16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਸੁਪਰੀਮ ਕੋਰਟ ਕੰਪਲੈਕਸ ਵਿਚ ਵਿਰੋਧ ਮਾਰਚ ਕੱਢਣ ਦੇ ਮਾਮਲੇ ’ਚ ਰਾਹੁਲ,ਅਖਿਲੇਸ਼ ਤੇ ਹੋਰਨਾਂ ਨੂੰ ਨੋਟਿਸ

ਨਵੀਂ ਦਿੱਲੀ, 15 ਅਕਤੂਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ, ਮਲਿਕ ਅਰਜੁਨ ਖੜਗੇ, ਅਖਿਲੇਸ਼ ਯਾਦਵ ਤੇ ਗੱਠਜੋੜ ਦੇ ਹੋਰ ਨੇਤਾਵਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਹ ਕਾਰਵਾਈ ਚਾਰ ਵਕੀਲਾਂ ਵੱਲੋਂ ਦਾਇਰ ਕੀਤੀ ਗਈ ਉਸ ਪਟੀਸ਼ਨ ’ਤੇ ਕੀਤੀ ਗਈ ਹੈ, ਜਿਸ ਵਿਚ 12 ਅਕਤੂਬਰ ਨੂੰ ਵੋਟਰ ਸੂਚੀਆਂ ਦੀ ਐਸ.

ਅਜੀਤ ਡੈਸਕ 16-10-2026
ਨਵੀਂ ਦਿੱਲੀ, 15 ਅਕਤੂਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ, ਮਲਿਕ ਅਰਜੁਨ ਖੜਗੇ, ਅਖਿਲੇਸ਼ ਯਾਦਵ ਤੇ ਗੱਠਜੋੜ ਦੇ ਹੋਰ ਨੇਤਾਵਾਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਹ ਕਾਰਵਾਈ ਚਾਰ ਵਕੀਲਾਂ ਵੱਲੋਂ ਦਾਇਰ ਕੀਤੀ ਗਈ ਉਸ ਪਟੀਸ਼ਨ ’ਤੇ ਕੀਤੀ ਗਈ ਹੈ, ਜਿਸ ਵਿਚ 12 ਅਕਤੂਬਰ ਨੂੰ ਵੋਟਰ ਸੂਚੀਆਂ ਦੀ ਐਸ.ਆਈ.ਆਰ. ਖ਼ਿਲਾਫ਼ ਅਦਾਲਤ ਦੇ ਕੰਪਲੈਕਸ ਵਿਚ ਕੱਢੇ ਗਏ ਵਿਰੋਧ ਮਾਰਚ ਤੇ ਭੀੜ ਇਕੱਠੀ ਕਰਨ ’ਤੇ ਚਿੰਤਾ ਪ੍ਰਗਟਾਈ ਗਈ ਸੀ। ਚੀਫ਼ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਜਾਇਮਾਲਿਆ ਬਾਗਚੀ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਕਿ ‘ਕੋਈ ਵੀ ਨਿਆਂਪਾਲਿਕਾ ਨੂੰ ਡਰਾ-ਧਮਕਾ ਨਹੀਂ ਸਕਦਾ’। ਅਦਾਲਤ ਨੇ ਸਪਸ਼ਟ ਕੀਤਾ ਕਿ ਨੋਟਿਸ ਜਾਰੀ ਕਰਨ ਦਾ ਮਤਲਬ ਸਿਆਸੀ ਆਗੂਆਂ ਦੇ ਇਸ ਆਚਰਨ ਨੂੰ ਮਾਫ਼ ਕਰਨਾ ਨਹੀਂ ਹੈ ਤੇ ਅਗਲੀ ਸੁਣਵਾਈ ’ਤੇ ਰਾਹੁਲ ਗਾਂਧੀ ਨੂੰ ਆਪਣੇ ਇਸ ਵਿਵਹਾਰ ਬਾਰੇ ਸਪਸ਼ਟੀਕਰਨ ਦੇਣਾ ਹੋਵੇਗਾ।
ਪਿਛਲੀ ਖ਼ਬਰ ਇਥੋਪੀਆ ’ਚ ਅਗਵਾ ਕੀਤੇ 4 ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਕੋਸ਼ਿਸ਼ਾਂ ਜਾਰੀ-ਭਾਰਤੀ ਦੂਤਘਰ ਅਗਲੀ ਖ਼ਬਰ ਸੁਖਨਾ ਵੈੱਟਲੈਂਡ ਨੂੰ ਮਿਲਿਆ ਕੌਮਾਂਤਰੀ ਰੁਤਬਾ ਅੰਤਰਰਾਸ਼ਟਰੀ ਰਾਮਸਰ ਸੂਚੀ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।