15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੰਜਾਬ ਕਰ ਵਿਭਾਗ ਵਲੋਂ 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫ਼ਾਸ਼

ਚੰਡੀਗੜ੍ਹ, 14 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਸੂਬੇ ਦੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੀਆਂ ਇਕ ਬਹੁਤ ਹੀ ਸੰਗਠਿਤ, ਬਹੁ-ਰਾਜੀ ਜੀ. ਐਸ.

ਪੰਜਾਬ ਸਿਵਲ ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ। 15-10-2026
ਚੰਡੀਗੜ੍ਹ, 14 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਸੂਬੇ ਦੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੀਆਂ ਇਕ ਬਹੁਤ ਹੀ ਸੰਗਠਿਤ, ਬਹੁ-ਰਾਜੀ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਖ਼ੁਲਾਸਾ ਕੀਤਾ। ਚੀਮਾ ਨੇ ਕਿਹਾ ਕਿ ਇਸ ਸ਼ੱਕੀ ਟੈਕਸ ਚੋਰੀ ਵਿਚ 2,410.22 ਕਰੋੜ ਰੁਪਏ ਦੀ ਵੱਡੀ ਟੈਕਸਯੋਗ ਰਕਮ ਸ਼ਾਮਲ ਹੈ, ਜਿਸ ਨਾਲ 429.30 ਕਰੋੜ ਰੁਪਏ ਦਾ ਜੀ.ਐਸ.ਟੀ. ਫਰਾਡ ਹੋਇਆ ਹੈ । ਚੀਮਾ ਨੇ ਖ਼ੁਲਾਸਾ ਕੀਤਾ ਕਿ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ) ਦੁਆਰਾ ਇਕੱਠੀ ਕੀਤੀ ਗਈ ਖ਼ੁਫ਼ੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ, ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 4, ਲੁਧਿਆਣਾ ਵਿਖੇ ਇਕ ਐਫ.ਆਈ.ਆਰ. (ਨੰਬਰ 0185 ਮਿਤੀ 13 ਅਕਤੂਬਰ, 2026) ਦਰਜ ਕੀਤੀ ਗਈ ਹੈ । ਵਿੱਤ ਮੰਤਰੀ ਨੇ ਦੱਸਿਆ, ਇਹ ਮਾਮਲਾ ਸ਼੍ਰੀ ਬਾਲਾਜੀ ਟਰਾਂਸਪੋਰਟ ਕੰਪਨੀ ਦੇ ਮਾਲਕ ਹਰਸ਼ ਥਾਪਰ ਤੇ ਉਸਦੇ ਸਾਥੀਆਂ ਸੰਮੀ ਧੀਮਾਨ, ਜੱਸ ਅਤੇ ਹੋਰਾਂ ਵਿਰੁੱਧ ਭਾਰਤੀ ਨਿਆ ਸੰਹਿਤਾ, 2023 ਦੀਆਂ ਸਬੰਧਤ ਧਾਰਾਵਾਂ ਅਤੇ ਕੇਂਦਰੀ ਵਸਤਾਂ ਅਤੇ ਸੇਵਾਵਾਂ ਕਰ (ਸੀ.ਜੀ.ਐਸ.ਟੀ.) ਐਕਟ, 2017 ਦੀ ਧਾਰਾ 132 ਤਹਿਤ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਤਾਰ 30 ਸਤੰਬਰ, 2026 ਨੂੰ ਜੁੜੀ, ਜਦੋਂ ਸਿਪੂ, ਲੁਧਿਆਣਾ ਦੇ ਇਕ ਸਟੇਟ ਟੈਕਸ ਅਧਿਕਾਰੀ ਨੇ ਦਿੱਲੀ ਤੋਂ ਪੰਜਾਬ ਆ ਰਹੇ ਸਾਮਾਨ ਵਾਲੇ ਇਕ ਵਾਹਨ ਨੂੰ ਰੋਕਿਆ। ਇਸ ਵੱਡੇ ਫਰਜ਼ੀਵਾੜੇ ਦਾ ਪਰਦਾਫਾਸ਼ ਕਰਦਿਆਂ ਚੀਮਾ ਨੇ ਦੱਸਿਆ ਕਿ ਬਾਅਦ ਵਿਚ ਕੀਤੀ ਗਈ ਜਾਂਚ ਦੌਰਾਨ ਜਾਅਲੀ ਦਸਤਾਵੇਜ਼ਾਂ ਰਾਹੀਂ ਸਾਮਾਨ ਢੋਹਣ ਵਾਲੇ ਇਕ ਚੰਗੀ ਤਰ੍ਹਾਂ ਸੰਗਠਿਤ ਸਿੰਡੀਕੇਟ ਦਾ ਖ਼ੁਲਾਸਾ ਹੋਇਆ। ਉਨ੍ਹਾਂ ਕਿਹਾ, ਐਡਵਾਂਸ ਡਾਟਾ ਐਨਾਲਿਟਿਕਸ ਅਤੇ ਈ-ਵੇਅ ਬਿੱਲ ਰਿਕਾਰਡਾਂ ਦੀ ਬਰੀਕੀ ਨਾਲ ਜਾਂਚ ਕਰਨ ਤੋਂ ਬਾਅਦ, ਸਾਡੇ ਵਿਭਾਗ ਨੇ ਵੱਖ-ਵੱਖ ਰਾਜਾਂ ਵਿਚ ਚੱਲ ਰਹੀਆਂ 62 ਆਪਸ ਵਿਚ ਜੁੜੀਆਂ ਫ਼ਰਮਾਂ ਦੇ ਜਾਲ ਦੀ ਪਛਾਣ ਕੀਤੀ ਹੈ, ਜਿਨ੍ਹਾਂ ਵਿਚੋਂ 25 ਪੰਜਾਬ ਵਿਚ ਸਰਗਰਮ ਹਨ । ਉਨ੍ਹਾਂ ਕਿਹਾ ਕਿ ਪੂਰੇ ਨੈੱਟਵਰਕ ਦੀ ਡੂੰਘਾਈ ਨਾਲ ਅਪਰਾਧਿਕ ਜਾਂਚ ਕਰਨ ਲਈ ਮਾਮਲਾ ਪੁਲਿਸ ਅਧਿਕਾਰੀਆਂ ਨੂੰ ਸੌਂਪ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਦੋ ਧਿਰਾਂ ਦੀ ਗੋਲੀਬਾਰੀ ’ਚ ਗੋਲੀ ਲੱਗਣ ਨਾਲ ਬਜ਼ੁਰਗ ਦੀ ਮੌਤ ਅਗਲੀ ਖ਼ਬਰ ਕਾਊਂਟਰ ਇੰਟੈਲੀਜੈਂਸ ਵਲੋਂ ਮੈਡ ਸੰਧੂ ਕਤਲ ਕੇਸ ਦਾ ਮੁੱਖ ਦੋਸ਼ੀ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਗ੍ਰਿਫ਼ਤਾਰ, 3 ਪਿਸਤੌਲ ਬਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।