12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਮੈਡ ਸੰਧੂ ਹੱਤਿਆ ਮਾਮਲੇ ’ਚ ਗੁਜਰਾਤ ਤੋਂ ਤਿੰਨ ਹੋਰ ਗ੍ਰਿਫ਼ਤਾਰ

ਅਹਿਮਦਾਬਾਦ, 11 ਅਕਤੂਬਰ (ਏਜੰਸੀ)- ਗੁਜਰਾਤ ਐਂਟੀ-ਟੈਰੋਰਿਸਟ ਸਕੁਐਡ (ਏ. ਟੀ.

ਅਜੀਤ ਡੈਸਕ 12-10-2026
ਅਹਿਮਦਾਬਾਦ, 11 ਅਕਤੂਬਰ (ਏਜੰਸੀ)- ਗੁਜਰਾਤ ਐਂਟੀ-ਟੈਰੋਰਿਸਟ ਸਕੁਐਡ (ਏ.ਟੀ.ਐਸ.) ਅਤੇ ਵਲਸਾਡ ਪੁਲਿਸ ਨੇ ਅੰਮ੍ਰਿਤਸਰ ’ਚ ਪੰਜਾਬੀ ਸੋਸ਼ਲ ਮੀਡੀਆ ਇਨਫਲੂਐਂਸਰ ਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੀ ਹੱਤਿਆ ਦੇ ਸੰਬੰਧ ਵਿਚ ਤਿੰਨ ਹੋਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਜਿਨ੍ਹਾਂ ਦੀ ਪਛਾਣ ਹਰਸਿਮਰਨਜੀਤ ਸਿੰਘ ਉਰਫ਼ ਸਿਮੂ ਸਿੰਗਾ, ਫਤਿਹ ਸਿੰਘ ਅਤੇ ਅਰਮਾਨ ਸਿੰਘ ਵਜੋਂ ਹੋਈ ਹੈ, ਨੂੰ ਸਨਿਚਰਵਾਰ ਨੂੰ ਵਲਸਾਡ ਜ਼ਿਲ੍ਹੇ ਦੇ ਵਾਪੀ ਕਸਬੇ ਤੋਂ ਹਿਰਾਸਤ ਵਿਚ ਲਿਆ ਗਿਆ। ਇਸ ਤੋਂ ਪਹਿਲਾਂ ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਵੀਰਵਾਰ ਨੂੰ ਪਰਮਿੰਦਰ ਕਾਕਾ ਉਰਫ਼ ਪਰਮਿੰਦਰ ਪ੍ਰਸਾਦ ਨੂੰ ਗ੍ਰਿਫ਼ਤਾਰ ਕੀਤਾ ਸੀ, ਜੋ 3 ਅਕਤੂਬਰ ਨੂੰ ਸੰਧੂ ਦੀ ਹੱਤਿਆ ’ਚ ਕਥਿਤ ਸ਼ੂਟਰ ਸੀ। ਪੁਲਿਸ ਨੇ ਦੱਸਿਆ ਸੀ ਕਿ ਪਰਮਿੰਦਰ ਕਥਿਤ ਤੌਰ ’ਤੇ ਗੋਲਡੀ ਢਿੱਲੋਂ ਗਰੋਹ ਨਾਲ ਜੁੜਿਆ ਹੋਇਆ ਸੀ।
ਪਿਛਲੀ ਖ਼ਬਰ ਖ਼ੈਬਰ ਪਖਤੂਨਖਵਾ ’ਚ ਲਾਗੂ ਐਮਰਜੈਂਸੀ ਬਾਰੇ ਪਾਕਿ ਦੇ ਪੱਤਰਕਾਰਾਂ ਤੇ ਵਿਸ਼ਲੇਸ਼ਕਾਂ ਨੇ ਚੁੱਕੇ ਸਵਾਲ ਅਗਲੀ ਖ਼ਬਰ ਰੂਸ-ਯੂਕਰੇਨ ‘ਊਰਜਾ ਜੰਗਬੰਦੀ’ ਲਈ ਸਹਿਮਤ ਹੋ ਗਏ ਹਨ-ਟਰੰਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।