14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਕਮਲਜੀਤ ਸਿੰਘ ਹੇਅਰ ਭਾਜਪਾ ਐਨ. ਆਰ. ਆਈ. ਸੈੱਲ ਦੇ ਸੂਬਾ ਕੋਆਰਡੀਨੇਟਰ ਨਿਯੁਕਤ

ਜਲੰਧਰ, 13 ਅਕਤੂਬਰ (ਜਸਪਾਲ ਸਿੰਘ)-ਜਲੰਧਰ ਦੇ ਪ੍ਰਸਿੱਧ ਹੋਟਲ ਕਾਰੋਬਾਰੀ ਅਤੇ ਐਨ. ਆਰ.

ਅਜੀਤ ਡੈਸਕ 14-10-2026
ਜਲੰਧਰ, 13 ਅਕਤੂਬਰ (ਜਸਪਾਲ ਸਿੰਘ)-ਜਲੰਧਰ ਦੇ ਪ੍ਰਸਿੱਧ ਹੋਟਲ ਕਾਰੋਬਾਰੀ ਅਤੇ ਐਨ. ਆਰ. ਆਈ. ਸਭਾ ਪੰਜਾਬ ਦੇ ਸਾਬਕਾ ਪ੍ਰਧਾਨ ਕਮਲਜੀਤ ਸਿੰਘ ਹੇਅਰ ਨੂੰ ਭਾਰਤੀ ਜਨਤਾ ਪਾਰਟੀ ਵਲੋਂ ਐਨ. ਆਰ. ਆਈ. ਸੈੱਲ ਦਾ ਸੂਬਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਐਨ. ਆਰ. ਆਈ. ਸਭਾ ਦੇ ਪ੍ਰਧਾਨ ਹੁੰਦੇ ਹੋਏ ਕਮਲਜੀਤ ਸਿੰਘ ਹੇਅਰ ਨੇ ਆਪਣੇ ਕਾਰਜਕਾਲ ਦੌਰਾਨ 20 ਤੋਂ ਵੱਧ ਦੇਸ਼ਾਂ ਵਿਚ ਆਪਣੇ ਖ਼ਰਚੇ ’ਤੇ ਐਨ. ਆਰ. ਆਈ. ਵਿੰਗ ਸਥਾਪਤ ਕੀਤੇ ਤੇ ਪ੍ਰਵਾਸੀ ਪੰਜਾਬੀਆਂ ਦੇ ਹਿੱਤਾਂ ਲਈ ਅਨੇਕਾਂ ਕੰਮ ਕੀਤੇ ਸਨ । ਉਨ੍ਹਾਂ ਵਲੋਂ ਐਨ. ਆਰ. ਆਈਜ਼ ਦੀ ਬਿਹਤਰੀ ਲਈ ਕੀਤੇ ਗਏ ਕੰਮਾਂ ਨੂੰ ਦੇਖਦੇ ਹੋਏ ਭਾਰਤੀ ਜਨਤਾ ਪਾਰਟੀ ਦੀ ਉੱਚ ਲੀਡਰਸ਼ਿਪ ਵਲੋਂ ਕਮਲਜੀਤ ਸਿੰਘ ਹੇਅਰ ਨੂੰ ਐਨ. ਆਰ. ਆਈ. ਵਿੰਗ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਐਨ. ਆਰ. ਆਈਜ਼ ਦੀ ਅਹਿਮ ਭੂਮਿਕਾ ਹੋਵੇਗੀ।
ਪਿਛਲੀ ਖ਼ਬਰ ਸੰਜੇ ਵਰਮਾ ਬਹੁਚਰਚਿਤ ਕਤਲ ਕਾਂਡ ’ਚ ਤਿੰਨ ਮੁਲਜ਼ਮਾਂ ਨੂੰ ਵੱਖ-ਵੱਖ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਅਗਲੀ ਖ਼ਬਰ ਚਾਵਲਾ ਮਾਮਲੇ ਵਿਚ ਵਿਸ਼ੇਸ਼ ਜਾਂਚ ਟੀਮ ਵਲੋਂ ਬਹਿਰੀਨ ਵਾਲੀ ਬੀਬੀ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਕੰਪਲੈਕਸ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।