13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਰਾਜਾਸਾਂਸੀ ਹਵਾਈ ਅੱਡੇ ’ਤੇ ਉਡਾਣਾਂ ਪ੍ਰਭਾਵਿਤ ਹੋਣ ਕਾਰਨ ਸਾਰੀ ਰਾਤ ਖੱਜਲ-ਖੁਆਰ ਹੁੰਦੇ ਰਹੇ ਯਾਤਰੂ

ਅਜਨਾਲਾ/ਰਾਜਾਸਾਂਸੀ, 12 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਬੀਤੀ ਰਾਤ ਸ਼ੱਕੀ ਡਰੋਨ ਦੀ ਹਲਚਲ ਦੀ ਸੂਚਨਾ ਮਿਲਣ ਤੋਂ ਬਾਅਦ ਉਡਾਣਾਂ ਦੀ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਯਾਤਰੂਆਂ ਨੂੰ ਸਾਰੀ ਰਾਤ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ । ਜ਼ਿਕਰਯੋਗ ਹੈ ਕਿ ਸ਼ੱਕੀ ਡਰੋਨ ਦੀ ਹਲਚਲ ਕਾਰਨ ਦਿੱਲੀ ਤੋਂ ਅੰਮ੍ਰਿਤਸਰ ਆ ਰਹੀ ਏਅਰ ਇੰਡੀਆ ਦੀ ਉਡਾਣ ਨੂੰ ਵਾਪਸ ਦਿੱਲੀ ਭੇਜ ਦਿੱਤਾ ਗਿਆ, ਜਦਕਿ ਮੁੰਬਈ ਤੋਂ ਆ ਰਹੀ ਇੰਡੀਗੋ ਦੀ ਉਡਾਣ ਨੂੰ ਚੰਡੀਗੜ੍ਹ ਵੱਲ ਮੋੜ ਦਿੱਤਾ ਗਿਆ ਸੀ ।

ਅਜੀਤ ਡੈਸਕ 13-10-2026
ਅਜਨਾਲਾ/ਰਾਜਾਸਾਂਸੀ, 12 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਬੀਤੀ ਰਾਤ ਸ਼ੱਕੀ ਡਰੋਨ ਦੀ ਹਲਚਲ ਦੀ ਸੂਚਨਾ ਮਿਲਣ ਤੋਂ ਬਾਅਦ ਉਡਾਣਾਂ ਦੀ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਯਾਤਰੂਆਂ ਨੂੰ ਸਾਰੀ ਰਾਤ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ । ਜ਼ਿਕਰਯੋਗ ਹੈ ਕਿ ਸ਼ੱਕੀ ਡਰੋਨ ਦੀ ਹਲਚਲ ਕਾਰਨ ਦਿੱਲੀ ਤੋਂ ਅੰਮ੍ਰਿਤਸਰ ਆ ਰਹੀ ਏਅਰ ਇੰਡੀਆ ਦੀ ਉਡਾਣ ਨੂੰ ਵਾਪਸ ਦਿੱਲੀ ਭੇਜ ਦਿੱਤਾ ਗਿਆ, ਜਦਕਿ ਮੁੰਬਈ ਤੋਂ ਆ ਰਹੀ ਇੰਡੀਗੋ ਦੀ ਉਡਾਣ ਨੂੰ ਚੰਡੀਗੜ੍ਹ ਵੱਲ ਮੋੜ ਦਿੱਤਾ ਗਿਆ ਸੀ । ਇਸ ਤੋਂ ਇਲਾਵਾ ਕੁਆਲਾਲੰਪੁਰ ਤੋਂ ਆ ਰਹੀ ਮਲੇਸ਼ੀਆ ਹਵਾਈ ਕੰਪਨੀ ਦੀ ਉਡਾਣ ਨੂੰ ਵੀ ਰਸਤੇ ਵਿਚ ਹੀ ਰੋਕ ਦਿੱਤਾ ਗਿਆ ਜੋ ਕਿ ਦੇਰੀ ਨਾਲ ਰਾਜਾਸਾਂਸੀ ਹਵਾਈ ਅੱਡੇ ’ਤੇ ਪਹੁੰਚੀ । ਰਾਤ ਸਮੇਂ ਹਵਾਈ ਉਡਾਣਾਂ ਪ੍ਰਭਾਵਿਤ ਹੋਣ ਕਾਰਨ ਯਾਤਰੂ ਆਪਣੀ ਮੰਜ਼ਿਲ ’ਤੇ ਪਹੁੰਚਣ ਅਤੇ ਅਗਲੇ ਸਫ਼ਰ ਸੰਬੰਧੀ ਜਾਣਕਾਰੀ ਲੈਣ ਲਈ ਹਵਾਈ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਸੰਪਰਕ ਕਰਦੇ ਰਹੇ । ਕਈ ਯਾਤਰੂਆਂ ਨੂੰ ਲੰਮਾ ਸਮਾਂ ਉਡੀਕ ਕਰਨੀ ਪਈ, ਜਦਕਿ ਬੱਚਿਆਂ ਨਾਲ ਸਫ਼ਰ ਕਰ ਰਹੇ ਪਰਿਵਾਰਾਂ ਲਈ ਇਹ ਸਥਿਤੀ ਹੋਰ ਵੀ ਮੁਸ਼ਕਿਲ ਬਣੀ ਹੋਈ ਸੀ । ਉਧਰ ਹਵਾਈ ਅੱਡੇ ਦੇ ਅਧਿਕਾਰੀ ਅਨਿਰੁੱਧ ਕੁਮਾਰ ਸ਼ਰਮਾ ਨੇ ‘ਅਜੀਤ’ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਹਵਾਈ ਅੱਡੇ ਤੇ ਸ਼ੱਕੀ ਡਰੋਨ ਦੀ ਹਲਚਲ ਤੋਂ ਬਾਅਦ ਰਾਜਾਸਾਂਸੀ ਹਵਾਈ ਅੱਡੇ ਨੂੰ 35 ਮਿੰਟ ਲਈ ਹਵਾਈ ਆਵਾਜਾਈ ਲਈ ਬੰਦ ਰੱਖਿਆ ਗਿਆ ਸੀ, ਜਿਸ ਕਾਰਨ ਉਡਾਣਾ ਦਿੱਲੀ ਅਤੇ ਚੰਡੀਗੜ੍ਹ ਨੂੰ ਮੋੜੀਆਂ ਗਈਆਂ।
ਪਿਛਲੀ ਖ਼ਬਰ ਬਲੋਚਿਸਤਾਨ ਦੇ ਗਵਾਦਰ ’ਚ ਪਾਕਿਸਤਾਨ ਕੋਸਟ ਗਾਰਡ ਦੀਆਂ ਬੇੜੀਆਂ ’ਤੇ ਹਮਲਾ ਅਗਲੀ ਖ਼ਬਰ ਪਾਕਿਸਤਾਨੀ ’ਚ ਬੈਠੇ ਆਈ.ਐੱਸ.ਆਈ. ਹੈਂਡਲਰਾਂ ਦੇ ਇਸ਼ਾਰੇ ’ਤੇ ਏ.ਐੱਸ.ਆਈ. ਸੁਖਚੈਨ ਸਿੰਘ ’ਤੇ ਹਮਲਾ ਕਰਨ ਵਾਲਾ ਗਰੋਹ ਬੇਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।