮਹਿੰਦਰ ਭਗਤ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਸਮਾਜ ਵਿਚ ਬਰਾਬਰੀ, ਭਾਈਚਾਰੇ ਅਤੇ ਆਪਸੀ ਸਤਿਕਾਰ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਭਗਵਾਨ ਵਾਲਮੀਕਿ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਸਮਾਜ ਦੀ ਬਿਹਤਰੀ ਅਤੇ ਮਨੁੱਖਤਾ ਦੀ ਸੇਵਾ ਲਈ ਹਮੇਸ਼ਾ ਯਤਨਸ਼ੀਲ ਰਹਿਣਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਲੋਕਾਂ ਨੂੰ ਭਗਵਾਨ ਵਾਲਮੀਕਿ ਵੱਲੋਂ ਦਿੱਤੇ ਮਹਾਨ ਸੰਦੇਸ਼ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਆਪਸੀ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਸੰਤ ਪ੍ਰਗਟ ਨਾਥ ਨੇ ਸੰਗਤ ਨੂੰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਨਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ ਹਨ, ਜੋ ਸਾਨੂੰ ਮਨੁੱਖਤਾ ਦਾ ਸਤਿਕਾਰ ਕਰਨ, ਸੱਚ ਦੇ ਮਾਰਗ ’ਤੇ ਚੱਲਣ ਅਤੇ ਸਮਾਜ ਦੀ ਭਲਾਈ ਦਾ ਸੰਦੇਸ਼ ਦਿੰਦੀਆਂ ਹਨ। ਇਸ ਮੌਕੇ ਵਿਧਾਇਕਾ ਇੰਦਰਜੀਤ ਕੌਰ ਮਾਨ, ਬਲਕਾਰ ਸਿੰਘ ਤੇ ਸਲਾਹਕਾਰ ਦੀਪਕ ਬਾਲੀ ਨੇ ਸੰਬੋਧਨ ਕਰਦਿਆਂ ਆਦਰਸ਼ ਸਮਾਜ ਦੀ ਸਿਰਜਣਾ ਲਈ ਭਗਵਾਨ ਵਾਲਮੀਕਿ ਦੀਆਂ ਸਦੀਵੀ ਸਿੱਖਿਆਵਾਂ ਨੂੰ ਜੀਵਨ ਵਿਚ ਅਪਨਾਉਣ ਦਾ ਸੱਦਾ ਦਿੱਤਾ। ਇਸ ਮੌਕੇ ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਮੰਗਲ ਸਿੰਘ ਬਾਸੀ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਦਰਸ਼ਨ ਸਿੰਘ ਟਾਹਲੀ, ਵਾਈਸ ਚੇਅਰਮੈਨ ਪਵਨ ਹੰਸ, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ ਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਵੀ ਮੌਜੂਦ ਸਨ।

ਪਿਛਲੀ ਖ਼ਬਰ ਪੰਜਾਬ ’ਚ ਹਫ਼ਤਾ ਭਰ ਬੱਦਲ ਛਾਏ ਰਹਿਣ ਕਾਰਨ ਪਹਾੜੀ ਜ਼ਿਲ੍ਹਿਆਂ ’ਚ ਜਲਦ ਸ਼ੁਰੂ ਹੋਵੇਗਾ ਠੰਢ ਦਾ ਦੌਰ ਅਗਲੀ ਖ਼ਬਰ ਜੇਲ੍ਹ ’ਚ ਬੰਦੀਆਂ ਨੂੰ ਨਸ਼ੀਲੇ ਪਦਾਰਥ ਸਪਲਾਈ ਕਰਨ ਦੇ ਮਾਮਲੇ ’ਚ ਸਹਾਇਕ ਸੁਪਰਡੈਂਟ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।