16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਲਾਹੌਰ ਦੀ ਫੈਮਿਲੀ ਕੋਰਟ ਵਲੋਂ ਭਾਰਤੀ ਔਰਤ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਨੋਟਿਸ ਜਾਰੀ

ਅੰਮ੍ਰਿਤਸਰ, 15 ਅਕਤੂਬਰ (ਸੁਰਿੰਦਰ ਕੋਛੜ)-ਜਥੇ ਨਾਲ ਸ੍ਰੀ ਨਨਕਾਣਾ ਸਾਹਿਬ ਪਹੁੰਚਣ ਬਾਅਦ ਧਰਮ ਪਰਿਵਰਤਨ ਕਰਕੇ ਨੂਰ ਫ਼ਾਤਿਮਾ ਬਣੀ ਸਰਬਜੀਤ ਕੌਰ ਸੰਧੂ ਦੇ ਪਾਕਿਸਤਾਨੀ ਪਤੀ ਨਾਸਿਰ ਹੁਸੈਨ ਵਾਸੀ ਸ਼ੇਖ਼ੂਪੁਰਾ ਦੀ ਪਹਿਲੀ ਪਤਨੀ ਸਾਇਮਾ ਨਾਸਿਰ ਨੇ ਲਾਹੌਰ ਦੀ ਅਦਾਲਤ ’ਚ ਆਪਣੇ ਪਤੀ ਖ਼ਿਲਾਫ਼ ਕੇਸ ਦਰਜ ਕਰਵਾਇਆ ਹੈ। ਉਸ ਵਲੋਂ ਲਾਹੌਰ ਦੀ ਫੈਮਲੀ ਅਦਾਲਤ ’ਚ ਦਾਇਰ ਸ਼ਿਕਾਇਤ ਨੂੰ ਸੁਣਵਾਈ ਲਈ ਮਨਜ਼ੂਰ ਕਰ ਲਿਆ ਗਿਆ ਹੈ।

ਅਦਾਲਤ ’ਚ ਪਹੁੰਚੀ ਸਾਇਮਾ ਨਾਸਿਰ। ਤਸਵੀਰ ਰਾਹੀਂ : ਸੁਰਿੰਦਰ ਕੋਛੜ 16-10-2026
ਅੰਮ੍ਰਿਤਸਰ, 15 ਅਕਤੂਬਰ (ਸੁਰਿੰਦਰ ਕੋਛੜ)-ਜਥੇ ਨਾਲ ਸ੍ਰੀ ਨਨਕਾਣਾ ਸਾਹਿਬ ਪਹੁੰਚਣ ਬਾਅਦ ਧਰਮ ਪਰਿਵਰਤਨ ਕਰਕੇ ਨੂਰ ਫ਼ਾਤਿਮਾ ਬਣੀ ਸਰਬਜੀਤ ਕੌਰ ਸੰਧੂ ਦੇ ਪਾਕਿਸਤਾਨੀ ਪਤੀ ਨਾਸਿਰ ਹੁਸੈਨ ਵਾਸੀ ਸ਼ੇਖ਼ੂਪੁਰਾ ਦੀ ਪਹਿਲੀ ਪਤਨੀ ਸਾਇਮਾ ਨਾਸਿਰ ਨੇ ਲਾਹੌਰ ਦੀ ਅਦਾਲਤ ’ਚ ਆਪਣੇ ਪਤੀ ਖ਼ਿਲਾਫ਼ ਕੇਸ ਦਰਜ ਕਰਵਾਇਆ ਹੈ। ਉਸ ਵਲੋਂ ਲਾਹੌਰ ਦੀ ਫੈਮਲੀ ਅਦਾਲਤ ’ਚ ਦਾਇਰ ਸ਼ਿਕਾਇਤ ਨੂੰ ਸੁਣਵਾਈ ਲਈ ਮਨਜ਼ੂਰ ਕਰ ਲਿਆ ਗਿਆ ਹੈ। ਬਿਆਨਾਂ ਦੀ ਸਮੀਖਿਆ ਤੋਂ ਬਾਅਦ ਅਦਾਲਤ ਨੇ ਨਾਸਿਰ ਹੁਸੈਨ ਨੂੰ ਨੋਟਿਸ ਜਾਰੀ ਕਰਦਿਆਂ 10 ਨਵੰਬਰ ਨੂੰ ਅਗਲੀ ਸੁਣਵਾਈ ਮੌਕੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਸਾਇਮਾ ਨੇ ਅਦਾਲਤ ’ਚ ਸ਼ਿਕਾਇਤ ਦਰਜ ਕਰਵਾਉਂਦਿਆਂ ਦੋਸ਼ ਲਗਾਇਆ ਕਿ ਉਸ ਦੇ ਪਤੀ ਨੇ ਉਸਦੀ ਮਨਜ਼ੂਰੀ ਤੋਂ ਬਿਨਾਂ ਸਰਬਜੀਤ ਕੌਰ ਨਾਲ ਦੂਜਾ ਨਿਕਾਹ ਕੀਤਾ ਹੈ। ਇਹ ਕਾਨੂੰਨ ਦੀ ਉਲੰਘਣਾ ਹੈ ਤੇ ਇਕ ਸਾਲ ਤੱਕ ਦੀ ਕੈਦ ਤੇ 5 ਲੱਖ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ।
ਪਿਛਲੀ ਖ਼ਬਰ ਰਣਜੀਤ ਸਿੰਘ ਜੋਸਨ ਆਲ ਇੰਡੀਆ ਰਾਈਸ ਐਕਸਪੋਰਟਰਜ਼ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਬਣੇ ਅਗਲੀ ਖ਼ਬਰ ਪਾਕਿ ’ਚ ਵਿਰੋਧੀ ਧਿਰ ਦੇ ਭਾਰੀ ਵਿਰੋਧ ਦੇ ਬਾਵਜੂਦ ਸੰਸਦ ਵਲੋਂ ਖ਼ੈਬਰ ਪਖਤੂਨਖਵਾ ’ਚ ਐਮਰਜੈਂਸੀ ਤੇ ਰਾਜਪਾਲ ਰਾਜ ਨੂੰ ਪ੍ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।