17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

19 ਅਕਤੂਬਰ ਨੂੰ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਦੇਣ ਦਾ ਐਲਾਨ

ਮਾਨਸਾ, 16 ਅਕਤੂਬਰ– ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲੈਣ ਲਈ ਜਿੱਥੇ ਸਥਾਨਕ ਤਿੰਨ ਕੋਨੀ ਨਜ਼ਦੀਕ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ ਉੱਥੇ ਐਕਸ਼ਨ ਕਮੇਟੀ ਨੇ ਪੰਜਾਬ ਸਰਕਾਰ ਵਲੋਂ ਧਾਰੀ ਚੁੱਪ ਦੇ ਰੋਸ ਵਜੋਂ 19 ਅਕਤੂਬਰ ਨੂੰ ਸੱਤਾਧਾਰੀ ਧਿਰ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਦੁਪਹਿਰ 12 ਤੋਂ 3 ਵਜੇ ਤੱਕ ਧਰਨੇ ਦੇ ਕੇ ਲਾਹਨਤ ਪੱਤਰ ਦੇਣ ਦਾ ਐਲਾਨ ਕੀਤਾ ਗਿਆ ਹੈ। ਅੱਜ ਵੀ ਧਰਨੇ ’ਚ ਵੱਡੀ ਗਿਣਤੀ ’ਚ ਲੋਕ ਸ਼ਾਮਲ ਹੋਏ।

ਅਜੀਤ ਡੈਸਕ 17-10-2026
ਮਾਨਸਾ, 16 ਅਕਤੂਬਰ– ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਮਾਮਲੇ ’ਚ ਇਨਸਾਫ਼ ਲੈਣ ਲਈ ਜਿੱਥੇ ਸਥਾਨਕ ਤਿੰਨ ਕੋਨੀ ਨਜ਼ਦੀਕ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ ਉੱਥੇ ਐਕਸ਼ਨ ਕਮੇਟੀ ਨੇ ਪੰਜਾਬ ਸਰਕਾਰ ਵਲੋਂ ਧਾਰੀ ਚੁੱਪ ਦੇ ਰੋਸ ਵਜੋਂ 19 ਅਕਤੂਬਰ ਨੂੰ ਸੱਤਾਧਾਰੀ ਧਿਰ ਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਦੁਪਹਿਰ 12 ਤੋਂ 3 ਵਜੇ ਤੱਕ ਧਰਨੇ ਦੇ ਕੇ ਲਾਹਨਤ ਪੱਤਰ ਦੇਣ ਦਾ ਐਲਾਨ ਕੀਤਾ ਗਿਆ ਹੈ। ਅੱਜ ਵੀ ਧਰਨੇ ’ਚ ਵੱਡੀ ਗਿਣਤੀ ’ਚ ਲੋਕ ਸ਼ਾਮਲ ਹੋਏ। ਕਾਬਲੇ-ਗ਼ੌਰ ਰਹੇ ਕਿ ਝੋਟਾ ਦੀ 13 ਅਕਤੂਬਰ ਨੂੰ ਮਾਨਸਾ ਸ਼ਹਿਰ ’ਚ ਇਕ ਕੈਮਿਸਟ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਦੀ ਮ੍ਰਿਤਕ ਦੇਹ ਸਿਵਲ ਹਸਪਤਾਲ ਦੀ ਮੋਰਚਰੀ ’ਚ ਪਈ ਹੈ। ਪਰਿਵਾਰ ਤੇ ਐਕਸ਼ਨ ਕਮੇਟੀ ਦਾ ਫ਼ੈਸਲਾ ਹੈ ਕਿ ਜਦੋਂ ਤੱਕ ਮੁੱਖ ਮੰਤਰੀ ਪੰਜਾਬ ਤੇ ਡੀ.ਜੀ.ਪੀ. ਅਸਤੀਫ਼ਾ ਨਹੀਂ ਦਿੰਦੇ ਉਦੋਂ ਤੱਕ ਸਸਕਾਰ ਨਹੀਂ ਕੀਤਾ ਜਾਵੇਗਾ। ਧਰਨੇ ’ਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਪਰਵਿੰਦਰ ਸਿੰਘ ਨੂੰ ਕੌਮੀ ਸ਼ਹੀਦ ਐਲਾਨਿਆ ਗਿਆ। ਧਰਨੇ ’ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ, ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ, ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ, ਐਮ.ਪੀ. ਗੁਰਜੀਤ ਸਿੰਘ ਔਜਲਾ, ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਰਾਜ ਕੁਮਾਰ ਵੇਰਕਾ ਤੇ ਸੁਖਵਿੰਦਰ ਸਿੰਘ ਡੈਨੀ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਤੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂ ਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਉੱਘੇ ਸਿੱਖ ਪ੍ਰਚਾਰਕ ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸੰਤ ਬਲਜੀਤ ਸਿੰਘ ਦਾਦੂਵਾਲ ਆਦਿ ਵੀ ਪਹੁੰਚੇ। ਭਾਵੇਂ 3 ਦਿਨਾਂ ਬਾਅਦ ਅੱਜ ਮਾਨਸਾ ’ਚ ਦੁਕਾਨਾਂ ਤਾਂ ਖੁੱਲ੍ਹ ਗਈਆਂ ਪਰ ਲੋਕਾਂ ’ਚ ਫਿਰ ਵੀ ਸਹਿਮ ਸੀ। ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ ਅਤੇ ਸ਼ਹਿਰ ਨੂੰ ਛਾਉਣੀ ’ਚ ਤਬਦੀਲ ਕਰਨ ਦੇ ਨਾਲ ਹੀ ਗਸ਼ਤ ਵੀ ਤੇਜ਼ ਕੀਤੀ ਗਈ ਹੈ। ਹਸਪਤਾਲ ਦੀ ਮੋਰਚਰੀ ਕੋਲ ਜਿੱਥੇ ਨੌਜਵਾਨਾਂ ਵਲੋਂ ਪਹਿਰੇਦਾਰੀ ਜਾਰੀ ਹੈ ਉੱਥੇ ਪੁਲਿਸ ਵੀ ਵੱਡੀ ਗਿਣਤੀ ’ਚ ਲਗਾਈ ਹੋਈ ਹੈ। ਮੁਕੱਦਮੇ ’ਚ ਨਾਮਜ਼ਦ ਲਾਡੀ ਬਰਨਾਲਾ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਹੁੱਲੜਬਾਜ਼ੀ ਕਰਨ ਵਾਲੇ ਅਗਿਆਤ ਵਿਅਕਤੀਆਂ ’ਤੇ ਮੁਕੱਦਮੇ ਵੀ ਦਰਜ ਕੀਤੇ ਗਏ ਹਨ। ਉੱਧਰ ਸ਼ਾਮ ਸਮੇਂ ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨੇ ਝੋਟੇ ਦੇ ਪਿਤਾ ਨੂੰ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਇਸ ਹੱਤਿਆਕਾਂਡ ਦੇ ਮਾਮਲੇ ਨੂੰ ਪੰਜਾਬ ਵਿਧਾਨ ਸਭਾ ਅਤੇ ਸੰਸਦ ਦੇ ਸੈਸ਼ਨ ’ਚ ਉਠਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਨਸ਼ੇ ਖ਼ਾਸ ਕਰਕੇ ਚਿੱਟੇ ਦੀ ਸਮੱਸਿਆ ਦੇ ਵਿਰੁੱਧ ਜੋ ਲੜਾਈ ਝੋਟੇ ਨੇ ਲੜੀ, ਕਾਂਗਰਸ ਉਸ ਲੜਾਈ ਨੂੰ ਨਸ਼ੇ ਦੇ ਖ਼ਾਤਮੇ ਤੱਕ ਲੜਦੀ ਰਹੇਗੀ। ਅਸ਼ਵਨੀ ਦੀ ਪਤਨੀ ਨੂੰ 22 ਤੱਕ ਪੁਲਿਸ ਰਿਮਾਂਡ ’ਤੇ ਭੇਜਿਆ ਝੋਟਾ ਹੱਤਿਆ ਕਾਂਡ ਦੇ ਮੁੱਖ ਦੋਸ਼ੀ ਅਸ਼ਵਨੀ ਕੁਮਾਰ ਦੀ ਪਤਨੀ ਨੀਲਮ ਰਾਣੀ ਨੂੰ ਪੁਲਿਸ ਵਲੋਂ ਵੀਡੀਓ ਕਾਨਫਰੰਂਸਿੰਗ ਰਾਹੀਂ ਸੀ.ਜੇ.ਐਮ. ਰਜਿੰਦਰ ਨਾਗਪਾਲ ਦੀ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਉਸ ਨੂੰ 22 ਅਕਤੂਬਰ ਤੱਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਪਰਿਵਾਰ ਦੀ ਮਰਜ਼ੀ ਤੋਂ ਬਿਨਾਂ ਨਾ ਪੋਸਟਮਾਰਟਮ ਨਾ ਸਸਕਾਰ ਹੋਵੇਗਾ- ਡੀ.ਆਈ.ਜੀ. ਹਰਜੀਤ ਸਿੰਘ ਡੀ.ਆਈ.ਜੀ. ਬਠਿੰਡਾ ਰੇਂਜ ਨੇ ਸ਼ਹਿਰ ਦੇ ਵਪਾਰੀਆਂ, ਦੁਕਾਨਦਾਰਾਂ, ਇਨਸਾਫ਼ ਕਮੇਟੀ ਤੇ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਭਰੋਸਾ ਦਿੱਤਾ ਹੈ ਕਿ ਪਰਿਵਾਰਕ ਮੈਂਬਰਾਂ ਦੀ ਮਰਜ਼ੀ ਤੋਂ ਬਿਨਾਂ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਨਾ ਤਾਂ ਪੋਸਟਮਾਰਟਮ ਕੀਤਾ ਜਾਵੇਗਾ ਅਤੇ ਨਾ ਹੀ ਸਸਕਾਰ ਹੋਵੇਗਾ।
ਪਿਛਲੀ ਖ਼ਬਰ ਪੰਜਾਬ ਦਾ ਵਿਕਾਸ ਪ੍ਰਧਾਨ ਮੰਤਰੀ ਮੋਦੀ ਦੇ ਦ੍ਰਿਸ਼ਟੀਕੋਣ ਦਾ ਅਹਿਮ ਹਿੱਸਾ-ਡਾ. ਜਿਤੇਂਦਰ ਸਿੰਘ ਅਗਲੀ ਖ਼ਬਰ ਮਨੀ ਲਾਂਡਰਿੰਗ ਮਾਮਲੇ ’ਚ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਹਾਈ ਕੋਰਟ ਤੋਂ ਝਟਕਾ ਨਿਯਮਤ ਜ਼ਮਾਨਤ ਪਟੀਸ਼ਨ ਖਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।