ਕੈਨੇਡਾ ਦੇ ਮੰਤਰੀ ਰਣਦੀਪ ਸਿੰਘ ਸਰਾਏ ਨੇ ਢਾਕਾ ਦੇ ਇਤਿਹਾਸਕ ਗੁਰਦੁਆਰਾ ਨਾਨਕਸ਼ਾਹੀ ਵਿਖੇ ਮੱਥਾ ਟੇਕਿਆ
ਤਰਨ ਤਾਰਨ, 13 ਅਕਤੂਬਰ (ਹਰਿੰਦਰ ਸਿੰਘ)-ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਸਰਹਾਲੀ ਸਾਹਿਬ ਦੈ ਮੁਖੀ ਸੰਤ ਬਾਬਾ ਸੁੱਖਾ ਸਿੰਘ ਅਤੇ ਸੰਤ ਬਾਬਾ ਹਾਕਮ ਸਿੰਘ ਵਲੋਂ ਸਾਲ 2004 ਤੋਂ ਬੰਗਲਾਦੇਸ਼ ਦੇ ਗੁਰਦੁਆਰਿਆਂ ਦੀ ਕਾਰ ਸੇਵਾ ਕਰਵਾਈ ਜਾ ਰਹੀ ਹੈ ਤੇ ਸਾਲ ਵਿਚ ਦੋ ਵਾਰ ਸਿੱਖ ਸ਼ਰਧਾਲੂਆਂ ਦਾ ਜਥਾ ਵੀ ਗੁਰਧਾਮਾਂ ਦੇ ਦਰਸ਼ਨ ਲਈ ਬੰਗਲਾਦੇਸ਼ ਭੇਜਿਆ ਜਾਂਦਾ ਹੈ। ਅੱਜ ਕੈਨੇਡਾ ਦੇ ਅੰਤਰਰਾਸ਼ਟਰੀ ਵਿਕਾਸ ਮਾਮਲਿਆਂ ਬਾਰੇ ਰਾਜ ਮੰਤਰੀ ਰਣਦੀਪ ਸਿੰਘ ਸਰਾਏ ਨੇ ਬੰਗਲਾਦੇਸ਼ ਦੇ ਆਪਣੇ ਸਰਕਾਰੀ ਦੌਰੇ ਦੌਰਾਨ ਢਾਕਾ ਸਥਿਤ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਨਾਨਕਸ਼ਾਹੀ ਦੇ ਦਰਸ਼ਨ ਕੀਤੇ।
ਅਜੀਤ ਡੈਸਕ
14-10-2026