ਦੇਸ਼ ਵਿਚ ਆਉਣ ਵਾਲੇ ਨਸ਼ੇ ਨੂੰ ਰੋਕਣ ਲਈ ਅਮਿਤ ਸ਼ਾਹ ਨੇ ਹੁਣ ਤੱਕ ਕੀ ਠੋਸ ਕਦਮ ਚੁੱਕੇ-ਬਲਤੇਜ ਪੰਨੂ
ਚੰਡੀਗੜ੍ਹ, 18 ਅਕਤੂਬਰ (ਅਜੀਤ ਬਿਊਰੋ) : ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਿਹਾ ਕਿ ਉਹ ਪੰਜਾਬ ਨੂੰ ਨਸ਼ੇ ਦੀ ਸਮੱਸਿਆ ’ਤੇ ਉਪਦੇਸ਼ ਦੇਣਾ ਬੰਦ ਕਰਨ ਤੇ ਇਸਦੀ ਬਜਾਏ ਇਹ ਦੱਸਣ ਕਿ ਗੁਜਰਾਤ ਦੇ ਮੁੰਦਰਾ ਪੋਰਟ ਰਾਹੀਂ ਦੇਸ਼ ਵਿਚ ਆਉਣ ਵਾਲੇ ਨਸ਼ੇ ਨੂੰ ਰੋਕਣ ਲਈ ਕੇਂਦਰ ਸਰਕਾਰ ਨੇ ਹੁਣ ਤੱਕ ਕੀ ਠੋਸ ਕਦਮ ਚੁੱਕੇ ਹਨ । ਉਨ੍ਹਾਂ ਸਵਾਲ ਕੀਤਾ ਕਿ ਸ਼ਾਹ ਨੂੰ ਇਸ ਮੁੱਦੇ ’ਤੇ ਬੋਲਣ ਦੀ ਯਾਦ ਉਦੋਂ ਹੀ ਕਿਉਂ ਆਈ, ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਫ਼ੈਸਲਾਕੁੰਨ ਕਾਰਵਾਈ ਸ਼ੁਰੂ ਕੀਤੀ ਹੋਈ ਹੈ।
ਅਜੀਤ ਡੈਸਕ
19-10-2026