17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਿਆਸਤਦਾਨਾਂ ਤੇ ਪੁਲਿਸ ਦੀ ਗੰਢ-ਤੁਪ ਕਾਰਨ ਝੋਟੇ ਦੀ ਹੱਤਿਆ ਹੋਈ-ਹਰਸਿਮਰਤ ਕੌਰ ਬਾਦਲ

ਮਾਨਸਾ, 16 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਕਿ ਸਿਆਸਤਦਾਨਾਂ ਤੇ ਪੁਲਿਸ ਦੀ ਗੰਢ-ਤੁਪ ਕਾਰਨ ਝੋਟਾ ਦੀ ਹੱਤਿਆ ਹੋਈ। ਉਨ੍ਹਾਂ ਕਿਹਾ ਕਿ ਪਰਵਿੰਦਰ ਝੋਟਾ ਦੇ ਕੇਸ ’ਚ ਇਹ ਸਪਸ਼ਟ ਹੋ ਗਿਆ ਹੈ ਕਿ ਕਾਤਲ ਅਸ਼ਵਨੀ ਕੁਮਾਰ ਨੂੰ 2023 ਵਿਚ ਨਸ਼ਿਆਂ ਦੇ ਕੇਸ ਵਿਚ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਹਥਿਆਰਾਂ ਦਾ ਲਾਇਸੰਸ ਮਿਲਿਆ।

ਅਜੀਤ ਡੈਸਕ 17-10-2026
ਮਾਨਸਾ, 16 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਸੰਵੇਦਨਾ ਪ੍ਰਗਟ ਕਰਦਿਆਂ ਕਿਹਾ ਕਿ ਸਿਆਸਤਦਾਨਾਂ ਤੇ ਪੁਲਿਸ ਦੀ ਗੰਢ-ਤੁਪ ਕਾਰਨ ਝੋਟਾ ਦੀ ਹੱਤਿਆ ਹੋਈ। ਉਨ੍ਹਾਂ ਕਿਹਾ ਕਿ ਪਰਵਿੰਦਰ ਝੋਟਾ ਦੇ ਕੇਸ ’ਚ ਇਹ ਸਪਸ਼ਟ ਹੋ ਗਿਆ ਹੈ ਕਿ ਕਾਤਲ ਅਸ਼ਵਨੀ ਕੁਮਾਰ ਨੂੰ 2023 ਵਿਚ ਨਸ਼ਿਆਂ ਦੇ ਕੇਸ ਵਿਚ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਹਥਿਆਰਾਂ ਦਾ ਲਾਇਸੰਸ ਮਿਲਿਆ। ਉਨ੍ਹਾਂ ਕਿਹਾ ਕਿ ਅਜਿਹਾ ਉਦੋਂ ਹੋਇਆ ਜਦੋਂ ਅਸ਼ਵਨੀ ਦੇ ਮੈਡੀਕਲ ਸਟੋਰ ’ਤੇ ਵਾਰ-ਵਾਰ ਛਾਪੇ ਪੈ ਰਹੇ ਸਨ ਤੇ ਉਸ ਦਾ ਲਾਇਸੰਸ ਵੀ ਮੁਅੱਤਲ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਸਭ ਦੇ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਜਿਨ੍ਹਾਂ ਨੇ ਉਸ ਦੀ ਪੁਸ਼ਤ ਪਨਾਹੀ ਕੀਤੀ ਤੇ ਅਸ਼ਵਨੀ ਨੂੰ ਨਸ਼ਾ ਤਸਕਰੀ ਕਰਨ ਦਿੱਤੀ ਗਈ।
ਪਿਛਲੀ ਖ਼ਬਰ ਝੋਨੇ ਦੀ ਸਿੱਧੀ ਬਿਜਾਈ ਰਾਹੀਂ ਨਵਾਂ ਇਤਿਹਾਸ ਸਿਰਜਣ ਵਾਲੇ ਕਿਸਾਨਾਂ ਦੇ ‘ਸੁਪਨਿਆਂ ਨੂੰ ਪਿਆ ਬੂਰ’ ਅਗਲੀ ਖ਼ਬਰ ‘ ਮਰਦਮਸ਼ੁਮਾਰੀ 2027’ ਦੇ ਸਿਖਲਾਈ ਪ੍ਰੋਗਰਾਮ ਦਾ ਤੀਜਾ ਅਤੇ ਚੌਥਾ ਬੈਚ ਸਮਾਪਤ ਦੇਸ਼ ਦੇ ਸੁਨਹਿਰੀ ਭਵਿੱਖ ਲਈ ਮਰਦਮਸ਼ੁਮਾਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।