17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸਰਕਾਰਾਂ ਇਕ-ਦੂਜੇ ’ਤੇ ਇਲਜ਼ਾਮ ਲਾਉਣ ਦੀ ਬਜਾਏ ਨਸ਼ਿਆਂ ਨਾਲ ਮਰ ਰਹੇ ਲੋਕਾਂ ਪ੍ਰਤੀ ਸੰਵੇਦਨਸ਼ੀਲ ਹੋਣ- ਗਿਆਨੀ ਹਰਪ੍ਰੀਤ ਸਿੰਘ

ਚੰਡੀਗੜ੍ਹ, 16 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਗਾਇਆ ਕਿ ਜਿਹੜੀਆਂ ਸਰਕਾਰਾਂ ਦੇ ਸਿਰ ਇਹ ਜ਼ਿੰਮੇਵਾਰੀ ਸੀ ਕਿ ਉਹ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਗੀਆਂ, ਉਹ ਆਪਣੇ ਫ਼ਰਜ਼ ਤੋਂ ਭਗੌੜੇ ਹੋ ਕੇ ਇਕ ਦੂਜੇ ’ਤੇ ਇਲਜ਼ਾਮ-ਤਰਾਜੀ ਵਿਚ ਰੁੱਝੀਆਂ ਹੋਈਆਂ ਹਨ।

ਅਜੀਤ ਡੈਸਕ 17-10-2026
ਚੰਡੀਗੜ੍ਹ, 16 ਅਕਤੂਬਰ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਦੋਸ਼ ਲਗਾਇਆ ਕਿ ਜਿਹੜੀਆਂ ਸਰਕਾਰਾਂ ਦੇ ਸਿਰ ਇਹ ਜ਼ਿੰਮੇਵਾਰੀ ਸੀ ਕਿ ਉਹ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਗੀਆਂ, ਉਹ ਆਪਣੇ ਫ਼ਰਜ਼ ਤੋਂ ਭਗੌੜੇ ਹੋ ਕੇ ਇਕ ਦੂਜੇ ’ਤੇ ਇਲਜ਼ਾਮ-ਤਰਾਜੀ ਵਿਚ ਰੁੱਝੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ 50 ਕਿਲੋਮੀਟਰ ਸਰਹੱਦੀ ਖੇਤਰ ਬੀ.ਐਸ.ਐਫ. ਰਾਹੀਂ ਕੇਂਦਰ ਅਧੀਨ ਹੈ, ਜਿਥੋਂ ਡਰੋਨਾਂ ਰਾਹੀਂ ਨਸ਼ਿਆਂ ਦੀ ਸਪਲਾਈ ਲਗਾਤਾਰ ਜਾਰੀ ਹੈ। ਏਸੇ ਤਰ੍ਹਾਂ ਸਰਹੱਦ ਪਾਰੋਂ ਆਇਆ ਨਸ਼ਾ ਪੰਜਾਬ ਪੁਲਿਸ ਦੇ ਐਂਟੀ ਡਰੋਨ ਦਸਤੇ ਤੋਂ ਫੜਿਆ ਜਾਂਦਾ ਹੈ। ਅਜਿਹੀ ਸਥਿਤੀ ਵਿਚ ਪੰਜਾਬ ਦੇ ਲੋਕ ਯਕੀਨ ਕਰਨ ਤਾਂ ਕਿਸ ਸਰਕਾਰ ’ਤੇ ਕਰਨ? ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਲੋਕ ਨਸ਼ਿਆਂ ਨਾਲ ਮਰ ਰਹੇ ਹਨ ਅਤੇ ਜੋ ਸਮਾਜ ਸੇਵੀ ਇਨ੍ਹਾਂ ਨਸ਼ੇ ਦੇ ਸੌਦਾਗਰਾਂ ਨੂੰ ਸਵਾਲ ਕਰਦੇ ਹਨ, ਉਨ੍ਹਾਂ ਨੂੰ ਸ਼ਰੇਆਮ ਭਰੇ ਬਾਜ਼ਾਰ ਵਿਚ ਗੋਲੀਆਂ ਨਾਲ ਭੁੰਨ ਦਿੱਤਾ ਜਾਂਦਾ ਹੈ। ਇਹ ਚੁਣੀਆਂ ਹੋਈਆਂ ਸਰਕਾਰਾਂ ਦੀ ਅਣਗਹਿਲੀ ਹੀ ਨਹੀਂ ਸਗੋਂ ਵੱਡੀ ਅਸਫਲਤਾ ਹੈ।
ਪਿਛਲੀ ਖ਼ਬਰ ਭਾਜਪਾ ਦੀ ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ’ਚ ਰਮਨਦੀਪ ਸਿੰਘ ਭਰੋਵਾਲ, ਦਲਬੀਰ ਸਿੰਘ ਅਲਗੋਂ ਕੋਠੀ ਤੇ ਐਡ. ਜਸਕਰਨ ਸਿੰ... ਅਗਲੀ ਖ਼ਬਰ ਝੋਨੇ ਦੀ ਸਿੱਧੀ ਬਿਜਾਈ ਰਾਹੀਂ ਨਵਾਂ ਇਤਿਹਾਸ ਸਿਰਜਣ ਵਾਲੇ ਕਿਸਾਨਾਂ ਦੇ ‘ਸੁਪਨਿਆਂ ਨੂੰ ਪਿਆ ਬੂਰ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।